ਫ਼ਿਰੋਜ਼ਪੁਰ (ਰਾਜੇਸ਼ ਢੰਡ) : ਵਧੀਕ ਡਿਪਟੀ ਕਮਿਸ਼ਨਰ (ਜ) ਫ਼ਿਰੋਜ਼ਪੁਰ ਅਮਿਤ ਸਰੀਨ ਵੱਲੋਂ ਰਾਸ਼ਨ ਕਾਰਡ ਧਾਰਕਾਂ ਦੀ ਈ. ਕੇ. ਵਾਈ. ਸੀ. ਦੇ ਸਬੰਧ 'ਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਅਤੇ ਸੀ. ਡੀ. ਪੀ. ਓ. ਦਫ਼ਤਰ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਲੋਕ ਹਿੱਤ 'ਚ ਈ. ਕੇ. ਵਾਈ. ਸੀ. ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ।
ਇਸ ਕੰਮ ਵਿਚ ਆਂਗਨਵਾੜੀ ਵਰਕਰਾਂ ਦਾ ਸਹਿਯੋਗ ਲਿਆ ਜਾਵੇ ਅਤੇ ਉਨ੍ਹਾਂ ਦਾ ਬਣਦੀ ਪ੍ਰੋਤਸਾਹਨ ਰਾਸ਼ੀ ਉਨ੍ਹਾਂ ਦੇ ਖ਼ਾਤਿਆਂ ਵਿੱਚ ਤਬਦੀਲ ਕੀਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਪਿੰਡਾਂ/ਕਸਬਿਆਂ ਦੇ ਵਿਚ ਮੁਨਾਦੀ ਕਰਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਆਪਣਾ ਈ. ਕੇ. ਵਾਈ. ਸੀ. ਕਰਵਾਉਣ ਅਤੇ ਆਪਣਾ ਬਣਦਾ ਲਾਭ ਪ੍ਰਾਪਤ ਕਰ ਸਕਣ। ਮੀਟਿੰਗ ਵਿਚ ਡੀ. ਐੱਫ. ਐੱਸ. ਸੀ. ਜਿਤਿਨ ਵਰਮਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਿਚੀਕਾ ਨੰਦਾ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।
ਪੰਜਾਬ 'ਚ ਹੋਏ NRI ਤੇ ਕੇਅਰ ਟੇਕਰ ਕਤਲ ਕਾਂਡ 'ਚ ਨਵਾਂ ਮੋੜ, ਸਾਹਮਣੇ ਆ ਗਿਆ ਪੂਰਾ ਸੱਚ
NEXT STORY