ਗੁਰਦਾਸਪੁਰ, (ਵਿਨੋਦ)- ਪੁਰਾਣਾ ਸ਼ਾਲਾ ਕਸਬੇ ਦੇ ਮੁੱਖ ਬਾਜ਼ਾਰ ’ਚ ਪੈਦਲ ਜਾ ਰਹੇ ਇਕ ਬਜ਼ੁਰਗ ਨੂੰ ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰਨ ’ਤੇ ਉਸ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਅਨੁਸਾਰ ਬਾਵਾ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਪੁਰਾਣਾ ਸ਼ਾਲਾ ਸਥਾਨਕ ਕਸਬੇ ਤੋਂ ਮੁਕੇਰੀਅਾਂ ਮੁੱਖ ਮਾਰਗ ’ਤੇ ਪੈਦਲ ਦਵਾਈ ਲੈਣ ਲਈ ਜਾ ਰਿਹਾ ਸੀ ਕਿ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਨੂੰ ਤੁਰੰਤ ਸਿਵਲ ਹਸਪਤਾਲ ਗੁਰਦਾਸਪੁਰ ਪਹੁੰਚਾਇਆ ਗਿਆ ਪਰ ਹਾਲਤ ਗੰਭੀਰ ਹੋਣ ’ਤੇ ਅੰਮ੍ਰਿਤਸਰ ਭੇਜ ਦਿੱਤਾ ਅਤੇ ਰਸਤੇ ’ਚ ਹੀ ਉਸ ਦੀ ਮੌਤ ਹੋ ਗਈ।
ਡਾਕਟਰਾਂ ਤੇ ਅਾਧੁਨਿਕ ਸਹੂਲਤਾਂ ਦੀ ਘਾਟ ਕਾਰਨ ਸਿਵਲ ਹਸਪਤਾਲ ਬੰਦ ਹੋਣ ਕੰਢੇ
NEXT STORY