ਨਾਭਾ,(ਖੁਰਾਣਾ) : ਦੇਸ਼ ਭਰ 'ਚ ਜਿੱਥੇ ਕੋਰੋਨਾ ਵਾਇਰਸ ਦੇ ਚੱਲਦੇ ਲੋਕ ਡਾਊਨ ਕੀਤਾ ਗਿਆ। ਉੱਥੇ ਹੀ ਪੰਜਾਬ ਵਿੱਚ ਵੀ ਕਰਫਿਊ ਦਾ ਦੌਰ ਜਾਰੀ ਹੈ ਅਤੇ ਸਾਰਿਆਂ ਨੂੰ ਹੀ ਘਰਾਂ ਵਿੱਚ ਰਹਿਣ ਦੀ ਹਦਾਇਤ ਕੀਤੀ ਗਈ ਹੈ ਪਰ ਕਰਫਿਊ ਦੌਰਾਨ ਵੀ ਖ਼ੂਨ ਦੇ ਰਿਸ਼ਤਿਆਂ 'ਚ ਤਰੇੜਾਂ ਪੈਂਦੀਆਂ ਜਾ ਰਹੀ ਹਨ। ਇਸ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆਇਆ ਨਾਭਾ ਬਲਾਕ ਦੇ ਪਿੰਡ ਅਲੌਹਰਾਂ ਵਿਖੇ ਦਾ, ਜਿੱਥੇ ਤਾਇਆ ਪਰਿਵਾਰ ਵੱਲੋਂ ਆਪਣੇ ਚਾਚੇ ਨੂੰ ਘਰ ਵਿੱਚ ਰੱਖੇ ਕਬੂਤਰਾਂ ਨੂੰ ਲੈ ਕੇ ਹੋਈ ਲੜਾਈ ਨੇ ਖੂਨੀ ਰੂਪ ਧਾਰ ਲਿਆ ਅਤੇ ਤਾਇਆ ਪਰਿਵਾਰ ਦੇ ਮੈਂਬਰਾਂ ਵੱਲੋਂ ਆਪਣੇ ਚਾਚੇ ਨੂੰ ਬੇਰਹਿਮੀ ਨਾਲ ਸਿਰ ਤੇ ਕਈ ਵਾਰ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਜੋਗਿੰਦਰ ਸਿੰਘ ਉਮਰ 70 ਸਾਲ ਦੱਸੀ ਜਾ ਰਹੀ ਹੈ ਅਤੇ ਨਾਭਾ ਪੁਲਸ ਨੇ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ।
ਕਰਫਿਊ ਦੌਰਾਨ ਜਿੱਥੇ ਹਰ ਪਰਿਵਾਰ ਦੋਸਤ ਮਿੱਤਰ ਇਸ ਔਖੀ ਘੜੀ ਵਿੱਚ ਇੱਕ ਦੂਜੇ ਦੀ ਮੱਦਦ ਵਿੱਚ ਅੱਗੇ ਆ ਰਹੇ ਹਨ। ਦੂਜੇ ਪਾਸੇ ਨਾਭਾ ਬਲਾਕ ਦੇ ਪਿੰਡ ਅਲੋਹਰਾਂ ਵਿਖੇ ਘਰ ਵਿੱਚ ਰੱਖੇ ਕਬੂਤਰਾਂ ਨੂੰ ਲੈ ਕੇ ਉਸ ਸਮੇਂ ਰਿਸ਼ਤੇ ਨਾਤੇ ਤਾਰ-ਤਾਰ ਹੋ ਗਏ। ਜਦੋਂ ਤਾਏ ਪਰਿਵਾਰ ਨੇ ਆਪਣੇ ਚਾਚੇ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਮੌਕੇ 'ਤੇ ਮ੍ਰਿਤਕ ਦੇ ਪੋਤੇ ਮਨਦੀਪ ਸਿੰਘ ਨੇ ਕਿਹਾ ਕਿ ਸਾਡੇ ਘਰ ਵਿੱਚ ਆ ਕੇ ਸਾਡੇ ਤਾਏ ਪਰਿਵਾਰ ਦੇ ਮੈਂਬਰਾਂ ਅਤੇ ਉਨ੍ਹਾਂ ਦੀਆਂ ਔਰਤਾਂ ਵੱਲੋਂ ਮੇਰੇ ਦਾਦੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਮੈਂ ਮੌਕੇ ਤੋਂ ਫਰਾਰ ਹੋ ਗਿਆ ਤੇ ਬਾਅਦ 'ਚ ਅਸੀਂ ਜ਼ਖਮੀ ਹਾਲਤ 'ਚ ਦਾਦੇ ਨੂੰ ਨਾਭਾ ਦੇ ਸਰਕਾਰੀ ਹਸਪਤਾਲ ਵਿੱਚ ਲਿਆਂਦਾ, ਜਿਥੇ ਆ ਕੇ ਉਨ੍ਹਾਂ ਦੀ ਮੌਤ ਹੋ ਗਈ। ਇਸ ਮੌਕੇ 'ਤੇ ਥਾਣਾ ਸਦਰ ਨਾਭਾ ਦੇ ਇੰਚਾਰਜ ਜੈਇੰਦਰ ਸਿੰਘ ਰੰਧਾਵਾਂ ਨੇ ਕਿਹਾ ਕਿ ਕਬੂਤਰਬਾਜ਼ੀ ਨੂੰ ਲੈ ਕੇ ਇਨ੍ਹਾਂ ਦਾ ਕਤਲ ਕਰ ਦਿੱਤਾ ਗਿਆ ਅਤੇ ਅਸੀਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਅਮਲ ਵਿਚ ਲਿਆ ਰਹੇ ਹਾਂ। ਫਿਲਹਾਲ ਅਸੀਂ ਧਾਰਾ 302 ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਲੇਰਕੋਟਲਾ ਸ਼ਹਿਰ ਦੇ 90 ਫ਼ੀਸਦੀ ਘਰਾਂ ਦਾ ਸਰਵੇ ਮੁਕੰਮਲ : ਡਿਪਟੀ ਕਮਿਸ਼ਨਰ ਸੰਗਰੂਰ
NEXT STORY