ਤਰਨਤਾਰਨ (ਰਾਜੂ)- ਸਥਾਨਕ ਸ਼ਹਿਰ ਦੇ ਚੌਕ ਭਾਨ ਸਿੰਘ ਵਿਖੇ 2 ਨੌਜਵਾਨਾਂ ਵਲੋਂ ਇਕ ਬਜ਼ੁਰਗ ਔਰਤ ਨੂੰ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਵਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਆਰੰਭ ਕਰ ਦਿੱਤੀ ਗਈ ਹੈ। ਮੌਕੇ ਕੁਲਦੀਪ ਕੌਰ ਨਾਮਕ ਔਰਤ ਨੇ ਦੱਸਿਆ ਕਿ ਉਹ ਆਪਣੇ ਭਰਾ ਜਗਦੀਪ ਸਿੰਘ ਤੇ ਮਾਤਾ ਸਵਿੰਦਰ ਕੌਰ ਪਤਨੀ ਗੁਰਦਿਆਲ ਸਿੰਘ ਨਾਲ ਚੌਕ ਭਾਨ ਸਿੰਘ ਨਜ਼ਦੀਕ ਪੈਂਦੇ ਬਾਜ਼ਾਰ ’ਚ ਰਹਿੰਦੀ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕੀਤਾ ਏ. ਐੱਸ. ਆਈ., ਜਾਣੋ ਕੀ ਹੈ ਪੂਰਾ ਮਾਮਲਾ
ਉਸ ਨੇ ਦੱਸਿਆ ਕਿ ਅੱਜ ਉਹ ਆਪਣੇ ਭਰਾ ਜਗਦੀਪ ਸਿੰਘ ਨਾਲ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਮੱਥਾ ਟੇਕਣ ਗਈ ਸੀ ਤੇ ਸ਼ਾਮ ਸਮੇਂ ਜਦ ਵਾਪਸ ਘਰ ਪਰਤੀ ਤਾਂ ਵੇਖਿਆ ਕਿ ਘਰ ’ਚ ਸਾਮਾਨ ਇੱਧਰ-ਉੇੱਧਰ ਖਿਲਰਿਆ ਹੋਇਆ ਸੀ ਤੇ ਉਸ ਦੀ ਬਜ਼ੁਰਗ ਮਾਤਾ ਸਵਿੰਦਰ ਕੌਰ (72) ਦੀ ਲਾਸ਼ ਖੂਨ ਨਾਲ ਲੱਥਪੱਥ ਹੋਈ ਪਈ ਸੀ, ਜਿਸ ਦੀ ਸ਼ਿਕਾਇਤ ਉਨ੍ਹਾਂ ਤੁਰੰਤ ਪੁਲਸ ਨੂੰ ਕਰ ਦਿੱਤੀ। ਕੁਲਦੀਪ ਕੌਰ ਨੇ ਦੱਸਿਆ ਕਿ ਉਸ ਨੇ ਜਦ ਘਰ ਦੇ ਨਾਲ ਸਥਿਤ ਇਕ ਦੁਕਾਨ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਤਾਂ ਵੇਖਿਆ ਕਿ ਉਸ ਦੀ ਭੈਣ ਦਾ ਲੜਕਾ ਗੋਬਿੰਦਾ ਨਿਵਾਸੀ ਕਪੂਰਥਲਾ ਆਪਣੇ ਇਕ ਹੋਰ ਸਾਥੀ ਨਾਲ ਉਨ੍ਹਾਂ ਦੇ ਘਰ ਆਇਆ ਹੈ।
ਇਹ ਵੀ ਪੜ੍ਹੋ : ਅਕਾਲੀ ਦਲ ਵੱਡਾ ਝਟਕਾ, ਕੁਲਵੰਤ ਸਿੰਘ ਨੂੰ ਪਾਰਟੀ 'ਚੋਂ ਕੱਢਣ ਦੇ ਵਿਰੋਧ 'ਚ 28 ਆਗੂਆਂ ਨੇ ਦਿੱਤੇ ਅਸਤੀਫ਼ੇ
ਉਸ ਨੇ ਸ਼ੱਕ ਪ੍ਰਗਟ ਕਰਦਿਆਂ ਦੋਸ਼ ਲਾਇਆ ਕਿ ਉਸ ਦੀ ਮਾਤਾ ਦਾ ਕਤਲ ਉਸ ਦੇ ਭਣੇਵੇਂ ਨੇ ਹੀ ਕੀਤਾ ਹੈ, ਕਿਉਂਕਿ ਉਹ ਪਹਿਲਾਂ ਵੀ ਉਨ੍ਹਾਂ ਨਾਲ ਪੈਸਿਆਂ ਤੇ ਜਾਇਦਾਦ ਨੂੰ ਲੈ ਕੇ ਲੜਦਾ ਰਹਿੰਦਾ ਸੀ। ਉੱਧਰ ਐੱਸ. ਐੱਚ. ਓ. ਗੁਰਚਰਨ ਸਿੰਘ ਨੇ ਦੱਸਿਆ ਕਿ ਲਾਸ਼ ਕਬਜ਼ੇ ’ਚ ਲੈ ਕੇ ਡੈੱਡ ਹਾਊਸ ਤਰਨਤਾਰਨ ’ਚ ਰਖਵਾ ਦਿੱਤੀ ਗਈ ਹੈ ਤੇ ਹਰੇਕ ਪਹਿਲੂ ਦੀ ਜਾਂਚ ਦੇ ਨਾਲ-ਨਾਲ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ, ਜਿਸ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਵਿਦੇਸ਼ੀ ਹਥਿਆਰਾਂ ਸਣੇ 5 ਗੈਂਗਸਟਰ ਗ੍ਰਿਫ਼ਤਾਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਕਿਸਾਨ ਸੰਘਰਸ਼ ਦੀ ਹਮਾਇਤ ਕਰਨ ਵਾਲਿਆਂ ’ਤੇ UAPA ਲਾ ਕੇ ਭਾਜਪਾ ਫੈਲਾਅ ਰਹੀ ਹੈ ਰਾਜਨੀਤਿਕ ਅੱਤਵਾਦ : ਖਹਿਰਾ
NEXT STORY