ਬਟਾਲਾ (ਬੇਰੀ) - ਪਿੰਡ ਹਰਪੁਰਾ ਦੇ ਰਹਿਣ ਵਾਲੇ ਬਜ਼ੁਰਗ ਬਲਵਿੰਦਰ ਸਿੰਘ ਦੀ ਮੌਤ ਦਾ ਮਾਮਲਾ ਉਸ ਸਮੇਂ ਗਰਮਾ ਗਿਆ, ਜਦੋਂ ਉਕਤ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ ਲਈ ਲਾਸ਼ ਨੂੰ ਕਾਦੀਆਂ ਚੂੰਗੀ ਚੌਕ ’ਚ ਰੱਖ ਕੇ ਧਰਨਾ ਲਾ ਦਿੱਤਾ। ਇਸ ਸਬੰਧੀ ਮ੍ਰਿਤਕ ਬਲਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਹਰਪੁਰਾ ਦੇ ਪੁੱਤਰ ਗੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢ ’ਚ ਰਹਿੰਦੇ ਕੁਝ ਵਿਅਕਤੀਆਂ ਦੀ ਉਨ੍ਹਾਂ ਦੇ ਇਕ ਪਰਿਵਾਰਕ ਮੈਂਬਰ ਨਾਲ ਝਗੜਾ ਹੋ ਗਿਆ, ਜਿਨ੍ਹਾਂ ਨੂੰ ਰੋਕ ਲਈ ਮੇਰੇ ਪਿਤਾ ਗਏ ਤਾਂ ਉਕਤ ਵਿਅਕਤੀਆਂ ਨੇ ਪਿਤਾ ਨੂੰ ਫੜ ਕੇ ਬੇਸਬਾਲ ਨਾਲ ਕੁੱਟ-ਮਾਰ ਕੀਤੀ, ਜਿਸ ਕਰ ਕੇ ਉਹ ਗੰਭੀਰ ਜ਼ਖ਼ਮੀ ਹੋ ਗਏ।
ਪੜ੍ਹੋ ਇਹ ਵੀ ਖ਼ਬਰ - ਅੰਨ੍ਹੇ ਕਤਲ ਦੀ ਗੁੱਥੀ ਸੁਲਝੀ: ਪ੍ਰੇਮਿਕਾ ਦੇ ਪਿਓ ਨੇ ਨੌਜਵਾਨ ਨੂੰ ਕਰੰਟ ਲਗਾ ਬਿਆਸ 'ਚ ਸੁੱਟੀ ਸੀ ਲਾਸ਼
ਉਨ੍ਹਾਂ ਦੱਸਿਆ ਕਿ ਅਸੀਂ ਉਨ੍ਹਾਂ ਨੂੰ ਜ਼ਖ਼ਮੀ ਹਾਲਤ ’ਚ ਸਰਕਾਰੀ ਹਰਚੋਵਾਲ ਹਸਪਤਾਲ ’ਚ ਇਲਾਜ ਲਈ ਦਾਖਲ ਕਰਵਾਇਆ, ਜਿਥੇ ਬੀਤੀ ਦੇਰ ਰਾਤ 3 ਅੰਦਰੂਨੀ ਸੱਟਾਂ ਲੱਗਣ ਨਾਲ ਉਸਦੀ ਮੌਤ ਹੋ ਗਈ। ਅਸੀਂ ਲਾਸ਼ ਸਿਵਲ ਹਸਪਤਾਲ ਬਟਾਲਾ ਦੇ ਪੋਸਟਮਾਰਟਮ ਵਿਖੇ ਰਖਵਾ ਦਿੱਤੀ ਅਤੇ ਇਸ ਸਬੰਧੀ ਥਾਣਾ ਘੁਮਾਣ ਦੀ ਪੁਲਸ ਨੂੰ ਸੂਚਨਾ ਦੇ ਦਿੱਤੀ ਪਰ ਪੁਲਸ ਵੱਲੋਂ ਕੀਤੀ ਗਈ ਕਾਰਵਾਈ ਤੋਂ ਸਾਡਾ ਪਰਿਵਾਰ ਅਸੰਤੁਸ਼ਟ ਸੀ, ਜਿਸਦੇ ਚਲਦਿਆਂ ਅੱਜ ਕਾਦੀਆਂ ਚੂੰਗੀ ਵਿਖੇ ਲਾਸ਼ ਰੱਖ ਕੇ ਧਰਨਾ ਦੇਣ ਲਈ ਮਜਬੂਰ ਹੋਣਾ ਪਿਆ ਹੈ।
ਪੜ੍ਹੋ ਇਹ ਵੀ ਖ਼ਬਰ - ਅੰਨ੍ਹੇ ਕਤਲ ਦੀ ਸੁਲਝੀ ਗੁੱਥੀ: ਵਿਦੇਸ਼ ਜਾਣ ਦਾ ਸੁਫ਼ਨਾ ਪੂਰਾ ਨਾ ਹੋਣ ’ਤੇ ਦੋਸਤ ਨਾਲ ਮਿਲ ਕੀਤਾ ਸੀ ਬਜ਼ੁਰਗ ਦਾ ਕਤਲ
ਐੱਸ. ਪੀ. ਗੁਰਪ੍ਰੀਤ ਸਿੰਘ ਦੇ ਭਰੋਸੇ ਦੇ ਬਾਅਦ ਚੁੱਕਿਆ ਧਰਨਾ
ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ. ਐੱਸ. ਪੀ. ਟਰੈਫਿਕ ਗੁਰਦੀਪ ਸਿੰਘ ਸਵਾਮੀ ਅਤੇ ਘੁਮਾਣ ਐੱਸ. ਐੱਚ. ਓ. ਸੁਰਿੰਦਰ ਸਿੰਘ ਪਵਾਰ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਪਰਿਵਾਰਕ ਮੈਂਬਰਾਂ ਨੂੰ ਕਾਫ਼ੀ ਸਮਝਾਇਆ ਪਰ ਉਹ ਜ਼ਿੱਦ ’ਤੇ ਅੜ੍ਹ ਰਹੇ। ਉਪਰੰਤ ਐੱਸ. ਪੀ. ਹੈੱਡਕੁਆਰਟਰ ਗੁਰਪ੍ਰੀਤ ਸਿੰਘ ਨੂੰ ਇਸ ਬਾਰੇ ਪਤਾ ਚੱਲਿਆ ਤਾਂ ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਦੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਪੋਸਟਰਮਾਰਟ ਰਿਪੋਰਟ ਆਉਣ ਉਪਰੰਤ ਜੋ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਜਾਵੇਗੀ, ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਧਰਨਾ ਚੁੱਕ ਲਿਆ। ਉਕਤ ਮਾਮਲੇ ਸਬੰਧੀ ਥਾਣਾ ਘੁਮਾਣ ਦੇ ਐੱਸ. ਐੱਚ. ਓ. ਸੁਰਿੰਦਰ ਸਿੰਘ ਪਵਾਰ ਨੇ ਦੱਸਿਆ ਕਿ ਜਾਂਚ ਚੱਲ ਰਹੀ ਹੈ ਅਤੇ ਸਬੰਧਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਬਟਾਲਾ : ਤਹਿਸੀਲ ਕੰਪਲੈਕਸ ਦੀਆਂ ਕੰਧਾਂ ’ਤੇ ਲੱਗੇ ਖ਼ਾਲਿਸਤਾਨ ਦੇ ਪੋਸਟਰ, ਲੋਕਾਂ ’ਚ ਦਹਿਸ਼ਤ ਦਾ ਮਾਹੌਲ
'ਫ਼ੌਜ' 'ਚ ਕੈਰੀਅਰ ਬਣਾਉਣ ਦੀਆਂ ਚਾਹਵਾਨ ਪੰਜਾਬੀ ਕੁੜੀਆਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਦਿੱਤਾ ਸੁਨਹਿਰੀ ਮੌਕਾ
NEXT STORY