ਫਗਵਾੜਾ (ਵਾਰਤਾ, ਜਲੋਟਾ)- ਫਗਵਾੜਾ ਦੇ ਮੌਲੀ ਪਿੰਡ 'ਚ ਇਕ ਟਿਊਬਵੈੱਲ ਨੇੜੇ ਆਪਣੀ ਹਵੇਲੀ 'ਚ ਸੌਂ ਰਹੇ ਇਕ ਬਜ਼ੁਰਗ ਵਿਅਕਤੀ ਦਾ ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਮੌਲੀ ਪਿੰਡ ਦੇ ਰਹਿਣ ਵਾਲੇ ਗੁਰਚਰਨ ਸਿੰਘ ਦੇ ਰੂਪ ਵਿਚ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫਗਵਾੜਾ ਦੇ ਪੁਲਸ ਸੁਪਰਡੈਂਟ ਮਾਧਵੀ ਸ਼ਰਮਾ ਅਤੇ ਡਿਪਟੀ ਸੁਪਰਡੈਂਟ ਪਲਵਿੰਦਰ ਸਿੰਘ ਮੌਕੇ 'ਤੇ ਪਹੁੰਚੇ। ਪੁਲਸ ਮੁਤਾਬਕ ਗੁਰਚਰਨ ਸਿੰਘ ਪਿੰਡ ਦੇ ਬਾਹਰ ਇਕ ਟਿਊਬਵੈੱਲ ਨੇੜੇ ਸਥਿਤ ਆਪਣੀ ਹਵੇਲੀ ਵਿੱਚ ਸੌਂ ਰਿਹਾ ਸੀ। ਇਕ ਅਣਪਛਾਤੇ ਵਿਅਕਤੀ ਨੇ ਕਥਿਤ ਤੌਰ 'ਤੇ ਉਸ ਦੀ ਗਰਦਨ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ

ਕਤਲ ਦਾ ਪਤਾ ਸੋਮਵਾਰ ਸਵੇਰੇ ਉਦੋਂ ਲੱਗਾ ਜਦੋਂ ਗੁਰਚਰਨ ਸਿੰਘ ਦੀ ਪਤਨੀ ਸਿਮਰਨਜੀਤ ਕੌਰ ਉਸ ਨੂੰ ਮਿਲਣ ਹਵੇਲੀ ਪਹੁੰਚੀ। ਗੁਰਚਰਨ ਸਿੰਘ ਹਵੇਲੀ ਵਿੱਚ ਰਹਿੰਦਾ ਸੀ, ਜਦਕਿ ਉਸ ਦੀ ਪਤਨੀ ਪਿੰਡ ਦੇ ਘਰ 'ਚ ਰਹਿੰਦੀ ਸੀ। ਉਨ੍ਹਾਂ ਦਾ ਪੁੱਤਰ ਕੁਲਬੀਰ ਸਿੰਘ ਵਿਦੇਸ਼ 'ਚ ਦੱਸਿਆ ਜਾ ਰਿਹਾ ਹੈ। ਐੱਸ.ਪੀ. ਮਾਧਵੀ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਸ ਟੀਮਾਂ ਨੇ ਘਟਨਾ ਸਥਾਨ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਕਤਲ ਦਾ ਕਾਰਨ ਅਤੇ ਮੁਲਜ਼ਮ ਦੀ ਪਛਾਣ ਦੀ ਜਾਂਚ ਕਰ ਰਹੀ ਹੈ। ਅਣਪਛਾਤੇ ਵਿਅਕਤੀ ਵਿਰੁੱਧ ਆਈ. ਪੀ. ਸੀ. ਦੀ ਧਾਰਾ 302 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ: ਅੱਧੀ ਰਾਤ ਘਰ ਆ ਵੜੇ ਅੱਧੀ ਦਰਜਨ ਲੁਟੇਰੇ, ਇਕੱਲੀ ਔਰਤ ਨੇ ਬਹਾਦਰੀ ਨਾਲ ਪਾ'ਤੀਆਂ ਭਾਜੜਾਂ
NEXT STORY