ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ-ਜਲੰਧਰ ਰੋਡ 'ਤੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ 'ਚ ਇਕ ਬਜ਼ੁਰਗ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰੇਸ਼ਮ ਸਿੰਘ ਵਜੋਂ ਹੋਈ ਹੈ, ਜੋਕਿ ਹੁਸਿ਼ਆਰਪੁਰ ਦੇ ਹੀ ਮੁਹੱਲਾ ਕੀਰਤੀ ਨਗਰ ਦਾ ਰਹਿਣ ਵਾਲਾ ਸੀ। ਬਜ਼ੁਰਗ ਦੀ ਮੌਤ ਮਗਰੋਂ ਪਰਿਵਾਰ ਨੇ ਹੁਸ਼ਿਆਰਪੁਰ-ਜਲੰਧਰ ਰੋਡ ਬਲਾਕ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ! ਮਹਿਲਾਵਾਂ ਦੇ ਜਸ਼ਨਾਂ ਨੂੰ ਦੱਸਿਆ ਯੋਜਨਾਬੱਧ
ਰੇਸ਼ਮ ਸਿੰਘ ਦੇ ਪੁੱਤਰ ਬਲਰਾਮ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰੇਸ਼ਮ ਸਿੰਘ ਘਰੋਂ ਆਪਣੀ ਐਕਟਿਵਾ 'ਤੇ ਸਵਾਰ ਹੋ ਕੇ ਰਾਧਾ ਸਵਾਮੀ ਸਤਿਸੰਗ ਘਰ ਸੇਵਾ ਲਈ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਚੱਕ ਗੁੱਜਰਾਂ ਨੇੜੇ ਪਹੁੰਚੇ ਤਾਂ ਇਕ ਦੋਆਬਾ ਰੋਡਵੇਜ਼ ਦੀ ਤੇਜ਼ ਰਫ਼ਤਾਰ ਬੱਸ ਰੇਸ਼ਮ ਸਿੰਘ ਨੂੰ ਐਕਟਿਵਾ ਸਮੇਤ ਕਰੀਬ 150 ਮੀਟਰ ਦੂਰ ਤੱਕ ਘੜੀਸਦੀ ਲੈ ਗਈ। ਇਸ ਹਾਦਸੇ ਵਿਚ ਰੇਸ਼ਮ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਗੁੱਸੇ ਵਿਚ ਆਏ ਪਰਿਵਾਰ ਵੱਲੋਂ ਹੁਸ਼ਿਆਰਪੁਰ-ਜਲੰਧਰ ਰੋਡ ਨੂੰ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ। ਪਰਿਵਾਰ ਦਾ ਕਹਿਣਾ ਹੈ ਕਿ ਪਹਿਲਾਂ ਬੱਸ ਦੇ ਫਰਾਰ ਡਰਾਈਵਰ ਅਤੇ ਕੰਡਕਟਰ ਨੂੰ ਫੜਿਆ ਜਾਵੇ, ਇਸ ਦੇ ਬਾਅਦ ਹੀ ਜਾਮ ਖੋਲ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਜੇ ਤੱਕ ਪ੍ਰਸ਼ਾਸਨ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਹੈ।




ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ! ਨਗਰ ਨਿਗਮ ਦੇ ਰਿਟਾਇਰਡ ਸੁਪਰਵਾਈਜ਼ਰ ਨੇ ਅੱਗ ਲਗਾ ਕੀਤੀ ਖ਼ੁਦਕੁਸ਼ੀ, ਵਜ੍ਹਾ ਕਰੇਗੀ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਖਾਲਿਸਤਾਨ ਦਾ ਵਿਰੋਧ ਬਣਿਆ ਨੈਂਸੀ ਦੇ ਕਤਲ ਦੀ ਵਜ੍ਹਾ, ਕੈਨੇਡੀਅਨ ਆਗੂ ਦਾ ਦਾਅਵਾ
NEXT STORY