ਜਲੰਧਰ (ਸੋਨੂੰ) : ਜਲੰਧਰ ਦੇ ਕਾਲਾ ਸੰਘਿਆ ਰੋਡ 'ਤੇ ਬੁੱਧਵਾਰ ਸ਼ਾਮ ਨੂੰ ਗੋਲੀ ਚੱਲਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਹ ਘਟਨਾ ਕਾਲਾ ਸੰਘਿਆ ਰੋਡ 'ਤੇ ਅਮਰ ਐਨਕਲੇਵ ਕਲੋਨੀ ਵਿੱਚ ਵਾਪਰੀ। ਮ੍ਰਿਤਕ ਦੀ ਪਛਾਣ ਹਰੀਸ਼ ਚੰਦਰ (72) ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਭਾਰਗਵ ਕੈਂਪ ਥਾਣੇ ਦੀ ਪੁਲਸ ਮੌਕੇ 'ਤੇ ਪਹੁੰਚੀ।
ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮੌਕੇ 'ਤੇ ਪਹੁੰਚੇ ਏਸੀਪੀ ਵੈਸਟ ਸਰਵਨਜੀਤ ਸਿੰਘ ਨੇ ਦੱਸਿਆ ਕਿ ਕਾਲਾ ਸੰਘਿਆ ਰੋਡ 'ਤੇ ਅਮਨ ਐਨਕਲੇਵ ਵਿੱਚ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ। ਸੂਚਨਾ ਮਿਲਣ 'ਤੇ ਭਾਰਗਵ ਕੈਂਪ ਥਾਣੇ ਦੀ ਪੁਲਸ ਮੌਕੇ 'ਤੇ ਪਹੁੰਚੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮ੍ਰਿਤਕ ਆਪਣੇ ਘਰ ਦੇ ਬਾਹਰ ਬੈਠਾ ਆਪਣੀ ਲਾਇਸੈਂਸੀ 12 ਬੋਰ ਰਾਈਫਲ ਸਾਫ਼ ਕਰ ਰਿਹਾ ਸੀ ਕਿ ਅਚਾਨਕ ਗੋਲੀ ਚੱਲ ਗਈ, ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਸਹੁਰਿਆਂ ਵੱਲੋਂ ਕੁੱਟਮਾਰ ਮਗਰੋਂ ਔਰਤ ਦੀ ਮੌਤ, 5 ਵਿਅਕਤੀਆਂ ਖਿਲਾਫ ਮੁਕੱਦਮਾ ਦਰਜ
NEXT STORY