ਅੰਮ੍ਰਿਤਸਰ(ਜਸ਼ਨ)-ਸੁਲਤਾਨਵਿੰਡ ਰੋਡ ਸਥਿਤ ਤੇਜ਼ ਨਗਰ ਇਲਾਕੇ ਵਿਚ ਇਕ ਪਾਲਤੂ ਕੁੱਤੇ ਨੂੰ ਲੈ ਕੇ ਹੋਏ ਝਗੜੇ ਦੌਰਾਨ ਇਕ ਬਜ਼ੁਰਗ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿਚ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਵੀ ਸੂਚਨਾ ਹੈ। ਮ੍ਰਿਤਕ ਦੀ ਪਛਾਣ 68 ਸਾਲਾ ਕਾਬਲ ਸਿੰਘ ਵਜੋਂ ਹੋਈ ਹੈ, ਜਦਕਿ ਜ਼ਖ਼ਮੀ ਔਰਤ ਦੀ ਪਛਾਣ ਕਾਜਲ ਧੁੰਨਾ ਵਾਸੀ ਤੇਜ਼ ਨਗਰ, ਅੰਮ੍ਰਿਤਸਰ ਵਜੋਂ ਹੋਈ ਹੈ। ਇਸ ਮਾਮਲੇ ਸਬੰਧੀ ਥਾਣਾ ਬੀ-ਡਵੀਜ਼ਨ ਦੀ ਪੁਲਸ ਨੇ ਕਾਰਵਾਈ ਕਰਦਿਆਂ ਮਨਜੀਤ ਸਿੰਘ ਵਾਸੀ ਤੇਜ਼ ਨਗਰ ਚੌਕ, ਸੁਲਤਾਨਵਿੰਡ, ਅੰਮ੍ਰਿਤਸਰ ਵਿਰੁੱਧ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ ’ਤੇ ਦੇਖੇ ਗਏ ਸ਼ੱਕੀ ਡਰੋਨ, 7 ਉਡਾਣਾਂ ਡਾਇਵਰਟ
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਬ੍ਰਹਮਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਆਪਣੇ ਪਾਲਤੂ ਕੁੱਤੇ ਨੂੰ ਗਲੀ ਵਿੱਚ ਖੁੱਲ੍ਹਾ ਘੁਮਾ ਰਿਹਾ ਸੀ। ਇਸ ਦੌਰਾਨ ਕੁੱਤੇ ਨੇ ਉਸ ਨੂੰ ਕੱਟ ਲਿਆ। ਜਦੋਂ ਉਸ ਨੇ ਮੁਲਜ਼ਮ ਨੂੰ ਕੁੱਤੇ ਨੂੰ ਖੁੱਲ੍ਹਾ ਨਾ ਘੁਮਾਉਣ ਸਬੰਧੀ ਕਿਹਾ ਤਾਂ ਉਹ ਤੈਸ਼ ਵਿਚ ਆ ਗਿਆ ਅਤੇ ਗਾਲੀ-ਗਲੌਚ ਕਰਨ ਲੱਗ ਪਿਆ। ਸ਼ਿਕਾਇਤਕਰਤਾ ਅਨੁਸਾਰ ਇਸ ਦੌਰਾਨ ਉਸ ਦੇ ਪਿਤਾ ਕਾਬਲ ਸਿੰਘ ਅਤੇ ਭਾਬੀ ਕਾਜਲ ਵੀ ਬਾਹਰ ਆ ਗਏ ਅਤੇ ਮੁਲਜ਼ਮ ਨੂੰ ਮਾਮਲੇ ਬਾਰੇ ਪੁੱਛਿਆ। ਦੋਸ਼ ਹੈ ਕਿ ਇਸ ਦੌਰਾਨ ਮੁਲਜ਼ਮ ਨੇ ਕਾਬਲ ਸਿੰਘ ਨੂੰ ਧੱਕਾ ਮਾਰ ਦਿੱਤਾ, ਜਿਸ ਕਾਰਨ ਉਹ ਹੇਠਾਂ ਡਿੱਗ ਪਏ। ਇਸ ਤੋਂ ਇਲਾਵਾ ਕਾਜਲ ਨਾਲ ਵੀ ਕੁੱਟਮਾਰ ਕੀਤੀ ਗਈ, ਜਿਸ ਕਾਰਨ ਉਹ ਜ਼ਖ਼ਮੀ ਹੋ ਗਈ।
ਇਹ ਵੀ ਪੜ੍ਹੋ-ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ ਨੂੰ ਵੀ...
ਪਰਿਵਾਰਕ ਮੈਂਬਰਾਂ ਵੱਲੋਂ ਕਾਬਲ ਸਿੰਘ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਮਾਮਲਾ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਘਟਨਾ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਰਕਾਰਾਂ: ਐਡਵੋਕੇਟ ਧਾਮੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਕਾਰ ਵੇਚਣ ਦੇ ਨਾਂ ’ਤੇ 2.30 ਲੱਖ ਰੁਪਏ ਦੀ ਠੱਗੀ
NEXT STORY