ਬਠਿੰਡਾ (ਸੁਖਵਿੰਦਰ) : ਬਠਿੰਡਾ ਗੋਨਿਆਣਾ ਰੋਡ 'ਤੇ ਥਰਮਲ ਝੀਲ ਨੰਬਰ-2 'ਚ ਇੱਕ ਬਜ਼ੁਰਗ ਵਿਅਕਤੀ ਨੇ ਛਾਲ ਮਾਰ ਦਿੱਤੀ। ਘਟਨਾ ਦਾ ਪਤਾ ਲੱਗਣ 'ਤੇ ਝੀਲ ਦੇ ਨੇੜੇ ਖੜ੍ਹੇ ਕੁੱਝ ਲੋਕਾਂ ਨੇ ਬਜ਼ੁਰਗ ਵਿਅਕਤੀ ਨੂੰ ਝੀਲ ਵਿੱਚੋਂ ਬਾਹਰ ਕੱਢਿਆ ਅਤੇ ਸਹਾਰਾ ਨੂੰ ਸੂਚਿਤ ਕੀਤਾ।
ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੇ ਵਰਕਰ ਜੱਗਾ ਅਤੇ ਹਰਬੰਸ ਸਿੰਘ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਬਜ਼ੁਰਗ ਵਿਅਕਤੀ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਉਸਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਬਾਅਦ 'ਚ ਬਜ਼ੁਰਗ ਵਿਅਕਤੀ ਦੇ ਪਰਿਵਾਰ ਨੂੰ ਸੂਚਿਤ ਕੀਤਾ ਗਿਆ, ਜੋ ਮੌਕੇ 'ਤੇ ਪਹੁੰਚੇ ਅਤੇ ਉਸ ਨੂੰ ਆਪਣੇ ਨਾਲ ਲੈ ਗਏ। ਬਜ਼ੁਰਗ ਵਿਅਕਤੀ ਦੀ ਪਛਾਣ ਪ੍ਰਭਾਤੀ ਲਾਲ ਵਜੋਂ ਹੋਈ।
ਮਰਿਆ ਸੱਪ ਲਿਫ਼ਾਫ਼ੇ 'ਚ ਪਾ ਹਸਪਤਾਲ ਪੁੱਜਾ ਨੌਜਵਾਨ, ਸਟਾਫ਼ ਵੀ ਇਕ ਪਲ ਲਈ ਰਹਿ ਗਿਆ ਹੈਰਾਨ
NEXT STORY