ਮੋਗਾ : ਅੱਜ ਦਸਮੇਸ਼ ਨਗਰ ਮੋਗਾ ਨਿਵਾਸੀ ਬਜੁਰਗ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਜਾਣਕਾਰੀ ਮਿਲਣ ’ਤੇ ਪੁਲਸ ਅਧਿਕਾਰੀ ਮੌਕੇ ’ਤੇ ਪੁੱਜੇ ਤੇ ਜਾਂਚ ਦੇ ਦੇ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਪਹੁੰਚਾਇਆ।
ਫੇਸਬੁੱਕ ਪੋਸਟ 'ਤੇ ਟਿੱਪਣੀ ਕਰਨ 'ਤੇ ਵਿਦਿਆਰਥੀ 'ਤੇ ਹਮਲਾ, 4 ਗ੍ਰਿਫ਼ਤਾਰ
ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਬੂਟਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਬਜ਼ੁਰਗ ਕੈਂਸਰ ਦੀ ਬਿਮਾਰੀ ਤੋਂ ਪੀੜਤ ਸੀ। ਉਸ ਨੇ ਮਰਨ ਤੋਂ ਪਹਿਲਾਂ ਲਿਖੇ ਖੁਦਕੁਸ਼ੀ ਨੋਟ ਵਿਚ ਕਿਹਾ ਕਿ ਮੈਂ ਬਿਮਾਰੀ ਤੋਂ ਪੀੜਤ ਹਾਂ। ਇਸ ਕਾਰਣ ਮੈਂ ਆਪਣੀ ਜੀਵਨ ਲੀਲਾ ਖਤਮ ਕਰ ਰਿਹਾ ਹਾਂ ਅਤੇ ਉਸ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਆਪਣੇ ਘਰ ਅੰਦਰ ਹੀ ਗੋਲੀ ਮਾਰ ਲਈ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਡਲ ਟਾਊਨ 'ਚ ਦਿਨ-ਦਿਹਾੜੇ ਡਕੈਤੀ, ਬਜ਼ੁਰਗ ਜੋੜੇ ਨੂੰ ਬੰਧਕ ਬਣਾ ਲੱਖਾਂ ਦੀ ਲੁੱਟ
NEXT STORY