ਮੋਗਾ (ਆਜ਼ਾਦ) : ਮੋਟਰਸਾਈਕਲ ਸਵਾਰ ਦੋ ਲੁਟੇਰੇ ਨੌਜਵਾਨਾਂ ਵਲੋਂ ਬੱਕਰੀਆਂ ਚਰਾਉਣ ਵਾਲੇ ਬਜ਼ੁਰਗ ਨੂੰ ਵੀ ਨਾ ਬਖਸ਼ਿਆ ਅਤੇ ਉਸ ਨੂੰ ਇੱਟ ਮਾਰ ਕੇ ਜ਼ਖਮੀ ਕਰਨ ਉਪਰੰਤ ਉਸਦੀ ਬੱਕਰੀ ਅਤੇ ਪਠੋਰਾ ਲੈਕੇ ਫਰਾਰ ਹੋ ਗਏ। ਜ਼ਖਮੀ ਬਜ਼ੁਰਗ ਨੂੰ ਪ੍ਰਾਈਵੇਟ ਹਸਪਤਾਲ ਦਾਖਲ ਕਰਾਉਣਾ ਪਿਆ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਧਰਮਕੋਟ ਜਸਵਰਿੰਦਰ ਸਿੰਘ ਲੈ ਦੱਸਿਆ ਕਿ ਨੂਰਪੁਰ ਹਕੀਮਾਂ ਨਿਵਾਸੀ ਕਸ਼ਮੀਰ ਸਿੰਘ (65) ਜਦੋਂ ਕੋਟ ਸਦਰ ਖਾਂ ਵਿਚ ਇਕ ਢਾਬੇ ਦੇ ਨੇੜੇ ਆਪਣੀਆ ਬੱਕਰੀਆਂ ਚੁਰਾ ਰਿਹਾ ਸੀ ਤਾਂ ਮੋਟਰਸਾਈਕਲ ਸਵਾਰ ਦੋ ਨੌਜਵਾਨ ਆਏ, ਜਿਨ੍ਹਾਂ ਨੇ ਉਸ ਨੂੰ ਜ਼ਖਮੀ ਕਰ ਕੇ ਇਕ ਬੱਕਰੀ ਅਤੇ ਇਕ ਪਠੋਰਾ ਮੋਟਰਸਾਈਕਲ ’ਤੇ ਰੱਖ ਕੇ ਫਰਾਰ ਹੋ ਗਏ।
ਉਨ੍ਹਾਂ ਕਿਹਾ ਕਿ ਘਟਨਾ ਦੀ ਜਾਣਕਾਰੀ ਮਿਲਣ ’ਤੇ ਥਾਣਾ ਕੋਟ ਈਸੇ ਖਾਂ ਦੇ ਮੁੱਖ ਅਫਸਰ ਜਨਕ ਰਾਜ ਹਸਪਤਾਲ ਪੁੱਜੇ, ਪਰ ਕਸ਼ਮੀਰ ਸਿੰਘ ਛੁੱਟੀ ਲੈ ਕੇ ਘਰ ਚਲਾ ਗਿਆ ਸੀ, ਉਨ੍ਹਾਂ ਕਿਹਾ ਕਿ ਪੀੜਤ ਬਜ਼ੁਰਗ ਦੇ ਬਿਆਨਾਂ ’ਤੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲਾ ਪੁਲਸ ਮੁਖੀ ਦੇ ਨਿਰਦੇਸ਼ਾਂ ’ਤੇ ਪੁਲਸ ਦੀਆਂ ਵੱਖ-ਵੱਖ ਟੀਮਾਂ ਇਲਾਕੇ ਵਿਚ ਲੁਟੇਰਿਆਂ ਦੀ ਤਲਾਸ਼ ਕਰ ਰਹੀਆਂ ਹਨ ਅਤੇ ਸੀ. ਸੀ. ਟੀ. ਵੀ. ਕੈਮਰੇ ਵੀ ਖੰਗਾਲੇ ਜਾ ਰਹੇ ਹਨ, ਜਲਦੀ ਹੀ ਲੁਟੇਰਿਆਂ ਦਾ ਸੁਰਾਗ ਮਿਲ ਜਾਣ ਦੀ ਸੰਭਾਵਨਾ ਹੈ।
SGPC ਵੱਲੋਂ ਦਫਤਰਾਂ 'ਚ ਪੈਂਟ-ਸ਼ਰਟ 'ਤੇ ਪਾਬੰਦੀ!
NEXT STORY