ਕਪੂਰਥਲਾ (ਭੂਸ਼ਣ/ਮਲਹੋਤਰਾ) - ਨੇੜਲੇ ਪਿੰਡ ਖਾਨਗਾਹ ’ਚ ਗਾਲਾਂ ਕੱਢ ਰਹੇ 3 ਮੁਲਜ਼ਮਾਂ ਨੂੰ ਰੋਕਣ ਗਏ ਇਕ ਬਜ਼ੁਰਗ ਦਾ ਤਿੰਨ ਵਿਅਕਤਆਂ ਵਲੋਂ ਕੁੱਟ-ਕੁੱਟ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੇ ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਦੋ ਸਕੇ ਭਰਾਵਾਂ ਸਮੇਤ 3 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ, ਜਿਨ੍ਹਾਂ ਦੀ ਭਾਲ ਲਈ ਪੁਲਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਮਨਜੀਤ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਖਾਨਗਾਹ ਥਾਣਾ ਕੋਤਵਾਲੀ ਨੇ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ ’ਚ ਦੱਸਿਆ ਸੀ ਕਿ ਉਹ ਪੇਂਟਰ ਦਾ ਕੰਮ ਕਰਦਾ ਹੈ ਤੇ ਉਹ 3 ਭਰਾ ਹਨ ਤੇ ਤਿੰਨੋਂ ਇਕ ਹੀ ਘਰ ’ਚ ਰਹਿੰਦੇ ਹਨ। ਬੀਤੀ ਰਾਤ ਉਹ ਆਪਣੇ ਭਰਾ ਸੁਰਜੀਤ ਸਿੰਘ ਦੇ ਨਾਲ ਘਰ ’ਚ ਮੌਜੂਦ ਸੀ। ਇਸ ਦੌਰਾਨ ਉਨ੍ਹਾਂ ਦੋਵਾਂ ਭਰਾਵਾਂ ਨੇ ਦੇਖਿਆ ਕਿ ਗੁਰਜੰਟ ਸਿੰਘ ਪੁੱਤਰ ਗੁਰਮੀਤ ਸਿੰਘ, ਸੰਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਤੇ ਦੀਪਕ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਖਾਨਗਾਹ ਆਪਣੇ ਘਰ ਤੋਂ ਉਨ੍ਹਾਂ ਦੇ ਘਰ ਦੀ ਛੱਤ ’ਤੇ ਖੜ੍ਹੇ ਹੋ ਕੇ ਕਿਸੇ ਨੂੰ ਗਾਲਾਂ ਕੱਢ ਰਹੇ ਹਨ। ਜਦੋਂ ਉਨ੍ਹਾਂ ਦੋਵਾਂ ਭਰਾਵਾਂ ਨੇ ਤਿੰਨਾਂ ਮੁਲਜ਼ਮਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤੇ ਆਪਣੇ ਘਰ ਜਾਣ ਲਈ ਕਿਹਾ ਤਾਂ ਥੱਲੇ ਆ ਕੇ ਉਨ੍ਹਾਂ ਨਾਲ ਧੱਕਾ-ਮੁੱਕੀ ਸ਼ੁਰੂ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ - ਸਾਵਧਾਨ ! ਜੇਕਰ ਤੁਸੀਂ ਵੀ ਕਰਦੇ ਹੋ ਮੋਬਾਇਲ ਫੋਨ ਦੀ ਜ਼ਿਆਦਾ ਵਰਤੋਂ ਤਾਂ ਹੋ ਸਕਦੀ ਹੈ ਇਹ ਬੀਮਾਰੀ
ਮਨਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦਾ ਪਿਤਾ ਪਿਆਰਾ ਸਿੰਘ ਛੁਡਵਾਉਣ ਲਈ ਬਾਹਰ ਆਇਆ ਤਾਂ ਉਕਤ ਤਿੰਨਾਂ ਮੁਲਜ਼ਮਾਂ ਨੇ ਉਸਦੇ ਪਿਤਾ ’ਤੇ ਹਮਲਾ ਕਰ ਦਿੱਤਾ। ਮੁਲਜ਼ਮਾਂ ਨੇ ਉਸਦੇ ਪਿਤਾ ਦੇ ਸਿਰ ’ਤੇ ਇੱਟਾਂ ਮਾਰੀਆ, ਜਿਸ ਕਾਰਣ ਉਨ੍ਹਾਂ ਦੀ ਮੌਕੇ ’ਤੇ ਮੌਤ ਹੋ ਗਈ। ਇਸ ਤੋਂ ਬਾਅਦ ਸਿਵਲ ਹਸਪਤਾਲ ਕਪੂਰਥਲਾ ਦੇ ਡਾਕਟਰਾਂ ਨੇ ਮ੍ਰਿਤਕ ਕਰਾਰ ਦੇ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਡੀ. ਐੱਸ. ਪੀ. ਸਬ ਡਵੀਜ਼ਨ ਸੁਰਿੰਦਰ ਸਿੰਘ ਤੇ ਐੱਸ. ਐੱਚ. ਓ. ਕੋਤਵਾਲੀ ਹਰਿੰਦਰ ਸਿੰਘ ਮੌਕੇ ’ਤੇ ਪਹੁੰਚੇ ਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਭੇਜਿਆ। ਬਾਅਦ ’ਚ ਥਾਣਾ ਕੋਤਵਾਲੀ ਦੀ ਪੁਲਸ ਨੇ ਤਿੰਨਾਂ ਮੁਲਜ਼ਮਾਂ ਦੀਪਕ ਸਿੰਘ, ਗੁਰਜੰਟ ਸਿੰਘ ਤੇ ਸੰਦੀਪ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ।
ਪੜ੍ਹੋ ਇਹ ਵੀ ਖ਼ਬਰ - Health Tips : ਲੱਕ ’ਚ ਦਰਦ ਹੋਣ ’ਤੇ ਕਦੇ ਨਾ ਖਾਓ ਦਰਦ ਦੂਰ ਕਰਨ ਦੀ ਦਵਾਈ, ਇੰਝ ਪਾਓ ਰਾਹਤ
ਮਾਮਲੇ ’ਚ ਨਾਮਜ਼ਦ ਗੁਰਜੰਟ ਸਿੰਘ ਤੇ ਸੰਦੀਪ ਸਿੰਘ ਹਨ ਸਕੇ ਭਰਾ
ਪੁਲਸ ਨੇ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਕਰਨ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ। ਉੱਥੇ ਹੀ ਤਿੰਨਾਂ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ। ਜਾਣਕਾਰੀ ਅਨੁਸਾਰ ਮਾਮਲੇ ’ਚ ਨਾਮਜ਼ਦ ਗੁਰਜੰਟ ਸਿੰਘ ਤੇ ਸੰਦੀਪ ਸਿੰਘ ਸਕੇ ਭਰਾ ਹਨ।
ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ
ਤਲਾਕਸ਼ੁਦਾ ਲੜਕੀ ਦਾ ਵਿਆਹ ਕਰਵਾਉਣ ਦੇ ਦੋਸ਼ ’ਚ 6 ਲੋਕਾਂ ਖ਼ਿਲਾਫ਼ ਮਾਮਲਾ ਦਰਜ
NEXT STORY