ਬਠਿੰਡਾ (ਸੁਖਵਿੰਦਰ) : ਗੋਨਿਆਣਾ ਰੋਡ ’ਤੇ ਵਿਸ਼ਵਕਰਮਾ ਮੰਦਰ ਨੇੜੇ ਸੜਕ ਪਾਰ ਕਰ ਰਹੀ ਇਕ ਬਜ਼ੁਰਗ ਔਰਤ ਨੂੰ ਇਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਤ ਹੋ ਗਈ। ਚਸ਼ਮਦੀਦਾਂ ਅਨੁਸਾਰ ਡਰਾਈਵਰ ਮੌਕੇ ਤੋਂ ਭੱਜ ਗਿਆ। ਲੋਕਾਂ ਨੇ ਦੱਸਿਆ ਕਿ ਔਰਤ ਨੂੰ ਇਕ ਕਾਰ ਨੇ ਟੱਕਰ ਮਾਰ ਦਿੱਤੀ ਅਤੇ ਫਿਰ ਦੂਜੀ ਕਾਰ ਦੇ ਬੰਪਰ ’ਤੇ ਜਾ ਡਿੱਗੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ।
ਸੂਚਨਾ ਮਿਲਣ ’ਤੇ ਨੌਜਵਾਨ ਵੈੱਲਫੇਅਰ ਸੋਸਾਇਟੀ ਦੇ ਵਾਲੰਟੀਅਰ ਰਾਜਵਿੰਦਰ ਧਾਲੀਵਾਲ ਅਤੇ ਜਗਦੀਪ ਗਿੱਲਪੱਤੀ ਐਂਬੂਲੈਂਸ ਲੈ ਕੇ ਮੌਕੇ ’ਤੇ ਪਹੁੰਚੇ ਅਤੇ ਔਰਤ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਔਰਤ ਦੀ ਪਛਾਣ ਹਰਭਜਨ ਕੌਰ (85) ਪਤਨੀ ਗਿਆਨ ਸਿੰਘ ਵਾਸੀ ਗਲੀ ਨੰਬਰ 9/15 ਆਦਰਸ਼ ਨਗਰ ਵਜੋਂ ਹੋਈ। ਪੁਲਸ ਮਾਮਲੇ ’ਚ ਅਗਲੇਰੀ ਕਾਰਵਾਈ ਕਰ ਰਹੀ ਹੈ।
ਹੈਰੋਇਨ ਸਮੇਤ ਇਕ ਵਿਅਕਤੀ ਪੁਲਸ ਅੜਿੱਕੇ
NEXT STORY