ਜਲੰਧਰ (ਸੋਨੂੰ)— ਜਲੰਧਰ ਦੇ ਰਾਮਾ ਮੰਡੀ ਦੇ ਇਕ ਇਲਾਕੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਆਟੋ ਚਾਲਕ ਵੱਲੋਂ ਇਕ ਕਰੀਬ 70 ਸਾਲਾ ਬਜ਼ੁਰਗ ਔਰਤ ਨਾਲ ਜਬਰ-ਜ਼ਿਨਾਹ ਕੀਤਾ ਗਿਆ। ਮਹਿਲਾ ਵੱਲੋਂ ਰੌਲਾ ਪਾਉਣ ’ਤੇ ਨੇੜੇ ਦੇ ਲੋਕਾਂ ਵੱਲੋਂ ਉਸ ਆਟੋ ਚਾਲਕ ਦੀ ਛਿੱਤਰ-ਪਰੇਡ ਕਰ ਦਿੱਤੀ ਗਈ ਅਤੇ ਪੁਲਸ ਦੇ ਹਵਾਲੇ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਆਟੋ ਚਾਲਕ ਨਸ਼ੇ ਦਾ ਆਦੀ ਸੀ ਅਤੇ ਪਹਿਲਾਂ ਵੀ ਕਈ ਵਾਰ ਰਾਹ ਜਾਂਦੀਆਂ ਔਰਤਾਂ ਅਤੇ ਕੁੜੀਆਂ ਨਾਲ ਛੇੜਖਾਨੀ ਕਰ ਚੁੱਕਾ ਹੈ। ਉਸ ਸਮੇਂ ਵੀ ਉਸ ਦੀ ਕੁੱਟਮਾਰ ਕੀਤੀ ਗਈ ਸੀ। ਉਥੇ ਹੀ ਮੌਕੇ ’ਤੇ ਪਹੁੰਚੇ ਏ. ਐੱਸ. ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਆਟੋ ਚਾਲਕ ਬਜ਼ੁਰਗ ਔਰਤ ਨਾਲ ਗਲਤ ਕੰਮ ਕਰ ਰਿਹਾ ਸੀ, ਜਿਸ ਨੂੰ ਲੋਕਾਂ ਨੇ ਫੜ ਲਿਆ ਅਤੇ ਉਸ ਨੂੰ ਥਾਣੇ ਲੈ ਗਏ।
ਇਹ ਵੀ ਪੜ੍ਹੋ: ਈਸਾਈ ਭਾਈਚਾਰੇ ਦੇ ਧਰਨੇ ਦੌਰਾਨ ਅੰਮ੍ਰਿਤਪਾਲ ਸਿੰਘ ਨੂੰ ਇਸ ਸ਼ਖ਼ਸ ਨੇ ਕਰ ਦਿੱਤਾ ਵੱਡਾ ਚੈਲੰਜ
ਮਿਲੀ ਜਾਣਕਾਰੀ ਮੁਤਾਬਕ ਬਜ਼ੁਰਗ ਔਰਤ ਆਟੋ ’ਚ ਕਿਤੇ ਜਾਣ ਲਈ ਬੈਠੀ ਸੀ, ਦੋਸ਼ੀ ਚਾਲਕ ਨੇ ਆਟੋ ’ਚ ਪੈਟਰੋਲ ਪਵਾਉਣ ਦੇ ਬਹਾਨੇ ਆਟੋ ਨੂੰ ਰਸਤੇ ’ਚ ਝਾੜੀਆਂ ਦੇ ਕੋਲ ਰੋਕ ਦਿੱਤਾ। ਇਸ ਦੇ ਬਾਅਦ ਚਾਲਕ ਬਜ਼ੁਰਗ ਮਹਿਲਾ ਨੂੰ ਖਿੱਚ ਕੇ ਝਾੜੀਆਂ ਦੇ ਕੋਲ ਲੈ ਗਿਆ, ਜਿੱਥੇ ਉਸ ਨੇ ਜਬਰ-ਜ਼ਿਨਾਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਮਹਿਲਾ ਦੇ ਰੌਲਾ ਪਾਉਣ ’ਤੇ ਲੋਕਾਂ ਨੇ ਦੋਸ਼ੀ ਚਾਲਕ ਨੂੰ ਕਾਬੂ ਕਰ ਲਿਆ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ’ਤੇ ਪਹੁੰਚੀ ਜਲੰਧਰ ਕੈਂਟ ਦੀ ਪੁਲਸ ਨੇ ਆਟੋ ਚਾਲਕ ਨੂੰ ਗਿ੍ਰਫ਼ਤਾਰ ਕਰ ਲਿਆ ਅਤੇ ਮਹਿਲਾ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਆਟੋ ਚਾਲਕ ਨੇ ਜਦੋਂ ਇਸ ਘਿਨਾਉਣੀ ਵਾਰਦਾਤ ਨੂੰ ਅੰਜਾਮ ਦਿੱਤਾ, ਉਸ ਸਮੇਂ ਵੀ ਉਹ ਨਸ਼ੇ ’ਚ ਸੀ।
ਇਹ ਵੀ ਪੜ੍ਹੋ: ਅੰਮ੍ਰਿਤਪਾਲ ਖ਼ਿਲਾਫ਼ ਈਸਾਈ ਭਾਈਚਾਰੇ ਦਾ ਜਲੰਧਰ ਦੇ PAP ਚੌਂਕ ’ਚ ਧਰਨਾ, ਉੱਠੀ ਗ੍ਰਿਫ਼ਤਾਰੀ ਦੀ ਮੰਗ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਨਸ਼ਿਆਂ ਖ਼ਿਲਾਫ਼ ਮੁਹਿੰਮ : ਪੰਜਾਬ ਪੁਲਸ ਨੇ ਇਕ ਹਫ਼ਤੇ 'ਚ 11.56 ਕਿੱਲੋ ਹੈਰੋਇਨ ਸਣੇ 353 ਨਸ਼ਾ ਤਸਕਰ ਕੀਤੇ ਕਾਬੂ
NEXT STORY