ਬਟਾਲਾ(ਬੇਰੀ) - ਬੀਤੀ ਦੇਰ ਰਾਤ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਬਜ਼ੁਰਗ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸੰਬੰਧ 'ਚ ਜਾਣਕਾਰੀ ਦਿੰਦਿਆਂ ਥਾਣਾ ਸਿਵਲ ਲਾਈਨ ਦੇ ਏ. ਐੱਸ. ਆਈ. ਸੁਖਰਾਜ ਸਿੰਘ ਨੇ ਦੱਸਿਆ ਕਿ ਗੁਰਦਿਆਲ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਸੰਤ ਨਗਰ ਬਟਾਲਾ ਜੋ ਕਿ ਅਲੀਵਾਲ ਰੋਡ ਬਾਈਪਾਸ ਨੇੜੇ ਹਾਈਵੇ ਓਵਰਫਲਾਈ ਦੇ ਕੋਲ ਸਥਿਤ ਪੀਰਾਂ ਦੀ ਜਗ੍ਹਾ 'ਤੇ ਸੇਵਾ ਕਰਨ ਲਈ ਜਾਂਦਾ ਸੀ, ਬੀਤੀ ਰਾਤ ਕਿਸੇ ਅਣਪਛਾਤੇ ਵਾਹਨ ਚਾਲਕ ਨੇ ਇਸਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਚਲਦਿਆਂ ਗੁਰਦਿਆਲ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਏ. ਐੱਸ. ਆਈ ਸੁਖਰਾਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਦਿਆਲ ਸਿੰਘ ਦੀ ਲਾਸ਼ ਕਬਜ਼ੇ 'ਚ ਲੈਣ ਦੇ ਬਾਅਦ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਇਸ ਸਬੰਧ 'ਚ ਮ੍ਰਿਤਕ ਦੀ ਪਤਨੀ ਗੁਰਮੀਤ ਕੌਰ ਦੇ ਬਿਆਨਾਂ 'ਤੇ ਅਣਪਛਾਤੇ ਵਾਹਨ ਦੇ ਵਿਰੁੱਧ ਬਣਦੀਆਂ ਧਾਰਾਵਾਂ ਹੇਠ ਥਾਣਾ ਸਿਵਲ ਲਾਈਨ 'ਚ ਕੇਸ ਦਰਜ ਕਰ ਦਿੱਤਾ ਗਿਆ ਹੈ।
ਅੰਮ੍ਰਿਤਸਰ 'ਚ ਪੁਲਸ ਦੀ ਨੱੱਕ ਹੇਠ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ (ਤਸਵੀਰਾਂ)
NEXT STORY