ਪਟਿਆਲਾ (ਬਖਸ਼ੀ)—ਸ਼ਾਹੀ ਸ਼ਹਿਰ ਪਟਿਆਲਾ 'ਚ 70 ਸਾਲਾ ਬਜ਼ੁਰਗ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਓਮ ਪ੍ਰਕਾਸ਼ ਨਾਂ ਦਾ ਬਜ਼ੁਰਗ ਪਿਛਲੇ 25 ਸਾਲਾਂ ਤੋਂ ਘਲੋੜੀ ਸਥਿਤ ਸ਼ਮਸ਼ਾਨ ਘਾਟ 'ਚ ਚੌਕੀਦਾਰੀ ਦਾ ਕੰਮ ਕਰਦਾ ਸੀ ਅਤੇ ਇੱਥੇ ਹੀ ਰਹਿੰਦਾ ਸੀ। ਉਸ ਦੇ ਪੁੱਤਰ ਨੇ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ ਅਤੇ ਉਨ੍ਹਾਂ ਨੂੰ ਅੱਜ ਸਵੇਰੇ ਕਤਲ ਦਾ ਪਤਾ ਲੱਗਾ। ਸੂਚਨਾ ਮਿਲਦਿਆਂ ਹੀ ਉਨ੍ਹਾਂ ਨੇ ਪੁਲਸ ਨੂੰ ਸੂਚਿਤ ਕੀਤਾ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸੁਖਬੀਰ ਵਲੋਂ ਪਾਰਟੀ ਦੇ ਲੀਗਲ ਵਿੰਗ ਦੇ ਜ਼ੋਨ ਪ੍ਰਧਾਨਾਂ ਦਾ ਐਲਾਨ
NEXT STORY