Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    5:11:18 PM

  • sgpc supports punjab bandh

    15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ...

  • punjab bandh  farmers   union  parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • 15 billion lawsuit filed against bob borrower files case

    BOB 'ਤੇ 15 ਅਰਬ ਡਾਲਰ ਦਾ ਮੁਕੱਦਮਾ ਦਰਜ, ਕਰਜ਼ਦਾਰ...

  • muskan sahil saurabh rajput blue drum

    ਨੀਲਾ ਡਰੰਮ ਮਾਮਲੇ 'ਚ ਆਇਆ ਫੈਸਲਾ, ਮੁਸਕਾਨ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਅੱਜ ਰੁੱਕ ਜਾਵੇਗਾ ਚੋਣ ਪ੍ਰਚਾਰ, ਸੋਸ਼ਲ ਮੀਡੀਆ 'ਤੇ ਪ੍ਰਚਾਰ ਕਰਨ 'ਤੇ ਵੀ ਰਹੇਗੀ ਪਾਬੰਦੀ

PUNJAB News Punjabi(ਪੰਜਾਬ)

ਪੰਜਾਬ 'ਚ ਅੱਜ ਰੁੱਕ ਜਾਵੇਗਾ ਚੋਣ ਪ੍ਰਚਾਰ, ਸੋਸ਼ਲ ਮੀਡੀਆ 'ਤੇ ਪ੍ਰਚਾਰ ਕਰਨ 'ਤੇ ਵੀ ਰਹੇਗੀ ਪਾਬੰਦੀ

  • Edited By Anmol Tagra,
  • Updated: 30 May, 2024 08:12 AM
Jalandhar
election campaign will be closed in punjab today
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਸੰਗਰੂਰ (ਚੋਪੜਾ/ਵਿਵੇਕ ਸਿੰਧਵਾਨੀ/ਯਾਦਵਿੰਦਰ)– ਪਿਛਲੇ ਮਹੀਨੇ ਤੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਸੂਬੇ ਵਿਚ ਹੋ ਰਹੀ ਗਹਿਮਾ-ਗਹਿਮੀ 30 ਮਈ ਨੂੰ ਰੁਕ ਜਾਵੇਗੀ ਕਿਉਂਕਿ 1 ਜੂਨ ਨੂੰ ਚੋਣਾਂ ਨੂੰ ਲੈ ਕੇ ਹੋਣ ਜਾ ਰਹੀ ਵੋਟਿੰਗ ਲਈ 30 ਮਈ ਨੂੰ ਸ਼ਾਮ 6 ਵਜੇ ਤੋਂ ਚੋਣ ਪ੍ਰਚਾਰ ਰੁਕ ਜਾਵੇਗਾ। ਇਸ ਉਪਰੰਤ ਕੋਈ ਵੀ ਸਿਆਸੀ ਪਾਰਟੀ ਰੈਲੀ, ਜਲਸਾ, ਲਾਊਡ ਸਪੀਕਰ, ਪ੍ਰਚਾਰ ਵਾਹਨ ਅਤੇ ਹੋਰ ਪ੍ਰਚਾਰ ਤਰੀਕਿਆਂ ਦੀ ਵਰਤੋਂ ਨਹੀਂ ਕਰ ਸਕੇਗੀ। ਸਿਆਸੀ ਆਗੂ ਸਿਰਫ਼ 4 ਲੋਕਾਂ ਨੂੰ ਨਾਲ ਲੈ ਕੇ ਡੋਰ ਟੂ ਡੋਰ ਪ੍ਰਚਾਰ ਕਰ ਸਕਣਗੇ। ਪ੍ਰਸ਼ਾਸਨ ਨੇ ਵੀ ਚੋਣ ਜ਼ਾਬਤੇ ਅਤੇ ਨਿਯਮਾਂ ਨੂੰ ਲਾਗੂ ਕਰਨ ਲਈ ਕਮਰ ਕੱਸ ਲਈ ਹੈ ਅਤੇ ਵੋਟਿੰਗ ਨੂੰ ਲੈ ਕੇ ਵੋਟਾਂ ਦੀ ਗਿਣਤੀ ਤਕ ਕਈ ਪਾਬੰਦੀਆਂ ਦੇ ਹੁਕਮ ਵੀ ਜਾਰੀ ਕੀਤੇ ਹਨ ਤਾਂ ਜੋ ਸਮੁੱਚੀ ਚੋਣ ਪ੍ਰਕਿਰਿਆ ਨਿਰਵਿਘਨ ਤਰੀਕੇ ਨਾਲ ਸੰਪੰਨ ਹੋ ਸਕੇ।

ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ 'ਚ ਬੋਲੇ ਰਾਹੁਲ ਗਾਂਧੀ: PM ਮੋਦੀ ਨੇ ਅੰਬਾਨੀ-ਅਡਾਨੀ ਦੇ ਫਾਇਦੇ ਲਈ ਖ਼ਤਮ ਕੀਤੇ ਪੰਜਾਬ ਦੇ ਛੋਟੇ ਉਦਯੋਗਪਤੀ

ਇਸ ਦੌਰਾਨ ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਬਣਦੀ ਸਖ਼ਤ ਕਾਰਵਾਈ ਕਰਨ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ। 30 ਮਈ ਸ਼ਾਮ ਨੂੰ ਚੋਣ ਪ੍ਰਚਾਰ ’ਤੇ ਪਾਬੰਦੀ ਲੱਗਣ ਕਾਰਨ ਸਿਆਸੀ ਪਾਰਟੀਆਂ ਦਾ ਦਿਨ ਭਰ ਪੂਰਾ ਜ਼ੋਰ ਵੋਟਰਾਂ ਨੂੰ ਲੁਭਾਉਣ ਵਿਚ ਲੱਗਾ ਰਹੇਗਾ।

ਜਲੰਧਰ 'ਚ 5 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ 'ਤੇ ਰਹੇਗੀ ਪਾਬੰਦੀ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਜ਼ਿਲ੍ਹੇ ਵਿਚ ਧਾਰਾ 144 ਲਗਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ 1 ਜੂਨ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਅਤੇ ਆਜ਼ਾਦ ਤੇ ਨਿਰਪੱਖ ਵੋਟਿੰਗ ਲਈ ਅਨੁਕੂਲ ਮਾਹੌਲ ਬਣਾਉਣ ਲਈ ਵੱਖ-ਵੱਖ ਹੁਕਮ ਜਾਰੀ ਕੀਤੇ ਗਏ ਹਨ।

ਡਾ. ਹਿਮਾਂਸ਼ੂ ਨੇ ਫੌਜਦਾਰੀ ਜ਼ਾਬਤੇ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜਲੰਧਰ ਦੇ ਅਧਿਕਾਰ ਖੇਤਰ ’ਚ 48 ਘੰਟਿਆਂ ਦੌਰਾਨ 30 ਮਈ ਨੂੰ ਸ਼ਾਮ 6 ਵਜੇ ਤੋਂ 1 ਜੂਨ ਨੂੰ ਵੋਟਾਂ ਦੀ ਸਮਾਪਤੀ ਤਕ 5 ਤੋਂ ਜ਼ਿਆਦਾ ਲੋਕਾਂ ਦੀ ਪਬਲਿਕ ਮੀਟਿੰਗ ’ਤੇ ਪਾਬੰਦੀ ਲਗਾਈ ਹੈ।

ਇਹ ਖ਼ਬਰ ਵੀ ਪੜ੍ਹੋ - Breaking News: ਪੰਜਾਬ 'ਚ ਕਈ ਥਾਵਾਂ 'ਤੇ ED ਦੀ ਰੇਡ, 13 ਥਾਵਾਂ 'ਤੇ ਮਾਰਿਆ ਛਾਪਾ

ਉਨ੍ਹਾਂ ਸਪੱਸ਼ਟ ਕੀਤਾ ਕਿ 48 ਘੰਟਿਆਂ ਦੌਰਾਨ ਸਿਰਫ 4 ਵਿਅਕਤੀਆਂ ਦੇ ਸੀਮਤ ਗਰੁੱਪ ਨਾਲ ਡੋਰ ਟੂ ਡੋਰ ਮੁਹਿੰਮ ਤਹਿਤ ਘਰ-ਘਰ ਜਾਣ ’ਤੇ ਪਾਬੰਦੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਸਾਰੇ ਸਿਆਸੀ ਆਗੂ, ਪਾਰਟੀ ਵਰਕਰ, ਜੋ ਲੋਕ ਸਭਾ ਹਲਕਾ ਜਲੰਧਰ ਦੇ ਰਜਿਸਟਰਡ ਵੋਟਰ ਨਹੀਂ ਹਨ, ਉਨ੍ਹਾਂ ਨੂੰ ਇਸ ਨਿਰਧਾਰਿਤ ਸਮਾਂ ਮਿਆਦ ਤਕ ਜਲੰਧਰ ਜ਼ਿਲ੍ਹੇ ਨੂੰ ਛੱਡ ਕੇ ਵਾਪਸ ਜਾਣਾ ਹੋਵੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਵੋਟਿੰਗ ਦੇ ਦਿਨ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ ਅੰਦਰ ਚੋਣ ਪ੍ਰਚਾਰ ਨਹੀਂ ਕਰੇਗੀ।

ਵੋਟਰ ਘਰ ਬੈਠੇ ਪੋਲਿੰਗ ਬੂਥ ’ਤੇ ਭੀੜ ਸਬੰਧੀ ਜਾਣਕਾਰੀ ਹਾਸਲ ਕਰ ਸਕਣਗੇ

ਲੋਕ ਸਭਾ ਚੋਣਾਂ ਦੌਰਾਨ ਭਿਆਨਕ ਗਰਮੀ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਵੋਟਰਾਂ ਨੂੰ ਘਰ ਬੈਠੇ ਹੀ ਵੋਟਿੰਗ ਕੇਂਦਰ ’ਤੇ ਲੱਗਣ ਵਾਲੀ ਲਾਈਨ/ਭੀੜ ਦੀ ਜਾਣਕਾਰੀ ਉਪਲੱਬਧ ਕਰਵਾਉਣ ਦੀ ਅਹਿਮ ਪਹਿਲ ਕੀਤੀ ਹੈ। ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ 1951 ਵੋਟਿੰਗ ਕੇਂਦਰਾਂ ’ਤੇ ਚੋਣ ਮਿੱਤਰਾਂ ਨੂੰ ਤਾਇਨਾਤ ਕੀਤਾ ਹੈ, ਜੋ ਵੋਟਿੰਗ ਕੇਂਦਰ ’ਤੇ ਵੋਟ ਦੇਣ ਲਈ ਲਾਈਨ ਵਿਚ ਖੜ੍ਹੇ ਲੋਕਾਂ ਦੀ ਜਾਣਕਾਰੀ ਹਰ 15 ਮਿੰਟ ਵਿਚ ਵੈੱਬਸਾਈਟ ’ਤੇ ਅਪਡੇਟ ਕਰਨਗੇ।

ਉਨ੍ਹਾਂ ਕਿਹਾ ਕਿ ਇਹ ਵੈੱਬਸਾਈਟ ਜ਼ਿਲ੍ਹਾ ਪ੍ਰਸ਼ਾਸਨ ਅਤੇ ਐੱਨ. ਆਈ. ਟੀ. ਦੀ ਹੈ, ਜਿਸ ਨੂੰ ਜਲੰਧਰ ਦੇ ਕੰਪਿਊਟਰ ਸਾਇੰਸ ਵਿਭਾਗ ਨੇ ਮਿਲ ਕੇ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਵੈੱਬਸਾਈਟ ਦਾ ਮੁੱਖ ਉਦੇਸ਼ ਲੋਕਾਂ ਦਾ ਸਮਾਂ ਬਚਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਵੋਟ ਪਾਉਣ ਲਈ ਲੰਮੀ ਉਡੀਕ ਨਾ ਕਰਨੀ ਪਵੇ। ਜਲੰਧਰ ਦੇ ਵੋਟਰ ਇਸ ਵੈੱਬਸਾਈਟ ’ਤੇ ਜਾ ਕੇ ਆਪਣੇ ਚੋਣ ਹਲਕੇ ਅਤੇ ਵੋਟਿੰਗ ਕੇਂਦਰ ਨੰਬਰ ਦਰਜ ਕਰ ਕੇ ਲਾਈਨ ਵਿਚ ਖੜ੍ਹੇ ਲੋਕਾਂ ਬਾਰੇ ਤਾਜ਼ਾ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

ਇਸ ਤੋਂ ਇਲਾਵਾ ਚੋਣ ਕਮਿਸ਼ਨ ਵੱਲੋਂ ਲੋਕਾਂ ਲਈ ਵੋਟਰ ਕਿਊ ਇਨਫਾਰਮੇਸ਼ਨ ਜਾਰੀ ਕੀਤਾ ਗਿਆ ਹੈ। ਇਸ ਦੀ ਵਰਤੋਂ ਕਰਨ ਲਈ ਵੋਟਰਾਂ ਨੂੰ ਵ੍ਹਟਸਐਪ ਨੰਬਰ 7447447217 ’ਤੇ ‘ਵੋਟ’ ਟਾਈਪ ਕਰ ਕੇ ਸੰਦੇਸ਼ ਭੇਜਣਾ ਹੋਵੇਗਾ, ਜਿਸ ਤੋਂ ਬਾਅਦ ਇਕ ਲਿੰਕ ਪ੍ਰਾਪਤ ਹੋਵੇਗਾ, ਜਿਸ ਨੂੰ ਕਲਿੱਕ ਕਰਨ ’ਤੇ 2 ਬਦਲ ਮਿਲਣਗੇ, 1. ਲੋਕੇਸ਼ਨ ਵਾਈਜ਼, 2. ਬੂਥ ਵਾਈਜ਼। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਜਿੱਥੇ ਵੋਟਿੰਗ ਦੇ ਦਿਨ ਵੋਟਰਾਂ ਨੂੰ ਗਰਮੀ ਤੋਂ ਬਚਾਉਣ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ, ਉਥੇ ਹੀ ਦੂਜੇ ਪਾਸੇ ਵੋਟਰ ਕਿਊ ਸਿਸਟਮ ਨਾਲ ਵੋਟਰ ਬੂਥ ’ਤੇ ਉਸ ਸਮੇਂ ਵੋਟ ਪਾ ਸਕਣਗੇ, ਜਦੋਂ ਬੂਥ ’ਤੇ ਭੀੜ ਨਾ ਹੋਵੇ।

ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਸਾਧਨਾਂ ਰਾਹੀਂ ਚੋਣ ਪ੍ਰਚਾਰ ’ਤੇ ਪਾਬੰਦੀ

ਸੰਗਰੂਰ ਦੇ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਾਂ ਵਾਲੇ ਦਿਨ 1 ਜੂਨ ਤੋਂ 48 ਘੰਟੇ ਪਹਿਲਾਂ, ਭਾਵ ਚੋਣ ਪ੍ਰਚਾਰ ਖਤਮ ਹੁੰਦੇ ਸਾਰ ਹੀ ਇਲੈਕਟ੍ਰਾਨਿਕ ਮੀਡੀਆ ਸਮੇਤ ਰੇਡੀਓ-ਟੈਲੀਵੀਜ਼ਨ, ਸੋਸ਼ਲ ਮੀਡੀਆ ’ਤੇ ਹੋਣ ਵਾਲੇ ਸਿਆਸੀ ਪ੍ਰਚਾਰ ਤੇ ਇਸ਼ਤਿਹਾਰਾਂ ’ਤੇ ਵੀ ਰੋਕ ਲੱਗ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਰੋਕ ਐਗਜ਼ਿਟ ਪੋਲ ਅਤੇ ਓਪੀਨੀਅਨ ਪੋਲ ’ਤੇ ਵੀ ਲਾਗੂ ਹੋਵੇਗੀ।

ਇਹ ਖ਼ਬਰ ਵੀ ਪੜ੍ਹੋ - ਸੰਗਰੂਰ 'ਚ ਬੋਲੇ CM ਮਾਨ: ਔਰਤਾਂ ਨੂੰ ਹਰ ਮਹੀਨੇ 1 ਹਜ਼ਾਰ ਦੀ ਬਜਾਏ ਦੇਵਾਂਗੇ ਇੰਨੇ ਰੁਪਏ

ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ 30 ਮਈ ਸ਼ਾਮ 6 ਵਜੇ ਤੋਂ ਬਾਅਦ ਰੇਡੀਓ, ਟੈਲੀਵੀਜ਼ਨ, ਸਿਨੇਮਾ, ਸੋਸ਼ਲ ਮੀਡੀਆ, ਬਲਕ ਐੱਸ.ਐੱਮ.ਐੱਸ ਜਾਂ ਪ੍ਰੀ-ਰਿਕਾਰਡਡ ਐੱਸ.ਐੱਮ.ਐੱਸ. ਸੁਨੇਹਿਆਂ ਸਮੇਤ ਅਜਿਹੇ ਹੋਰ ਕਿਸੇ ਵੀ ਸਾਧਨ ’ਤੇ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕੇਗਾ ਅਤੇ ਨਾ ਹੀ ਸਿਆਸੀ ਇਸ਼ਤਿਹਾਰ ਦਿੱਤਾ ਜਾ ਸਕੇਗਾ, ਜੋ ਕਿ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਮੁਤਾਬਕ ਇਲੈਕਟ੍ਰਾਨਿਕ ਮੀਡੀਆ ਦੇ ਘੇਰੇ ’ਚ ਆਉਂਦਾ ਹੈ।

ਉਨ੍ਹਾਂ ਦੱਸਿਆ ਕਿ ਚੋਣ ਅਮਲ ਦੇ ਅਖੀਰਲੇ 48 ਘੰਟਿਆਂ ਦੇ ‘ਸਟੈਂਡਰਡ ਆਪ੍ਰੇਟਿੰਗ ਪ੍ਰੋਸੀਜਰ’ ਮੁਤਾਬਕ ਚੋਣ ਪ੍ਰਚਾਰ ਲਈ ਨਿਰਧਾਰਿਤ ਸਮਾਂ-ਸੀਮਾ ਸਮਾਪਤ ਹੁੰਦੇ ਸਾਰ ਹੀ ਕੋਈ ਵੀ ਟੀ. ਵੀ., ਰੇਡੀਓ, ਸੋਸ਼ਲ ਮੀਡੀਆ ਚੈਨਲ ਕਿਸੇ ਵੀ ਪਾਰਟੀ ਦੇ ਪ੍ਰਚਾਰ ਲਈ ਇਸ਼ਤਿਹਾਰ ਜਾਂ ਉਸ ਨਾਲ ਮਿਲਦਾ-ਜੁਲਦਾ ਪ੍ਰੋਗਰਾਮ ਨਹੀਂ ਚਲਾ ਸਕਣਗੇ।  31 ਮਈ, 2024 ਅਤੇ ਮਿਤੀ 1 ਜੂਨ, 2024 ਨੂੰ ਛਪਣ ਵਾਲੀਆਂ ਅਖਬਾਰਾਂ ’ਚ ਵੀ ਇਸ਼ਤਿਹਾਰ ਦੇਣ ਤੋਂ ਪਹਿਲਾਂ ਚੋਣ ਅਮਲ ’ਚ ਭਾਗ ਲੈ ਰਹੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਆਪਣੇ ਇਸ਼ਤਿਹਾਰ, ਮੀਡੀਆ ਸਰਟੀਫ਼ਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ (ਐੱਮ.ਸੀ.ਐੱਮ.ਸੀ.) ਦੀ ਅਗੇਤੇ ਤੌਰ ’ਤੇ ਪ੍ਰਵਾਨਗੀ ਉਪਰੰਤ ਹੀ ਛਪਵਾ ਸਕਦੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Lok Sabha Elections
  • Lok Sabha Elections 2024
  • Punjab
  • Election Campaign
  • Social Media
  • ਲੋਕ ਸਭਾ ਚੋਣਾਂ
  • ਪੰਜਾਬ
  • ਚੋਣ ਪ੍ਰਚਾਰ
  • ਸੋਸ਼ਲ ਮੀਡੀਆ

ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਰੁੱਕ ਜਾਵੇਗਾ ਚੋਣ ਪ੍ਰਚਾਰ, ਵੱਖ-ਵੱਖ ਪਾਬੰਦੀਆਂ ਵੀ ਹੋ ਜਾਣਗੀਆਂ ਲਾਗੂ

NEXT STORY

Stories You May Like

  • china covert propaganda campaign on greek social media
    ਯੂਨਾਨੀ ਸੋਸ਼ਲ ਮੀਡੀਆ 'ਤੇ ਚੀਨ ਦਾ ਗੁਪਤ ਪ੍ਰਚਾਰ ਮੁਹਿੰਮ ! RSF ਨੇ ਜਾਰੀ ਕੀਤੀ ਚੇਤਾਵਨੀ
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ 'ਤੇ...
  • raja warring bio
    ਪੰਜਾਬ ਕਾਂਗਰਸ 'ਚ ਹਲਚਲ ਤੇਜ਼! ਰਾਜਾ ਵੜਿੰਗ ਨੇ ਸੋਸ਼ਲ ਮੀਡੀਆ 'ਤੇ ਖ਼ੁਦ ਨੂੰ ਲਿਖਿਆ 'ਸਾਬਕਾ ਪ੍ਰਧਾਨ'
  • misleading propaganda regarding gurdwara bhai bahlo ji kahlwan
    ਗੁ. ਭਾਈ ਬਹਿਲੋ ਜੀ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਖਿਲਾਫ਼ ਕੀਤੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹੇ ਸੰਗਤ: ਕਾਹਲਵਾਂ
  • delhi police  social media post  protest
    ਦਿੱਲੀ ਪੁਲਸ ਨੇ 'ਅਫਵਾਹ' ਫੈਲਾਉਣ ਵਾਲੇ 300 ਸੋਸ਼ਲ ਮੀਡੀਆ ਪੋਸਟ ਹਟਵਾਏ
  • now banks will work for only 5 days notification going viral
    ਹੁਣ ਬੈਂਕਾਂ 'ਚ ਸਿਰਫ਼ 5 ਦਿਨ ਹੋਵੇਗਾ ਕੰਮਕਾਜ ? ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਨੋਟੀਫਿਕੇਸ਼ਨ
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ ਮੁਕੰਮਲ ਪਾਬੰਦੀ
  • another major statement from bibi roop kaur
    ਬੀਬੀ ਰੂਪ ਕੌਰ ਦਾ ਇਕ ਹੋਰ ਵੱਡਾ ਬਿਆਨ, ਕਿਹਾ- ਗਲਤ ਪ੍ਰਚਾਰ ਨਾ ਕੀਤਾ ਜਾਵੇ
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
Trending
Ek Nazar
russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • one arrested along with a mobile phone and heroin
      ਦੋ ਕਿੱਲੋ ਤੋਂ ਵੱਧ ਹੈਰੋਇਨ, ਕਰੇਟਾ ਕਾਰ ਅਤੇ ਮੋਬਾਇਲ ਸਮੇਤ ਇਕ ਗ੍ਰਿਫ਼ਤਾਰ
    • alarm bells ringing for the people of this village in bathinda
      ਬਠਿੰਡਾ 'ਚ ਇਸ ਪਿੰਡ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! 15 ਦਿਨਾਂ 'ਚ 3 ਮੌਤਾਂ,...
    • pargat singh arrived at the protest held to secure justice for parvinder jhota
      ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਾਏ ਧਰਨੇ 'ਚ ਪੁੱਜੇ ਪਰਗਟ ਸਿੰਘ, ਪੜ੍ਹੋ...
    • people set fire to the medical store of the killer of the parvinder jhota
      ਝੋਟੇ ਦੇ ਕਾਤਲ ਦੇ ਮੈਡੀਕਲ ਸਟੋਰ ਨੂੰ ਲੋਕਾਂ ਨੇ ਲਾ 'ਤੀ ਅੱਗ, ਇਲਾਕੇ 'ਚ ਭਾਰੀ...
    • accident in gurdaspur
      ਸੜਕ ਕਿਨਾਰੇ ਖੜ੍ਹੀ ਟਰਾਲੀ 'ਚ ਟੱਕਰ ਕਾਰਨ ਸਕੂਟਰੀ ਸਵਾਰ ਦੀ ਮੌਤ
    • arrested case
      ਮੋਟਰਸਾਈਕਲ ਚੋਰੀ ਕਰਨ ਵਾਲੇ ਤਿੰਨ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ
    • accident in pathankot
      ਸਬਜ਼ੀ ਮੰਡੀ ਜਾ ਰਹੇ 2 ਵਿਅਕਤੀਆਂ ਦੀ ਸੜਕ ਹਾਦਸੇ 'ਚ ਮੌਤ
    • duty anganwadi worker highway
      ਡਿਊਟੀ 'ਤੇ ਜਾ ਰਹੀ ਆਂਗਣਵਾੜੀ ਵਰਕਰ ਨਾਲ ਵੱਡਾ ਹਾਦਸਾ, ਤੜਫ-ਤੜਫ ਕੇ ਨਿਕਲੇ ਸਾਹ
    • school  college  holiday
      ਕਈ ਸਕੂਲਾਂ, ਕਾਲਜਾਂ ਵਿਚ ਛੁੱਟੀ, ਪਰਵਿੰਦਰ ਝੋਟਾ ਕਤਲ ਕਾਰਨ ਲਿਆ ਗਿਆ ਫੈਸਲਾ
    • police stopped channi as he was on his way to meet parvinder jhota s family
      ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਚਰਨਜੀਤ ਚੰਨੀ ਨੂੰ ਪੁਲਸ ਨੇ ਰੋਕਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +