ਲੁਧਿਆਣਾ (ਗੌਤਮ) : ਹਲਕਾ ਆਤਮ ਨਗਰ 'ਚ ਸੋਮਵਾਰ ਨੂੰ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸਿਮਰਜੀਤ ਬੈਂਸ ਅਤੇ ਕਾਂਗਰਸ ਦੇ ਉਮੀਦਵਾਰ ਕਮਲਜੀਤ ਸਿੰਘ ਕੜਵਲ ਵਿਚਕਾਰ ਹੋਏ ਝਗੜੇ ਤੋਂ ਬਾਅਦ ਚੋਣ ਕਮਿਸ਼ਨ ਨੇ ਸਖ਼ਤ ਕਦਮ ਚੁੱਕੇ ਹਨ। ਹਲਕਾ ਆਤਮ ਨਗਰ ਦੀ ਰਿਟਰਨਿੰਗ ਅਧਿਕਾਰੀ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਹੈ ਕਿ ਸਿਵਲ ਅਫ਼ਸਰ ਵੀ. ਐੱਸ. ਟੀ. ਦੇਸਰਾਜ ਸਿੰਘ ਅਤੇ ਗੁਰਪ੍ਰੀਤ ਸਿੰਘ ਡਿਊਟੀ ਦੌਰਾਨ ਆਪਣੇ ਨਾਲ 24 ਘੰਟੇ ਪੁਲਸ ਪਾਰਟੀ ਅਤੇ ਕੈਮਰਾ ਟੀਮ ਰੱਖਣਗੇ ਅਤੇ ਉਪਰੋਕਤ ਪਾਰਟੀਆਂ ਵੱਲੋਂ ਕੀਤੀ ਜਾਂ ਰਹੀਆਂ ਚੋਣਾਵੀ ਗਤੀਵਿਧੀਆਂ ਅਤੇ ਚੋਣ ਪ੍ਰਚਾਰ 'ਤੇ ਆਪਣੀ ਨਜ਼ਰ ਰੱਖਣਗੇ ਅਤੇ ਉਸ ਦੀ ਵੀਡੀਓਗ੍ਰਾਫੀ ਕਰਨਗੇ।
ਇਹ ਵੀ ਪੜ੍ਹੋ : ਸਹੁਰਿਆਂ ਤੋਂ ਦੁਖ਼ੀ ਹੋਈ ਵਿਧਵਾ ਜਨਾਨੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਨਾਨਕੇ ਘਰ ਖ਼ੁਦ ਨੂੰ ਲਾਇਆ ਫ਼ਾਹਾ
ਇਸ ਤੋਂ ਇਲਾਵਾ ਇਸ ਹਲਕੇ ਦੀਆਂ ਹੋਰ ਸਿਆਸੀ ਪਾਰਟੀਆਂ 'ਤੇ ਵੀ ਪ੍ਰਸ਼ਾਸਨ ਦੀ ਤਿੱਖੀ ਨਜ਼ਰ ਰਹੇਗੀ। ਚੋਣ ਕਮਿਸ਼ਨ ਦੀਆਂ ਸਖ਼ਤ ਹਦਾਇਤਾਂ ਤੋਂ ਬਾਅਦ ਇਸ ਹਲਕੇ 'ਚ ਪੁਲਸ ਦੀ ਨਫ਼ਰੀ ਵੀ ਵਧਾਈ ਗਈ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਹੋ ਸਕੇ।
ਇਹ ਵੀ ਪੜ੍ਹੋ : 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਮਿਲੇਗੀ 'ਇੰਗਲਿਸ਼ ਡਿਕਸ਼ਨਰੀ'
ਜ਼ਿਕਰਯੋਗ ਹੈ ਕਿ ਬੈਂਸ ਅਤੇ ਕੜਵਲ ਦੇ ਸਮਰਥਕਾਂ 'ਚ ਹੋਏ ਝਗੜੇ ਤੋਂ ਬਾਅਦ ਪੁਲਸ ਨੇ ਬੈਂਸ ਅਤੇ ਉਨ੍ਹਾਂ ਦੇ 33 ਸਮਰਥਕਾਂ ਤੋਂ ਇਲਾਵਾ 100 ਤੋਂ ਜ਼ਿਆਦਾ ਅਣਪਛਾਤੇ ਲੋਕਾਂ ਖ਼ਿਲਾਫ਼ ਜਾਨ ਤੋਂ ਮਾਰਨ ਦੀ ਨੀਅਤ, ਆਰਮ ਐਕਟ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ। ਮੰਗਲਵਾਰ ਨੂੰ ਸਿਮਰਜੀਤ ਸਿੰਘ ਬੈਂਸ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਨੂੰ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਟੱਪਰੀਵਾਸਾਂ ਦਾ ਸਰਕਾਰਾਂ ਨੂੰ ਵੱਡਾ ਸਵਾਲ, ਕਿੱਥੇ ਰਹਿ ਗਏ ਸਾਡੇ ਹਿੱਸੇ ਦੇ ਪਲਾਟ? (ਵੀਡੀਓ)
NEXT STORY