ਚੰਡੀਗੜ੍ਹ/ਜਲੰਧਰ (ਅੰਕੁਰ, ਵਿਸ਼ੇਸ਼) : ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਅਤੇ ਕਾਂਗਰਸ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਵੋਟਰ ਸੂਚੀ ਅਤੇ ਵਿਸ਼ੇਸ਼ ਸਰਸਰੀ ਸੁਧਾਈ (ਐੱਸ. ਆਈ. ਆਰ.) ਪ੍ਰਕਿਰਿਆ ਨੂੰ ਲੈ ਕੇ ਚੋਣ ਕਮਿਸ਼ਨ ਤੋਂ ਸਥਿਤੀ ਸਪੱਸ਼ਟ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਵੋਟਰ ਸੂਚੀ ਨਾਲ ਜੁੜੇ ਮੁੱਦੇ ਲਗਾਤਾਰ ਚੁੱਕੇ ਜਾਂਦੇ ਰਹੇ ਹਨ ਅਤੇ ਹੁਣ ਕਮਿਸ਼ਨ ਨੂੰ ਦਰਜ ਇਤਰਾਜ਼ਾਂ ’ਤੇ ਹੋਈ ਕਾਰਵਾਈ ਦੀ ਜਾਣਕਾਰੀ ਜਨਤਕ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : ਸਿਵਲ ਹਸਪਤਾਲ ’ਚ ਜਣੇਪੇ ਤੋਂ ਬਾਅਦ 24 ਸਾਲਾ ਮਹਿਲਾ ਦੀ ਹਾਲਤ ਵਿਗੜੀ, ਪਰਿਵਾਰ ਨੇ ਲਾਪਰਵਾਹੀ ਦੇ ਲਾਏ ਦੋਸ਼
ਰੰਧਾਵਾ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਸਵਾਲ ਕੀਤਾ ਕਿ ਚੋਣ ਕਮਿਸ਼ਨ ਦੇ ਸਾਹਮਣੇ ਦਰਜ ਕਰਵਾਏ ਗਏ ਇਤਰਾਜਾਂ ’ਤੇ ਹੁਣ ਤੱਕ ਕੀ ਕਾਰਵਾਈ ਹੋਈ ਹੈ ਅਤੇ ਉਨ੍ਹਾਂ ਦੀ ਮੌਜੂਦਾ ਸਥਿਤੀ ਕੀ ਹੈ। ਉਨ੍ਹਾਂ ਕਿਹਾ ਕਿ ਹਰ ਯੋਗ ਨਾਗਰਿਕ ਦੇ ਵੋਟ ਦੇ ਅਧਿਕਾਰ ਦੀ ਰੱਖਿਆ ਕਰਨਾ ਅਤੇ ਵੋਟਰ ਸੂਚੀ ’ਚ ਪਾਰਦਰਸ਼ਤਾ ਬਣਾਈ ਰੱਖਣਾ ਚੋਣ ਕਮਿਸ਼ਨ ਦੀ ਮਹੱਤਵਪੂਰਨ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ’ਚ ਹਰ ਯੋਗ ਨਾਗਰਿਕ ਦੀ ਵੋਟ ਸੁਰੱਖਿਅਤ ਰਹਿਣੀ ਜ਼ਰੂਰੀ ਹੈ। ਐੱਸ. ਆਈ. ਆਰ. ਪ੍ਰਕਿਰਿਆ ਦੌਰਾਨ ਚੁੱਕੇ ਗਏ ਸਵਾਲਾਂ ਅਤੇ ਦਰਜ ਇਤਰਾਜ਼ਾਂ ’ਤੇ ਕਮਿਸ਼ਨ ਨੂੰ ਸਪੱਸ਼ਟ ਜਾਣਕਾਰੀ ਦੇਣੀ ਚਾਹੀਦੀ ਹੈ ਤਾਂ ਜੋ ਵੋਟਰਾਂ ਵਿਚਕਾਰ ਕਿਸੇ ਕਿਸਮ ਦਾ ਭਰਮ ਨਾ ਰਹੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਕੰਬਾਈਨਾਂ, ਝੋਨੇ ਦੀ ਵਾਢੀ ਲਈ ਪ੍ਰਸ਼ਾਸਨ ਵੱਲੋਂ ਸਖ਼ਤ ਹੁਕਮ ਜਾਰੀ
NEXT STORY