ਚੰਡੀਗੜ੍ਹ (ਬਿਊਰੋ) : ਚੋਣ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਚੋਣਾਂ 2024 ਲਈ ਜਲੰਧਰ ਹਲਕੇ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਚਿਤਾਵਨੀ ਦਿੱਤੀ ਹੈ। ਜ਼ਿਕਰਯੋਗ ਹੈ ਕਿ 5 ਮਈ, 2024 ਨੂੰ ਪ੍ਰੈੱਸ ਕਾਨਫਰੰਸ ਦੌਰਾਨ ਚੰਨੀ ਨੇ ਟਿੱਪਣੀ ਕੀਤੀ ਸੀ ਕਿ ਪੁੰਛ ’ਚ 4 ਮਈ ਨੂੰ ਭਾਰਤੀ ਹਥਿਆਰਬੰਦ ਬਲਾਂ ਦੇ ਕਾਫ਼ਲੇ ‘ਤੇ ਹੋਇਆ ਦਹਿਸ਼ਤੀ ਹਮਲਾ ਇੱਕ ਸੋਚਿਆ-ਸਮਝਿਆ ‘ਸਟੰਟ’ ਸੀ। ਦਫ਼ਤਰ, ਮੁੱਖ ਚੋਣ ਅਫ਼ਸਰ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਚੰਨੀ ਨੂੰ ਜਲੰਧਰ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵੱਲੋਂ ਇਸ ਟਿੱਪਣੀ ਸਬੰਧੀ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ। ਚੋਣ ਕਮਿਸ਼ਨ ਨੇ ਚੰਨੀ ਵੱਲੋਂ ਕੀਤੀ ਗਈ ਟਿੱਪਣੀ ‘ਤੇ ਇਤਰਾਜ਼ ਜਤਾਉਂਦਿਆਂ ਇਸ ਨੂੰ ਆਦਰਸ਼ ਚੋਣ ਜ਼ਾਬਤੇ ਦੇ ਮੈਨੂਅਲ ਦੇ ਅਨੁਬੰਧ-1 ਦੀ ਧਾਰਾ 2 (ਜਨਰਲ ਕੰਡਕਟ) ਦੀ ਉਲੰਘਣਾ ਮੰਨਿਆ ਹੈ, ਜਿਸ ’ਚ ਕਿਹਾ ਗਿਆ ਹੈ ਕਿ ਵਿਰੋਧੀ ਪਾਰਟੀਆਂ ਦੀ ਆਲੋਚਨਾ ਪਾਰਟੀ ਦੀਆਂ ਨੀਤੀਆਂ, ਪ੍ਰੋਗਰਾਮਾਂ, ਇਸਦੇ ਪਿਛਲੇ ਰਿਕਾਰਡ ਅਤੇ ਕੰਮਾਂ ਤੱਕ ਹੀ ਸੀਮਤ ਹੋਣੀ ਚਾਹੀਦੀ ਹੈ।
ਇਹ ਖ਼ਬਰ ਵੀ ਪੜ੍ਹੋ : ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ: ਜਲੰਧਰ ਤੇ ਲੁਧਿਆਣਾ ਦੇ ਪੁਲਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾਇਆ
ਪਾਰਟੀਆਂ ਅਤੇ ਉਮੀਦਵਾਰਾਂ ਨੂੰ ਨਿੱਜੀ ਜੀਵਨ ਨਾਲ ਜੁੜੇ ਪਹਿਲੂਆਂ, ਜਿਸਦਾ ਵਿਰੋਧੀ ਪਾਰਟੀਆਂ ਦੇ ਆਗੂਆਂ ਜਾਂ ਵਰਕਰਾਂ ਦੀਆਂ ਜਨਤਕ ਗਤੀਵਿਧੀਆਂ ਨਾਲ ਕੋਈ ਸਬੰਧੀ ਨਹੀਂ ਹੈ, ਦੀ ਆਲੋਚਨਾ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਨਿਰਆਧਾਰ ਅਤੇ ਬੇਬੁਨਿਦ ਦੋਸ਼ਾਂ ਜਾਂ ਤੋੜ-ਮਰੋੜ ਕੇ ਪੇਸ਼ ਕੀਤੇ ਬਿਆਨਾਂ ਦੇ ਆਧਾਰ 'ਤੇ ਵਿਰੋਧੀ ਪਾਰਟੀਆਂ ਜਾਂ ਉਨ੍ਹਾਂ ਦੇ ਵਰਕਰਾਂ ਦੀ ਆਲੋਚਨਾ ਤੋਂ ਗੁਰੇਜ਼ ਕੀਤਾ ਜਾਵੇ। ਵੋਟਰਾਂ ਨੂੰ ਗੁੰਮਰਾਹ ਕਰਨ ਲਈ ਰਾਜਨੀਤਿਕ ਪਾਰਟੀਆਂ ਅਤੇ ਇਨ੍ਹਾਂ ਦੇ ਆਗੂਆਂ ਨੂੰ ਬੇਬੁਨਿਆਦ ਅਤੇ ਝੂਠੇ ਬਿਆਨ ਦੇਣ ਤੋਂ ਬਚਣਾ ਚਾਹੀਦਾ ਹੈ। ਚੋਣ ਕਮਿਸ਼ਨ ਨੇ ਚੰਨੀ ਨੂੰ ਭਵਿੱਖ ’ਚ ਅਜਿਹੀਆਂ ਉਲੰਘਣਾਵਾਂ ਤੋਂ ਬਚਣ ਦੀ ਸਲਾਹ ਅਤੇ ਚਿਤਾਵਨੀ ਦਿੰਦਿਆਂ ਚੋਣ ਜ਼ਾਬਤੇ ਦੀ ਸਹੀ ਅਰਥਾਂ ’ਚ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।
ਇਹ ਖ਼ਬਰ ਵੀ ਪੜ੍ਹੋ : ਜਲੰਧਰ ਸੀਟ 'ਤੇ ਇਸ ਵਾਰ ਜ਼ਬਰਦਸਤ ਮੁਕਾਬਲਾ, ਜਾਣੋ ਕੀ ਹੈ ਹੁਣ ਤਕ ਦਾ ਇਤਿਹਾਸ
‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੰਡੀਗੜ੍ਹ 'ਚ ਵੱਧਦੇ ਪਾਰੇ ਨੇ ਹੋਰ ਵਿਗਾੜੇ ਹਾਲਾਤ, 25 ਮਈ ਤੱਕ ਵਧਾਇਆ Red Alert
NEXT STORY