ਗੁਰਦਾਸਪੁਰ (ਜੀਤ ਮਠਾਰੂ, ਹੇਮੰਤ)- ਵਿਧਾਨ ਸਭਾ ਚੋਣਾਂ ਦੌਰਾਨ ਚੋਣ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਚੋਣ ਅਧਿਕਾਰੀਆਂ ਵੱਲੋਂ ਸਖ਼ਤ ਕਾਰਵਾਈ ਸ਼ੁਰੂ ਕੀਤੀ ਗਈ ਹੈ। ਇਸ ਦੇ ਚਲਦਿਆਂ ਵੱਖ-ਵੱਖ ਹਲਕਿਆਂ ਦੇ ਰਿਟਰਨਿੰਗ ਅਧਿਕਾਰੀਆਂ ਵੱਲੋਂ ਗੈਰ-ਹਾਜ਼ਰ ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।
ਪੜ੍ਹੋ ਇਹ ਵੀ ਖ਼ਬਰ - ਦੇਸੀ ਗੁੜ ਤਿਆਰ ਕਰ 1.50 ਲੱਖ ਰੁਪਏ ਮਹੀਨਾ ਕਮਾ ਰਿਹੈ ਗੁਰਦਾਸਪੁਰ ਦਾ ਇਹ ਕਿਸਾਨ (ਤਸਵੀਰਾਂ)
ਇਸ ਦੌਰ ’ਚ ਜ਼ਿਲ੍ਹੇ ਅੰਦਰ 29 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤੇ ਜਾਣ ਦੀ ਇਕ ਖ਼ਬਰ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਸਬੰਧੀ ਕੰਮ ਨੂੰ ਨੇਪਰੇ ਚਾੜ੍ਹਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਪੋਲਿੰਗ ਸਟਾਫ ਵਜੋਂ ਡਿਊਟੀ ਲਗਾਈ ਸੀ। ਚੋਣ ਡਿਊਟੀ ਤੋਂ ਬਹੁਤ ਸਾਰੇ ਅਧਿਕਾਰੀ/ਕਰਮਚਾਰੀ ਗੈਰ ਹਾਜ਼ਰ ਰਹੇ ਸਨ, ਜਿਸ ਕਾਰਨ ਚੋਣਾਂ ਸਬੰਧੀ ਕੰਮ ਵਿਚ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ।
ਪੜ੍ਹੋ ਇਹ ਵੀ ਖ਼ਬਰ - ਮੋਗਾ ’ਚ ਵੱਡੀ ਵਾਰਦਾਤ: ਸੜਕ ਕਿਨਾਰੇ ਬੈਠੀ ਕੁੜੀ ਅਗਵਾ, CCTV ’ਚ ਕੈਦ ਹੋਈ ਪੂਰੀ ਘਟਨਾ
ਇਸ ਦੇ ਚਲਦਿਆਂ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਲਿਖਿਆ ਗਿਆ ਸੀ ਕਿ ਗੈਰ-ਹਾਜ਼ਰ ਰਹਿਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਜਵਾਬ ਤਲਬੀ ਕਰ ਕੇ, ਉਨ੍ਹਾਂ ਦਾ ਜਵਾਬ ਲੈਣ ਉਪੰਰਤ ਆਪਣੀ ਟਿੱਪਣੀ ਸਮੇਤ 25 ਫਰਵਰੀ ਨੂੰ ਸ਼ਾਮ 5 ਵਜੇ ਤੱਕ ਦਫ਼ਤਰ ਡਿਪਟੀ ਕਮਿਸ਼ਨਰ ਦੇ ਸੁਪਰਡੈਂਟ ਨੂੰ ਭੇਜੇ ਜਾਣ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਅਧਿਕਾਰੀ/ਕਰਮਚਾਰੀ ਦੀ ਡਿਊਟੀ ਦੋਹਰੀ ਲੱਗੀ ਹੋਵੇਗੀ ਤਾਂ ਸਬੰਧਤ ਦਫ਼ਤਰ ਦੇ ਮੁਖੀ ਵਲੋਂ ਦੱਸਣ ਉਪਰੰਤ ਉਸਦੇ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ: ਪਹਿਲਾਂ ਟਰੈਕਟਰ ਹੇਠ ਦਿੱਤਾ, ਫਿਰ ਦਾਤਰ ਮਾਰ-ਮਾਰ ਕੀਤਾ ਵੱਡੇ ਭਰਾ ਦਾ ਕਤਲ
ਉਨ੍ਹਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ/ਕਰਮਚਾਰੀ ਨੇ ਚੋਣ ਡਿਊਟੀ ਨਹੀਂ ਨਿਭਾਈ ਤਾਂ ਉਸ ਵਿਰੁੱਧ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਕਾਰਵਾਈ ਹੋਵੇਗੀ ਪਰ ਅਜੇ ਤੱਕ ਜ਼ਿਲ੍ਹਾ ਗੁਰਦਾਸਪੁਰ ਅੰਦਰ ਕੋਈ ਅਧਿਕਾਰੀ/ਕਰਮਚਾਰੀ ਸਸਪੈਂਡ ਨਹੀਂ ਕੀਤਾ ਗਿਆ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਖ਼ਬਰ ਗਲਤ ਤੇ ਤੱਥਾਂ ਤੋਂ ਕੋਹਾਂ ਦੂਰ ਹੈ।
ਪੜ੍ਹੋ ਇਹ ਵੀ ਖ਼ਬਰ - ਚੋਣਾਂ ਵਾਲੇ ਦਿਨ ਵੱਡੀ ਵਾਰਦਾਤ: ਨਸ਼ੇੜੀ ਵਿਅਕਤੀ ਨੇ ਪੁਜਾਰੀ ਦਾ ਰਾਡ ਮਾਰ ਕੀਤਾ ਕਤਲ
ਅਹਿਮ ਖ਼ਬਰ : ਪੰਜਾਬ 'ਚ ਮਾਰਚ ਮਹੀਨੇ ਬਣਨ ਵਾਲੀ ਸਰਕਾਰ ਲਈ ਖੜ੍ਹੀ ਹੋਵੇਗੀ ਆਫ਼ਤ, ਜਾਣੋ ਕਾਰਨ
NEXT STORY