ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ,ਖੁਰਾਣਾ) : ਭਾਰਤ ਦੇ ਚੋਣ ਕਮਿਸ਼ਨ ਵਲੋਂ ਅਮਿਤ ਕੁਮਾਰ ਸਿੰਘ (ਆਈ. ਪੀ. ਐੱਸ) ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਚਾਰ ਵਿਧਾਨ ਸਭਾ ਹਲਕਿਆਂ ਮਲੋਟ, ਲੰਬੀ, ਗਿੱਦੜਬਾਹਾ ਅਤੇ ਸ੍ਰੀ ਮੁਕਤਸਰ ਸਾਹਿਬ ਲਈ ਚੋਣ ਅਬਜ਼ਰਵਰ ਪੁਲਸ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਦਾ ਮੋਬਾਇਲ ਨੰਬਰ 62809-12784 ਹੈ। ਕੋਈ ਵੀ ਨਾਗਰਿਕ ਚੋਣਾਂ ਨਾਲ ਸਬੰਧਿਤ ਆਪਣੀ ਸਮੱਸਿਆਂ ਲਈ ਉਨ੍ਹਾਂ ਨੂੰ ਨਹਿਰੀ ਅਰਾਮ ਘਰ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਸਵੇਰੇ 8 ਵਜੇ ਤੋਂ 10 ਵਜੇ ਤੱਕ ਮਿਲ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜੇ ਕੋਈ ਵੀ ਵਿਅਕਤੀ ਚੋਣਾਂ ਦੌਰਾਨ ਕਿਸੇ ਵੀ ਪਾਰਟੀ ਜਾਂ ਵਰਕਰ ਨੂੰ ਪੈਸੇ ਵੰਡਦੇ ਹੋਏ ਦੇਖ ਲੈਂਦਾ ਹੈ ਤਾਂ ਉਹ ਤੁਰੰਤ ਉਨ੍ਹਾਂ ਦੇ ਮੋਬਾਇਲ ਨੰਬਰ 62809-12784 ਤੇ ਫੋਨ ਕਰ ਸਕਦਾ ਹੈ ਜਾਂ ਨਹਿਰੀ ਅਰਾਮ ਘਰ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਸਵੇਰੇ 8 ਵਜੇ ਤੋਂ 10 ਵਜੇ ਤੱਕ ਮਿਲ ਸਕਦੇ ਹਨ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ ’ਤੇ ਵਾਇਰਲ ਹੋਇਆ 10ਵੀਂ, 12ਵੀਂ ਦੀ ਪ੍ਰੀਖਿਆ ਦੀ ਤਾਰੀਕ ਵਾਲਾ ਨੋਟਿਸ
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵੀ ਵਿਅਕਤੀ ਜਾਂ ਉਮੀਦਵਾਰ ਚੋਣ ਨਿਯਮਾਂ ਦੀ ਉਲੰਘਣਾ ਜਿਵੇਂ ਕਿ ਪੈਸੇ ਦਾ ਲੈਣ ਦੇਣ, ਨਿਜ਼ਾਇਜ ਸ਼ਰਾਬ ਦੀ ਵਿਕਰੀ, ਕਿਸੇ ਵੀ ਤਰ੍ਹਾਂ ਦਾ ਲੜਾਈ ਝਗੜਾ ਅਤੇ ਕਿਸੇ ਵਿਅਕਤੀ ਨੂੰ ਜ਼ਬਰਨ ਵੋਟਾਂ ਲਈ ਉਕਸਾਉਂਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਅਧਿਆਪਕਾਂ ਦੀ ਲੱਗੀ ਚੋਣ ਡਿਊਟੀ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਪ੍ਰੀ-ਬੋਰਡ ਪ੍ਰੀਖਿਆਵਾਂ ਲੈਣ ਦੇ ਹੁਕਮ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਪੰਜਾਬ ਵਿਧਾਨ ਸਭਾ ਚੋਣਾਂ : ਇਸ ਵਾਰ ਚੋਣ ਦੰਗਲ ’ਚ ਕਿਸਮਤ ਅਜ਼ਮਾਉਣ ਉਤਰਨਗੇ 1304 ਉਮੀਦਵਾਰ
NEXT STORY