ਫ਼ਿਰੋਜ਼ਪੁਰ (ਸੋਨੂੰ ਚੋਪੜਾ) : ਦੀਪਕ ਕੁਮਾਰ ਨੇ ਅੱਜ ਚੋਣ ਤਹਿਸੀਲਦਾਰ, ਫ਼ਿਰੋਜ਼ਪੁਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨਾ ਉਨ੍ਹਾਂ ਦੀ ਪਹਿਲੀ ਤਰਜ਼ੀਹ ਹੋਵੇਗੀ।
ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਸ਼ੁੱਧਤਾ, ਵੋਟਰ ਰਜਿਸਟ੍ਰੇਸ਼ਨ ਅਤੇ ਚੋਣਾਂ ਸਬੰਧੀ ਸਮੂਹ ਕਾਰਜਾਂ ਨੂੰ ਨਿਰਧਾਰਿਤ ਸਮੇਂ ਅੰਦਰ ਪੂਰਾ ਕਰਨ ਲਈ ਸਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਤਾਲਮੇਲ ਬਣਾ ਕੇ ਕੰਮ ਕੀਤਾ ਜਾਵੇਗਾ। ਉਨ੍ਹਾਂ ਸਮੂਹ ਚੋਣ ਅਮਲੇ ਨੂੰ ਪੂਰੀ ਈਮਾਨਦਾਰੀ ਅਤੇ ਜਵਾਬਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਦਫ਼ਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
ਸ਼੍ਰੋਮਣੀ ਕਮੇਟੀ ਨੇ ਸੱਦੀ ਅੰਤ੍ਰਿੰਗ ਕਮੇਟੀ ਉਚੇਚੀ ਇਕੱਤਰਤਾ
NEXT STORY