ਅੰਮ੍ਰਿਤਸਰ (ਸੁਮੀਤ ਖੰਨਾ) - ਪੂਰੇ ਪੰਜਾਬ ਵਿੱਚ ਮਿਊਸੀਪਲ ਕਾਰਪੋਰੇਸ਼ਨ ਦੀਆਂ ਚੋਣਾਂ ਨੂੰ ਲੈ ਕੇ ਆਖਰੀ ਦਿਨ ਚੱਲ ਰਿਹਾ ਹੈ, ਜਿਸ ਨੂੰ ਦੇਖਦੇ ਹੋਏ ਹੁਣ ਪਾਰਟੀ ਦੇ ਵੱਡੇ ਲੀਡਰ ਵੀ ਆਪਣੇ ਉਮੀਦਵਾਰਾਂ ਦੇ ਹੱਕ ’ਚ ਉਤਰ ਕੇ ਪ੍ਰਚਾਰ ਕਰਦੇ ਦਿਖਾਈ ਦੇ ਰਹੇ ਹਨ। ਚੋਣਾਂ ਦੇ ਸਬੰਧ ’ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਅੰਮ੍ਰਿਤਸਰ ਵਾਰਡ ਨੰਬਰ ਸੈਂਤੀ ਵਿੱਚ ਆਪਣੇ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਕੀਤਾ ਗਿਆ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜੇਕਰ ਚੋਣਾਂ ਵਾਲੇ ਦਿਨ ਕੋਈ ਵੀ ਗੜਬੜ ਹੁੰਦੀ ਹੈ ਤਾਂ ਉਸ ਦੀ ਜ਼ਿੰਮੇਵਾਰ ਪੰਜਾਬ ਪੁਲਸ ਦੀ ਹੋਵੇਗੀ।
ਪੜ੍ਹੋ ਇਹ ਵੀ ਖ਼ਬਰ - ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਕਰਵਾਉਣ ਦੀ ਚਾਹਵਾਨ ਸੰਗਤ ਲਈ ਅਹਿਮ ਖ਼ਬਰ
ਪੜ੍ਹੋ ਇਹ ਵੀ ਖ਼ਬਰ - ਕਲਯੁੱਗੀ ਪਤੀ ਦਾ ਕਾਰਾ: ਪਤਨੀ ਦੇ ਸਿਰ ’ਚ ਘੋਟਣਾ ਮਾਰ ਕੀਤਾ ਕਤਲ, ਪਿੱਛੋਂ ਖੁਰਦ-ਬੁਰਦ ਕੀਤੀ ਲਾਸ਼
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਵਾਰਡ ਨੰਬਰ-37 ਦੀ ਟਿਕਟ ਵੇਚਣ ’ਤੇ ਕਾਂਗਰਸ ’ਤੇ ਵੱਡੇ ਇਲਜ਼ਾਮ ਵੀ ਲਗਾਏ ਹਨ। ਮਜੀਠੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਸੱਤਾ ’ਚ ਆਉਣ ਲਈ 4 ਸਾਲ ਪਹਿਲਾ, ਜੋ ਲੋਕਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਕਾਂਗਰਸ ਨੇ ਪੂਰਾ ਨਹੀਂ ਕੀਤਾ। ਅਖੀਰ ਵਿੱਚ ਮਜੀਠੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਪੈਸੇ ਦੇ ਜ਼ੋਰ ’ਤੇ ਵੋਟਾਂ ਜਿੱਤਣਾ ਚਾਹੁੰਦੇ ਹਨ ਪਰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਇਲਾਕਾ ਵਾਸੀਆਂ ਦੇ ਪਿਆਰ ਸਦਕਾ ਇਹ ਚੋਣ ਜਿੱਤ ਕੇ ਅਕਾਲੀ ਦਲ ਦੀ ਝੋਲੀ ਵਿੱਚ ਸੀਟ ਪਾਵੇਂਗਾ।
ਪੜ੍ਹੋ ਇਹ ਵੀ ਖ਼ਬਰ - ਰੰਜ਼ਿਸ਼ ਤਹਿਤ ਇਕ ਜਨਾਨੀ ਨੇ ਦੂਜੀ ਜਨਾਨੀ ਦੇ ਸਿਰ ’ਚ ਕੁੱਕਰ ਮਾਰ ਕੀਤਾ ਕਤਲ
ਮੋਹਾਲੀ ਪੁੱਜੇ 'ਭਾਜਪਾ ਆਗੂਆਂ' ਨੂੰ ਕਿਸਾਨਾਂ ਨੇ ਘੇਰਿਆ, ਮੌਕੇ 'ਤੇ ਪੁੱਜੀਆਂ ਪੁਲਸ ਟੀਮਾਂ
NEXT STORY