ਫਿਰੋਜ਼ਪੁਰ (ਜੈਨ)- ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਾਮਜ਼ਦਗੀ ਦੇ ਆਖਰੀ ਦਿਨ ਉਮੀਦਵਾਰਾਂ ਨਾਲ ਨਾਮਜ਼ਦਗੀ ਫਾਰਮ ਭਰਵਾਉਣ ਗਏ ਭਾਜਪਾ ਜ਼ਿਲਾ ਪ੍ਰਧਾਨ ਸਮੇਤ ਉਮੀਦਵਾਰਾਂ 'ਤੇ ਕੁਝ ਲੋਕਾਂ ਨੇ ਹਮਲਾ ਬੋਲ ਦਿੱਤਾ ਅਤੇ ਜਿਸ ਕਾਰ 'ਚ ਪ੍ਰਧਾਨ ਮੌਜੂਦ ਸਨ, ਉਸ ਨੂੰ ਤੋੜਣ ਤੋਂ ਇਲਾਵਾ ਵਰਕਰਾਂ ਨੂੰ ਜ਼ਿਲਾ ਪ੍ਰਬੰਧਕੀ ਕੰਪਲੈਕਸ 'ਚ ਕੁੱਟਿਆ ਗਿਆ। ਸੂਬਾ ਸਕੱਤਰ ਉਮੇਸ਼ ਸ਼ਾਰਦਾ ਅਤੇ ਜ਼ਿਲਾ ਪ੍ਰਧਾਨ ਦਵਿੰਦਰ ਬਜਾਜ ਨੇ ਦੋਸ਼ ਲਾਇਆ ਕਿ ਉਨ੍ਹÎਾਂ 'ਤੇ ਸੱਤਾਧਾਰੀ ਪਾਰਟੀ ਦੇ ਕਥਿਤ ਗੁੰਡਿਆਂ ਨੇ ਹਮਲਾ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਹੈ ਕਿ ਉਹ ਵਾਰ-ਵਾਰ ਡੀ. ਸੀ. ਅਤੇ ਐੱਸ. ਐੱਸ. ਪੀ. ਨੂੰ ਫੋਨ ਕਰ ਕੇ ਖੁਦ ਦੀ ਸੁਰੱਖਿਆ ਦੀ ਗੱਲ ਕਰਦੇ ਰਹੇ। ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਨਾਲ ਕੋਈ ਅਣਹੋਣੀ ਨਹੀਂ ਹੋਵੇਗੀ।
ਬਜਾਜ ਦਾ ਦੋਸ਼ ਹੈ ਕਿ ਖੁਦ ਉਪ-ਮੰਡਲ ਅਧਿਕਾਰੀ ਨੇ ਉਨ੍ਹਾਂ ਨੂੰ ਫੋਨ ਕਰ ਕੇ ਉਮੀਦਵਾਰਾਂ ਨਾਲ ਨਾਮਜ਼ਦਗੀ ਕਰਨ ਨੂੰ ਬੁਲਵਾਇਆ ਤਾਂ ਜਿਵੇਂ ਹੀ ਉਹ ਪਾਰਕਿੰਗ ਕੋਲ ਪਹੁੰਚੇ ਤਾਂ ਸੈਂਕੜਿਆਂ ਦੀ ਗਿਣਤੀ 'ਚ ਮੌਜੂਦ ਕਾਂਗਰਸੀਆਂ ਨੇ ਉਨ੍ਹਾਂ 'ਤੇ ਹਮਲਾ ਕਰਦੇ ਹੋਏ ਕਾਰ ਤੋੜ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਕਾਰ ਨੂੰ ਬੇਸਮੈਂਟ ਪਾਰਕਿੰਗ ਵੱਲ ਲਿਜਾ ਕੇ ਆਪਣੀ ਜਾਨ ਬਚਾਈ। ਉਨ੍ਹਾਂ ਦੋਸ਼ ਲਾਇਆ ਕਿ ਗੁੰਡਿਆਂ ਨੇ ਮਹਿਲਾ ਉਮੀਦਵਾਰਾਂ ਨਾਲ ਜਿਥੇ ਬਦਸਲੂਕੀ ਕੀਤੀ ਤਾਂ ਉਥੇ ਪਿੰਡ ਆਸਲ ਦੇ ਰਹਿਣ ਵਾਲੇ ਇਕ ਸਿੱਖ ਨੂੰ ਖੂਬ ਮਾਰਿਆ।
ਐੱਸ. ਐੱਚ. ਓ . ਕਰਦਾ ਰਿਹਾ ਪ੍ਰੇਸ਼ਾਨ
ਸੂਬਾ ਸਕੱਤਰ ਉਮੇਸ਼ ਸ਼ਾਰਦਾ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਥਾਣਾ ਇੰਚਾਰਜ ਪਾਰਟੀ ਦੇ ਸੀਨੀਅਰ ਵਰਕਰਾਂ ਦੇ ਘਰ ਦੇਰ ਰਾਤ ਜਾ ਕੇ ਰੇਡ ਕਰ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਵਰਕਰਾਂ ਨੂੰ ਨਾਮਜ਼ਦਗੀ ਫਾਰਮ ਭਰਨ ਤੋਂ ਰੋਕਿਆ ਗਿਆ। ਉਨ੍ਹਾਂ ਕਿਹਾ ਕਿ ਗੁੰਡਾਗਰਦੀ ਦੀ ਰਿਪੋਰਟ ਚੋਣ ਕਮਿਸ਼ਨ ਨੂੰ ਭੇਜੀ ਜਾ ਰਹੀ ਹੈ, ਇਸ ਦੇ ਬਾਵਜੂਦ ਉਨ੍ਹਾਂ ਨੂੰ ਇਨਸਾਫ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਕਮਿਸ਼ਨ ਨਾਮਜ਼ਦਗੀ ਫਾਰਮ ਭਰਨ ਦੀ ਮਿਤੀ ਤਿੰਨ ਦਿਨ ਹੋਰ ਵਧਾਏ।
ਢੱਡਰੀਆਂ ਵਾਲੇ 'ਤੇ ਹਮਲੇ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਦਿੱਤੀ ਦਲੀਲ
NEXT STORY