Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    6:21:15 PM

  • major incident in tanda

    ਟਾਂਡਾ 'ਚ ਵੱਡੀ ਵਾਰਦਾਤ! ਬੁਲੇਟ ਦੇ ਪਟਾਕਿਆਂ ਪਿੱਛੇ...

  • major action by sgpc

    SGPC ਦੀ ਵੱਡੀ ਕਾਰਵਾਈ, ਐਡੀਸ਼ਨਲ ਹੈੱਡ ਗ੍ਰੰਥੀ ਭਾਈ...

  • dry day declared in batala of the wedding anniversary of sri guru nanak dev ji

    ਪਿਆਕੜਾਂ ਨੂੰ ਝਟਕਾ, ਭਲਕੇ ਬਟਾਲਾ 'ਚ ਡਰਾਈ ਡੇਅ...

  • holiday announced in gurdaspur for tomorrow

    ਭਲਕੇ ਗੁਰਦਾਸਪੁਰ 'ਚ ਛੁੱਟੀ ਦਾ ਐਲਾਨ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਸਮੇਂ ਤੋਂ ਪਹਿਲਾਂ ਸ਼ੁਰੂ ਹੋਈਆਂ 'ਚੋਣ ਸਰਗਰਮੀਆਂ', ਪੰਜਾਬ ਭਾਜਪਾ ਨੂੰ ਚਮਤਕਾਰ ਦੀ ਉਮੀਦ

PUNJAB News Punjabi(ਪੰਜਾਬ)

ਪੰਜਾਬ 'ਚ ਸਮੇਂ ਤੋਂ ਪਹਿਲਾਂ ਸ਼ੁਰੂ ਹੋਈਆਂ 'ਚੋਣ ਸਰਗਰਮੀਆਂ', ਪੰਜਾਬ ਭਾਜਪਾ ਨੂੰ ਚਮਤਕਾਰ ਦੀ ਉਮੀਦ

  • Edited By Babita,
  • Updated: 16 Mar, 2021 09:10 AM
Jalandhar
elections acvities in punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਐੱਨ. ਮੋਹਨ) : ਪੰਜਾਬ ’ਚ ਸਮੇਂ ਤੋਂ ਪਹਿਲਾਂ ਹੀ ਵਿਧਾਨ ਸਭਾ ਚੋਣਾਂ ਦੀਆਂ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। ਅਕਾਲੀ ਦਲ ਨੇ ਐਤਵਾਰ ਨੂੰ ਜਲਾਲਾਬਾਦ ਤੋਂ ਚੋਣ ਬਿਗੁਲ ਵਜਾ ਦਿੱਤਾ ਹੈ। ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ 21 ਮਾਰਚ ਨੂੰ ਪੰਜਾਬ ਦੇ ਬਾਘਾਪੁਰਾਣਾ ਤੋਂ ਚੋਣ ਸਰਗਰਮੀਆਂ ਦੀ ਸ਼ੁਰੂਆਤ ਕਰਨ ਜਾ ਰਹੇ ਹਨ, ਜਦੋਂ ਕਿ ਸੱਤਾਧਾਰੀ ਕਾਂਗਰਸ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 18 ਮਾਰਚ ਨੂੰ ਆਪਣੇ 4 ਸਾਲ ਦੀਆਂ ਪ੍ਰਾਪਤੀਆਂ ਦੀ ਪ੍ਰੈੱਸ ਕਾਨਫਰੰਸ ਤੋਂ ਬਾਅਦ ਚੋਣਾਂ ਦੀ ਰਣਨੀਤੀ ਦੀ ਬੈਠਕ ਪ੍ਰਸ਼ਾਂਤ ਕਿਸ਼ੋਰ ਨਾਲ ਕਰਨ ਦੀ ਤਿਆਰੀ ’ਚ ਹਨ। ਇਨ੍ਹਾਂ ਸਾਰੀਆਂ ਗੱਲਾਂ ਦਰਮਿਆਨ ਭਾਜਪਾ ਦੀਆਂ ਸਰਗਰਮੀਆਂ ਸ਼ੱਕੀ ਹੋ ਗਈਆਂ ਹਨ। ਪਾਰਟੀ ਦੇ ਸੂਤਰ ਦੱਸਦੇ ਹਨ ਕਿ ਕਿਸਾਨ ਅੰਦੋਲਨ ਦਾ ਜ਼ੋਰ ਹੋਰ ਮੱਠਾ ਪੈਣ ਤੋਂ ਬਾਅਦ ਕੇਂਦਰ ਸਰਕਾਰ ਖੇਤੀਬਾੜੀ ਕਾਨੂੰਨਾਂ ਨਾਲ ਸਬੰਧਿਤ ਕੋਈ ਵੱਡਾ ਫ਼ੈਸਲਾ ਲੈਣ ਦੀ ਤਿਆਰੀ ’ਚ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਦੇ 'ਨਵੇਂ ਸਟਰੇਨ' ਦੀ ਐਂਟਰੀ, 2 ਲੋਕਾਂ 'ਚ ਮਿਲਿਆ ਵਾਇਰਸ

ਪੰਜਾਬ ’ਚ ਵਿਧਾਨ ਸਭਾ ਚੋਣਾਂ ਫਰਵਰੀ, 2022 ’ਚ ਹੋਣੀਆਂ ਹਨ। ਅਕਾਲੀ ਦਲ ਨੇ ਇਕ ਦਿਨ ਪਹਿਲਾਂ 14 ਮਾਰਚ ਨੂੰ ਜਲਾਲਾਬਾਦ ਤੋਂ ਆਪਣੀ ਚੋਣ ਰਣਨੀਤੀ ਸ਼ੁਰੂ ਕਰ ਦਿੱਤੀ ਹੈ। ਬਰਗਾੜੀ ਅਤੇ ਹੋਰ ਬੇਅਦਬੀ ਮਾਮਲਿਆਂ ਤੋਂ ਬਾਅਦ ਠੰਡੀ ਪਈ ਪਾਰਟੀ ਦੀਆਂ ਸਰਗਰਮੀਆਂ ’ਚ ਗਰਮੀ ਲਿਆਉਣ ਦੀਆਂ ਕੋਸ਼ਿਸ਼ਾਂ ਹੁਣੇ ਲੰਘੇ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ’ਚ ਹੀ ਹੋਣ ਲੱਗੀਆਂ ਸਨ। ਬਿਕਰਮ ਸਿੰਘ ਮਜੀਠੀਆ ਇਜਲਾਸ ’ਚ ਜ਼ਿਆਦਾ ਸਰਗਰਮ ਨਜ਼ਰ ਆਏ। ਪ੍ਰਕਾਸ਼ ਸਿੰਘ ਬਾਦਲ ਵੱਲੋਂ ਪਾਰਟੀ ਮਾਮਲਿਆਂ ’ਚ ਜਨਤਕ ਤੌਰ ’ਤੇ ਘੱਟ ਸਰਗਰਮੀ ਤੋਂ ਬਾਅਦ ਹਰਸਿਮਰਤ ਕੌਰ ਅਤੇ ਬਿਕਰਮ ਸਿੰਘ ਮਜੀਠੀਆ ਦੀ ਸਰਗਰਮੀ ਨੇ ਪਾਰਟੀ ਦੇ ਨਵੇਂ ਰੂਪ ਵੱਲ ਸੰਕੇਤ ਕੀਤਾ ਹੈ। ਅਕਾਲੀ ਦਲ ਨੇ ਕਾਂਗਰਸ ਦਾ ਪੂਰਾ ਮੈਨੀਫੈਸਟੋ ਹੀ ਆਪਣੇ ਨਿਸ਼ਾਨੇ ’ਤੇ ਲੈ ਲਿਆ ਹੈ ਅਤੇ ਮੁੱਖ ਮੰਤਰੀ ਦੀ ਚਾਰ ਸਾਲ ਦੀ ਸਰਗਰਮੀ ਵੀ ਰਿਕਾਰਡ ’ਚ ਰੱਖੀ ਹੈ। ਜਲਾਲਾਬਾਦ ’ਚ ਹੋਈ ਰੈਲੀ ’ਚ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੇ ਉਮੀਦਵਾਰ ਦੇ ਰੂਪ ’ਚ ਜਲਾਲਾਬਾਦ ਤੋਂ ਖ਼ੁਦ ਨੂੰ ਉਮੀਦਵਾਰ ਐਲਾਨਿਆ।

ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਦੇ ਕਾਰਜਕਾਰੀ ਮੈਂਬਰ ਜੱਥੇਦਾਰ 'ਦਿਆਲ ਸਿੰਘ ਕੋਲਿਆਂਵਾਲੀ' ਦਾ ਦਿਹਾਂਤ

ਪਾਰਟੀ ਦੀ ਵਰਕਿੰਗ ਕਮੇਟੀ ਦੇ 87 ਮੈਂਬਰਾਂ ਦਾ ਐਲਾਨ ਵੀ ਪਾਰਟੀ ਦੀ ਨਵੀਂ ਰਣਨੀਤੀ ਦਾ ਹਿੱਸਾ ਹੈ। ਇਧਰ, ਆਮ ਆਦਮੀ ਪਾਰਟੀ ਨੇ ਵੀ ਪੰਜਾਬ ’ਚ ਚੋਣ ਸਰਗਰਮੀਆਂ ਨੂੰ ਤੇਜ਼ ਕਰਨ ਦਾ ਫ਼ੈਸਲਾ ਲਿਆ ਹੈ। ਇਕ ਗੱਲਬਾਤ ’ਚ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਨੇ ਆਪਣੀਆਂ ਸਰਗਰਮੀਆਂ ਵਧਾਉਣ ਦਾ ਆਧਾਰ ਹੋਰ ਪਾਰਟੀਆਂ ਦੀਆਂ ਸਰਗਰਮੀਆਂ ਨੂੰ ਨਹੀਂ ਰੱਖਿਆ, ਸਗੋਂ ਪਾਰਟੀ ਆਪਣੀ ਰਣਨੀਤੀ ’ਤੇ ਹੀ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ 21 ਮਾਰਚ ਨੂੰ ਪਾਰਟੀ ਬਾਘਾਪੁਰਾਣਾ ’ਚ ਕਿਸਾਨ ਮਹਾਂਪੰਚਾਇਤ ਕਰਨ ਜਾ ਰਹੀ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪਾਰਟੀ ਸਿਰਫ ਕਿਸਾਨਾਂ ਦੇ ਨਾਂ ’ਤੇ ਹੀ ਨਹੀਂ, ਸਗੋਂ ਹੋਰ ਮੁੱਦਿਆਂ ’ਤੇ ਵੀ ਚੋਣ ਲੜੇਗੀ। ਉਨ੍ਹਾਂ ਇਸ ਗੱਲ ਨੂੰ ਵੀ ਨਕਾਰਿਆ ਕਿ ਪਾਰਟੀ ਦਾ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਪੰਜਾਬ ਤੋਂ ਬਾਹਰ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਚਿਹਰੇ ’ਤੇ ਪਾਰਟੀ ਚੋਣ ਲੜੇਗੀ ਅਤੇ ਇਹ ਚਿਹਰਾ ਪੰਜਾਬ ਤੋਂ ਹੀ ਹੋਵੇਗਾ। ਇਸ ਤੋਂ ਬਾਅਦ ਪਾਰਟੀ ਆਪਣੀਆਂ ਰੈਲੀਆਂ ਦਾ ਸਿਲਸਿਲਾ ਸ਼ੁਰੂ ਕਰੇਗੀ।

ਇਹ ਵੀ ਪੜ੍ਹੋ : ਸਰਕਾਰੀ ਸਕੂਲਾਂ ਦੀਆਂ ਨਾਨ-ਬੋਰਡ ਜਮਾਤਾਂ ਦੀਆਂ ਘਰੇਲੂ ਪ੍ਰੀਖਿਆਵਾਂ ਅੱਜ ਤੋਂ, ਮਹਿਕਮੇ ਨੇ ਲਿਆ ਅਹਿਮ ਫ਼ੈਸਲਾ

ਕਾਂਗਰਸ ’ਚ ਹਾਲਾਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਪਾਰਟੀ ਦਾ ਮਜ਼ਬੂਤ ਚਿਹਰਾ ਹਨ ਪਰ ਨਗਰ ਨਿਗਮ ਚੋਣਾਂ ਜਿੱਤਣ ਤੋਂ ਬਾਅਦ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਵੱਲੋਂ ਕੈਪਟਨ ਨੂੰ ਆਉਦੀਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ ਦਾ ਚਿਹਰਾ ਦੱਸਣ ਤੋਂ ਬਾਅਦ ਹੋਏ ਵਿਵਾਦ ਉਪਰੰਤ ਪਾਰਟੀ ਅਜੇ ਇਸ ਮੁੱਦੇ ’ਤੇ ਤਾਂ ਚੁੱਪ ਹੈ ਪਰ ਪਾਰਟੀ ’ਚ ਅਹੁਦੇਦਾਰਾਂ, ਮੰਤਰੀਆਂ, ਵਿਧਾਇਕਾਂ ਨੂੰ ਆਪਣੇ-ਆਪਣੇ ਖੇਤਰ ’ਚ ਸਰਗਰਮ ਹੋਣ ਲਈ ਕਹਿ ਦਿੱਤਾ ਗਿਆ ਹੈ। ਪਾਰਟੀ ਦੇ ਸੂਤਰ ਦੱਸਦੇ ਹਨ ਕਿ ਕਾਂਗਰਸ ਆਪਣੀ ਚੋਣ ਰਣਨੀਤੀ ਵੀ ਕੋਰੋਨਾ ਨੂੰ ਵੇਖ ਕੇ ਬਣਾ ਰਹੀ ਹੈ। ਜਿਸ ਤਰ੍ਹਾਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਰਾਤ ਦਾ ਕਰਫ਼ਿਊ ਇਕ-ਇਕ ਕਰ ਕੇ ਲਾਇਆ ਜਾ ਰਿਹਾ ਹੈ, ਮੰਤਰੀ ਆਪਣੇ ਆਪ ਤਾਲਾਬੰਦੀ ਦੀ ਗੱਲ ’ਤੇ ਕੁੱਝ ਵੀ ਨਹੀਂ ਬੋਲ ਰਹੇ।

ਅਜਿਹੇ ’ਚ ਚੋਣ ਸਰਗਰਮੀਆਂ ਕਿਵੇਂ ਦੀਆਂ ਹੋਣਗੀਆਂ, ਕਾਂਗਰਸ ਦੀ ਇਸ ਮਹੀਨੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨਾਲ ਮੁੱਖ ਮੰਤਰੀ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਨਾਲ ਹੋਣ ਵਾਲੀ ਸੰਭਾਵੀ ਬੈਠਕ ’ਚ ਦਿਸ਼ਾ ਤੈਅ ਹੋਵੇਗੀ। ਕਿਸਾਨ ਅੰਦੋਲਨ ਦਾ ਸਭ ਤੋਂ ਜ਼ਿਆਦਾ ਵਿਰੋਧ ਝੱਲ ਰਹੀ ਭਾਜਪਾ ਵੀ ਕਿਸੇ ਹੌਂਸਲੇ ’ਚ ਹੈ। ਪਾਰਟੀ ਦੇ ਸੂਤਰਾਂ ਦਾ ਦਾਅਵਾ ਹੈ ਕਿ ਕਿਸਾਨ ਅੰਦੋਲਨ ਦਾ ਜ਼ੋਰ ਘੱਟ ਹੋ ਰਿਹਾ ਹੈ, ਕਿਸਾਨ ਕਣਕ ਦੀ ਵਾਢੀ ’ਚ ਰੁੱਝਣ ਲੱਗੇ ਹਨ। ਅਜਿਹੇ ’ਚ ਪਾਰਟੀ ਹਾਈਕਮਾਂਡ ਖੇਤੀਬਾੜੀ ਕਾਨੂੰਨਾਂ ’ਤੇ ਕੋਈ ਅਜਿਹਾ ਫ਼ੈਸਲਾ ਲੈ ਸਕਦੀ ਹੈ, ਜੋ ਉਸ ਦੇ ਲਈ ਪੰਜਾਬ ’ਚ ਚੋਣ ਸਰਗਰਮੀਆਂ ਦਾ ਆਧਾਰ ਬਣੇਗਾ। ਇਸ ਕਾਰਨ ਪੰਜਾਬ ਭਾਜਪਾ ਨੂੰ ਵੀ ਕਿਸੇ ਚਮਤਕਾਰ ਹੋਣ ਦੀ ਉਮੀਦ ਬੱਝੀ ਹੈ। ਇਸ ਦੇ ਬਾਵਜੂਦ ਸਾਰੇ ਆਗੂ ਗੈਰ-ਰਸਮੀ ਗੱਲਬਾਤ ’ਚ ਇਸ ਗੱਲ ਨੂੰ ਮੰਨਦੇ ਹਨ ਕਿ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦੀਆਂ ਸਰਗਰਮੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਜਲਦੀ ਥਕਾ ਦੇਣਗੀਆਂ।
ਨੋਟ : ਉਪਰੋਕਤ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਲਿਖੋ

  • Punjab
  • Election Activitis
  • BJP
  • Captain Amrinder Singh
  • Akali Dal
  • ਪੰਜਾਬ
  • ਚੋਣ ਸਰਗਰਮੀਆਂ
  • ਭਾਜਪਾ
  • ਕੈਪਟਨ ਅਮਰਿੰਦਰ ਸਿੰਘ
  • ਅਕਾਲੀ ਦਲ

‘ਅਕਾਲੀ ਦਲ ਦੀ ਸਰਕਾਰ ’ਚ ਸਭ ਤੋਂ ਜ਼ਿਆਦਾ ਹੋਇਆ ਚਿੱਟੇ ਦਾ ਵਪਾਰ’

NEXT STORY

Stories You May Like

  • sml mahindra expects margin improvement by q4
    SML ਮਹਿੰਦਰਾ ਨੂੰ ਚੌਥੀ ਤਿਮਾਹੀ ਤੱਕ ‘ਮਾਰਜਿਨ’ ’ਚ ਸੁਧਾਰ ਦੀ ਉਮੀਦ
  • flipkart will provide employment to 2 5 lakh people
    Flipkart ’ਚ ਤਿਉਹਾਰਾਂ ਤੋਂ ਪਹਿਲਾਂ 2.5 ਲੱਖ ਲੋਕਾਂ ਨੂੰ ਮਿਲੇਗਾ ਰੋਜ਼ਗਾਰ
  • punjab politics  akali dal  bjp
    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਬਾਦਲ ਪਰਿਵਾਰ ਦੇ ਨਜ਼ਦੀਕੀ ਹੋਣਗੇ ਭਾਜਪਾ 'ਚ ਸ਼ਾਮਲ
  • akali bjp alliance
    ਪੰਜਾਬ ’ਚ ਭਾਜਪਾ-ਅਕਾਲੀ ਗੱਠਜੋੜ ਦੀ ਬਿੜਕ
  • ban on gatherings
    ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ ਇਕੱਠਾਂ 'ਤੇ ਪਾਬੰਦੀ
  • government employees in punjab will not work today
    ਪੰਜਾਬ 'ਚ ਸਰਕਾਰੀ ਮੁਲਾਜ਼ਮ ਅੱਜ ਨਹੀਂ ਕਰਨਗੇ ਕੰਮ! ਦਫ਼ਤਰਾਂ 'ਚ ਜਾਣ ਤੋਂ ਪਹਿਲਾਂ ਪੜ੍ਹੋ ਜ਼ਰੂਰੀ ਖ਼ਬਰ
  • expected bumper crop of basmati this time in punjab
    ਪੰਜਾਬ 'ਚ ਇਸ ਵਾਰ ਬਾਸਮਤੀ ਦੀ ਬੰਪਰ ਫ਼ਸਲ ਦੀ ਉਮੀਦ, ਪੈਦਾਵਾਰ 30 ਲੱਖ ਟਨ ਤੱਕ ਪਹੁੰਚਣ ਦੀ ਸੰਭਾਵਨਾ
  • amazon india will provide employment to 1 60 000 people
    ਐਮਾਜ਼ੋਨ ਇੰਡੀਆ ਤਿਉਹਾਰੀ ਸੀਜ਼ਨ ਤੋਂ ਪਹਿਲਾਂ 1,60,000 ਲੋਕਾਂ ਨੂੰ ਦੇਵੇਗਾ ਰੋਜ਼ਗਾਰ
  • child kidnapped in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰ ਖੇਡ ਰਿਹਾ ਜਵਾਕ ਹੋਇਆ ਅਗਵਾ, CCTV 'ਚ ਕੈਦ...
  • dry fruits  desi ghee  and cash stolen from the shop
    ਜਲੰਧਰ ਵਿਖੇ ਚੋਰ ਦੁਕਾਨ 'ਚੋਂ Dry Fruits, ਦੇਸੀ ਘਿਓ ਤੇ ਨਕਦੀ ਲੈ ਕੇ ਹੋਏ ਫਰਾਰ
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
  • deadly attacked boys returning birthday party in jalandhar
    ਜਲੰਧਰ 'ਚ Birthday Party ਤੋਂ ਪਰਤ ਰਹੇ ਨੌਜਵਾਨਾਂ 'ਤੇ ਇੱਟਾਂ-ਪੱਥਰਾਂ ਨਾਲ...
  • commissioner surinder singh is checking the machines on the streets at night
    ਕਮਿਸ਼ਨਰ ਸੁਰਿੰਦਰ ਸਿੰਘ ਰਾਤ ਨੂੰ ਸੜਕਾਂ ’ਤੇ ਉਤਰ ਕੇ ਕਰ ਰਹੇ ਮਸ਼ੀਨਾਂ ਦੀ ਚੈਕਿੰਗ
  • 84 boxes of illicit liquor recovered from 2 vehicles in guru nanakpura east
    ਗੁਰੂ ਨਾਨਕਪੁਰਾ ਈਸਟ 'ਚ 2 ਗੱਡੀਆਂ 'ਚੋਂ 84 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 3...
  • there will be a blackout across punjab again
    ਪੰਜਾਬ ਭਰ 'ਚ ਫਿਰ ਹੋਵੇਗਾ BLACKOUT, ਸਾਇਰਨ ਵੱਜਦੇ ਹੀ ਬੰਦ ਕਰਨੀਆਂ ਪੈਣਗੀਆਂ...
  • outsourced sewer workers staged a protest
    ਤਨਖ਼ਾਹ ਨਾ ਮਿਲਣ ’ਤੇ ਆਊਟਸੋਰਸ ਸੀਵਰਮੈਨਾਂ ਨੇ ਨਿਗਮ ’ਚ ਦਿੱਤਾ ਧਰਨਾ, ਕਮਿਸ਼ਨਰ...
Trending
Ek Nazar
isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sunil jakhar breaks silence amidst speculation about joining the congress
      ਕਾਂਗਰਸ 'ਚ ਜਾਣ ਦੀ ਚਰਚਾ ਵਿਚਾਲੇ ਸੁਨੀਲ ਜਾਖੜ ਨੇ ਤੋੜੀ ਚੁੱਪੀ, ਪੜ੍ਹੋ ਕੀ ਦਿੱਤਾ...
    • police checkpoint  police  fortuner
      ਨਾਕੇ 'ਤੇ ਪੁਲਸ ਮੁਲਾਜ਼ਮਾਂ 'ਤੇ ਫਾਰਚੂਨਰ ਚੜ੍ਹਾਉਣ ਦੀ ਕੋਸ਼ਿਸ਼, ਤਲਾਸ਼ੀ ਲਈ ਤਾਂ...
    • dry fruits  desi ghee  and cash stolen from the shop
      ਜਲੰਧਰ ਵਿਖੇ ਚੋਰ ਦੁਕਾਨ 'ਚੋਂ Dry Fruits, ਦੇਸੀ ਘਿਓ ਤੇ ਨਕਦੀ ਲੈ ਕੇ ਹੋਏ ਫਰਾਰ
    • balwant singh rajoana wrote a letter to pm modi from patiala jail
      ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ
    • isi new conspiracy
      ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...
    • licenses of two travel firms cancelled
      ਦੋ ਟ੍ਰੈਵਲ ਫਰਮਾਂ ਦੇ ਲਾਇਸੈਂਸ ਰੱਦ
    • kenya 3 punjabis
      ਕੀਨੀਆ 'ਚ 3 ਪੰਜਾਬੀ ਹੋ ਗਏ ਕਿਡਨੈਪ ! 1 ਮਹੀਨੇ ਬਾਅਦ ਇੰਝ ਹੋਈ ਘਰ ਵਾਪਸੀ
    • tarun chugh paid obeisance at sri harmandir sahib on pm modi s birthday
      PM ਮੋਦੀ ਦੇ ਜਨਮ ਦਿਨ 'ਤੇ ਤਰੁਣ ਚੁੱਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
    • additional chief secretary ias officer transfer
      ਵੱਡੀ ਖ਼ਬਰ : ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਸਣੇ 3 ਅਫਸਰਾਂ ਦਾ ਤਬਾਦਲਾ
    • new ration cards beneficiaries
      ਪੰਜਾਬ : ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ, ਦਰਖਾਸਤਾਂ ਦੀ ਪੜਤਾਲ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +