ਤਰਨਤਾਰਨ (ਵਿਜੇ) - ਤਰਨਤਾਰਨ ਦੇ ਪਿੰਡ ਝਬਾਲ ਵਿਖੇ ਚੋਣਾਂ ਦੀ ਰੰਜਿਸ਼ ਕਾਰਨ ਅਕਾਲੀਆਂ ਤੇ ਕਾਂਗਰਸੀਆਂ ਵਿਚਕਾਰ ਖੂਨੀ ਝੜਪ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਝੜਪ ਦੌਰਾਨ ਦੋਵਾਂ ਧਿਰਾਂ ਵਲੋਂ ਇਸ ਕਦਰ ਇਕ-ਦੂਜੇ ਦੇ ਘਰਾਂ ਦੀ ਭੰਨ-ਤੋੜ ਕੀਤੀ ਗਈ ਕਿ ਪਰਿਵਾਰਕ ਮੈਂਬਰ ਰੋਟੀ ਲਈ ਤਰਸ ਰਹੇ ਹਨ। ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਨਾਲ ਸੰਬੰਧ ਰੱਖਦੇ ਪਰਿਵਾਰ ਦਾ ਦੋਸ਼ ਹੈ ਕਿ ਕੁਝ ਅਕਾਲੀਆਂ ਨੇ ਚੋਣਾਂ ਦੀ ਰੰਜ਼ਿਸ਼ ਦੇ ਤਹਿਤ ਉਨ੍ਹਾਂ 'ਤੇ ਹਮਲਾ ਕਰਕੇ ਪਰਿਵਾਰ ਦੇ 3 ਮੈਂਬਰਾਂ ਨੂੰ ਗੰਭੀਰ ਤੌਰ 'ਤੇ ਜ਼ਖ਼ਮੀ ਕਰ ਦਿੱਤਾ ਅਤੇ ਘਰ ਦਾ ਸਾਰਾ ਸਾਮਾਨ ਤੋੜ ਕੇ ਰੱਖ ਦਿੱਤਾ ਹੈ। ਇਕ ਘਰ ਤਾਂ ਇਸ ਕਦਰ ਟੂਟਾ ਪਿਆ ਹੈ ਕਿ ਮਾਂ ਆਪਣੇ ਬੱਚਿਆਂ ਨੂੰ ਲੈ ਕੇ ਟੂਟੇ ਚੂਲ੍ਹੇ ਦੇ ਅੱਗੇ ਬੈਠੀ ਰੋ ਰਹੀ ਹੈ। ਬੱਚੇ ਭੂੱਖੇ ਪਿਆਸੇ ਵਿਲਕ ਰਹੇ ਹਨ।
ਦੱਸ ਦੇਈਏ ਕਿ ਪਿੰਡ ਦੇ ਸਾਰੇ ਲੋਕ ਇਸ ਸਾਰੇ ਫਸਾਦ ਲਈ ਪੁਲਸ ਨੂੰ ਜਿੰਮੇਵਾਰ ਠਹਿਰਾ ਰਹੇ ਹਨ, ਜੋ ਭਗੌੜਾ ਕਰਾਰ ਦਿੱਤੇ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ। ਉਧਰ ਇਸ ਮਾਮਲੇ ਦੇ ਸਬੰਧ 'ਚ ਪੁਲਸ ਦਾ ਕਹਿਣਾ ਹੈ ਕਿ ਦੋਵਾਂ ਧਿਰਾਂ ਨੇ ਇਕ-ਦੂਜੇ 'ਤੇ ਹਮਲਾ ਕੀਤਾ ਸੀ ਅਤੇ ਇਸ ਦੌਰਾਨ ਜ਼ਖ਼ਮੀ ਹੋਏ ਲੋਕਾਂ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
ਵਿਦਿਆਰਥਣਾਂ ਨਾਲ ਛੇੜਛਾੜ ਕਰਨ ਤੋਂ ਭੜਕੇ ਪਿੰਡ ਵਾਸੀਆਂ ਨੇ ਘੇਰਿਆ ਸਕੂਲ, ਅਧਿਆਪਕ ਸਸਪੈਂਡ
NEXT STORY