ਤਰਨਤਾਰਨ (ਰਮਨ)- ਪੰਜਾਬ ਰਾਜ ਚੋਣ ਕਮਿਸ਼ਨ ਦੇ ਆਦੇਸ਼ਾਂ 'ਤੇ ਨਗਰ ਕੌਂਸਲ ਤਰਨਤਾਰਨ ਦੀ ਵਾਰਡ ਨੰਬਰ 3 ਦੀ ਚੋਣ ਅੱਜ ਮੰਗਲਵਾਰ ਹੋ ਰਹੀ ਹੈ। ਇਸ ਸਬੰਧੀ ਪ੍ਰਸ਼ਾਸਨ ਵੱਲੋਂ ਪੂਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ 2 ਮਾਰਚ ਨੂੰ ਹੋਈ ਨਗਰ ਕੌਂਸਲ ਚੋਣਾਂ ਦੌਰਾਨ ਈ.ਵੀ.ਐੱਮ ਮਸ਼ੀਨ 'ਤੇ ਭਾਰਤੀ ਜਨਤਾ ਪਾਰਟੀ ਦੇ ਚੋਣ ਨਿਸ਼ਾਨ ਨੂੰ ਲੈ ਕੇ ਵਿਵਾਦ ਖੜਾ ਹੋ ਗਿਆ ਸੀ। ਜਿਸ ਦੇ ਚਲਦਿਆਂ ਇਸ ਚੋਣ ਨੂੰ ਮੁੜ ਤੋਂ ਕਰਵਾਉਣ ਦਾ ਫੈਸਲਾ ਲਿਆ ਗਿਆ ਸੀ
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਇੱਥੇ ਦੱਸਣ ਯੋਗ ਹੈ ਕਿ ਵਾਰਡ ਨੰਬਰ ਤਿੰਨ ਜਿਸ ਨੂੰ ਸਭ ਤੋਂ ਜ਼ਿਆਦਾ ਗਰਮ ਸੀਟ ਮੰਨਿਆ ਜਾ ਰਿਹਾ ਹੈ। ਜਿੱਥੇ ਮੌਜੂਦਾ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਦੀ ਧਰਮ ਪਤਨੀ ਨਵਜੋਤ ਕੌਰ ਹੁੰਦਲ ਆਮ ਆਦਮੀ ਪਾਰਟੀ ਵੱਲੋਂ ਚੋਣ ਲੜ ਰਹੇ ਹਨ ਜਦਕਿ ਇਹਨਾਂ ਦੇ ਮੁਕਾਬਲੇ ਪਲਵਿੰਦਰ ਕੌਰ ਬਤੌਰ ਆਜ਼ਾਦ ਉਮੀਦਵਾਰ, ਜਤਿੰਦਰ ਕੌਰ ਬਤੌਰ ਆਜ਼ਾਦ ਉਮੀਦਵਾਰ ਅਤੇ ਕਿਰਨਦੀਪ ਕੌਰ ਬਤੌਰ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਰੇ ਹੋਏ ਹਨ।
ਇਹ ਵੀ ਪੜ੍ਹੋ- ਥਾਈਲੈਂਡ ਤੋਂ ਬੰਦਾ ਭਰ ਲਿਆਇਆ ਨਸ਼ਿਆਂ ਦਾ ਪੂਰਾ ਅਟੈਚੀ, ਕਰੋੜਾਂ ਹੈ ਕੀਮਤ
ਇਸ ਵਾਰਡ ਨੰਬਰ 3 ਦੀ ਚੋਣ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਦਰਮਿਆਨ ਕਰਵਾਉਂਦਾ ਫੈਸਲਾ ਲੈ ਲਿਆ ਗਿਆ ਹੈ। ਇਸ ਵਾਰਡ ਨੰਬਰ 3 ਦੇ ਬੂਥ ਨੰਬਰ 5 ਵਿੱਚ 680 ਵੋਟਾਂ, 6 ਵਿੱਚ 704 ਅਤੇ ਬੂਥ ਨੰਬਰ 7 ਵਿੱਚ 705 ਵੋਟਾਂ ਹਨ। ਸਾਰੇ ਸ਼ਹਿਰ ਵਾਸੀਆਂ ਦੀ ਨਜ਼ਰ ਹੁਣ ਇਸ ਵਾਰਡ ਵਿੱਚ ਲੱਗੀ ਹੋਈ ਹੈ ਕਿਉਂਕਿ ਮੌਜੂਦਾ ਹਲਕਾ ਡਾਕਟਰ ਕਸ਼ਮੀਰ ਸਿੰਘ ਸੋਹਲ ਦੀ ਧਰਮ ਪਤਨੀ ਵੱਲੋਂ ਇਸ ਚੋਣ ਮੈਦਾਨ ਵਿੱਚ ਉਤਰੇ ਹੋਏ ਹਨ, ਜਿਨ੍ਹਾਂ ਵੱਲੋਂ ਜਿੱਤ ਹਾਸਿਲ ਕਰਨ ਲਈ ਵਿਧਾਇਕ ਦੀ ਪੂਰੀ ਟੀਮ ਅਤੇ ਵਰਕਰਾਂ ਵੱਲੋਂ ਪੂਰੀ ਮਿਹਨਤ ਕੀਤੀ ਜਾ ਰਹੀ ਹੈ। ਹੁਣ ਵੇਖਣਾ ਹੋਵੇਗਾ ਕਿ ਇਸ ਵਾਰਡ ਦੇ ਲੋਕ ਕਿਹੜੇ ਉਮੀਦਵਾਰ ਨੂੰ ਆਪਣਾ ਕੌਂਸਲਰ ਮਨਜ਼ੂਰ ਕਰਦੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਦਾ ਐਕਸ਼ਨ! 13 PCS ਅਫ਼ਸਰ ਚਾਰਜਸ਼ੀਟ, IAS ਅਫ਼ਸਰਾਂ 'ਤੇ ਵੀ ਡਿੱਗ ਸਕਦੀ ਹੈ ਗਾਜ਼
NEXT STORY