ਜ਼ੀਰਕਪੁਰ (ਮੇਸ਼ੀ)-ਬੀਤੇ ਦਿਨ ਪੰਜਾਬ ’ਚ ਵਿਧਾਨ ਸਭਾ ਚੋਣਾਂ ਲਈ ਪੋਲਿੰਗ ਮੁਕੰਮਲ ਹੋ ਗਈ। ਇਨ੍ਹਾਂ ਚੋਣਾਂ ’ਚ ਤਿੰਨ ਸਿਆਸੀ ਪਾਰਟੀਆਂ ਦੇ ਮੁੱਖ ਮੰਤਰੀ ਚਿਹਰੇ ਚੋਣ ਮੈਦਾਨ ’ਚ ਆਪਣੀ ਕਿਸਮਤ ਅਜ਼ਮਾ ਰਹੇ ਹਨ, ਜਦਕਿ ਇਨ੍ਹਾਂ ਤਿੰਨ ਚਿਹਰਿਆਂ ’ਚ ਦੋ ਮੌਜੂਦਾ ਲੋਕ ਸਭਾ ਮੈਂਬਰ ਤੇ ਇਕ ਮੌਜੂਦਾ ਮੁੱਖ ਮੰਤਰੀ ਹੈ, ਜੋ ਦੋ ਸੀਟਾਂ ਤੋਂ ਚੋਣ ਲੜ ਰਹੇ ਹਨ। ਇਨ੍ਹਾਂ ਤਿੰਨਾਂ ਦੇ ਜਿੱਤਣ ਨਾਲ ਤਿੰਨਾਂ ਹਲਕਿਆਂ ’ਚ ਮੁੜ ਚੋਣਾਂ ਹੋਣਗੀਆਂ ਕਿਉਂਕਿ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ, ਜੋ ਵਿਧਾਨ ਸਭਾ ਹਲਕਾ ਧੂਰੀ ਤੋਂ ਚੋਣ ਲੜ ਰਹੇ ਹਨ, ਦੂਜੇ ਪਾਸੇ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਜਲਾਲਾਬਾਦ ਹਲਕੇ ਤੋਂ ਵਿਧਾਨ ਸਭਾ ਦੀ ਚੋਣ ਲੜ ਰਹੇ ਹਨ, ਪਹਿਲਾਂ ਹੀ ਹਲਕਾ ਫ਼ਿਰੋਜ਼ਪੁਰ ਤੋਂ ਲੋਕ ਸਭਾ ਮੈਂਬਰ ਹਨ।
ਇਹ ਵੀ ਪੜ੍ਹੋ : ਬਰਨਾਲਾ ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਭਰਜਾਈ ਦੀ ਮੌਤ ਤੇ ਨਨਾਣ ਗ਼ਭੀਰ ਜ਼ਖ਼ਮੀ
ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਜੋ ਕਾਂਗਰਸ ਵੱਲੋਂ ਹਲਕਾ ਚਮਕੌਰ ਸਾਹਿਬ ਤੇ ਹਲਕਾ ਭਦੌੜ ਤੋਂ ਦੋ ਹਲਕਿਆਂ ਤੋਂ ਚੋਣ ਮੈਦਾਨ ’ਚ ਹਨ। ਇਸ ਤਰ੍ਹਾਂ ਤਿੰਨਾਂ ਪਾਰਟੀਆਂ ਦੇ ਮੁੱਖ ਮੰਤਰੀ ਚਿਹਰੇ ਜੇ ਇਨ੍ਹਾਂ ਚੋਣਾਂ ’ਚ ਜਿੱਤ ਦਰਜ ਕਰਦੇ ਹਨ ਤਾਂ ਉਨ੍ਹਾਂ ਨੂੰ ਇਕ ਇਕ ਸੀਟ ਚਾਹੇ ਉਹ ਲੋਕ ਸਭਾ ਜਾਂ ਫਿਰ ਵਿਧਾਨ ਸਭਾ ਤੋਂ ਅਸਤੀਫ਼ਾ ਦੇਣਾ ਪਵੇਗਾ, ਇਸ ਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੇ ਦੋਵਾਂ ਸੀਟਾਂ ਜਿੱਤਦੇ ਹਨ ਤਾਂ ਉਨ੍ਹਾਂ ਨੂੰ ਇਕ ਸੀਟ ਤੋਂ ਅਸਤੀਫ਼ਾ ਦੇਣਾ ਪਵੇਗਾ, ਉਹ ਸ੍ਰੀ ਚਮਕੌਰ ਸਾਹਿਬ ਜਾਂ ਭਦੌੜ ਹੋ ਸਕਦੀ ਹੈ। ਪੰਜਾਬ ਦੇ ਇਨ੍ਹਾਂ ਤਿੰਨਾਂ ਹਲਕਿਆਂ ’ਚ ਮੁੜ ਚੋਣਾਂ ਹੋਣਗੀਆਂ। ਇਸ ਕਰਕੇ ਪੰਜਾਬ ਦੇ ਇਨ੍ਹਾਂ ਤਿੰਨਾਂ ਹਲਕਿਆਂ ਦੇ ਲੋਕ ਤਿਆਰ ਰਹਿਣ।
ਬਰਨਾਲਾ ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਭਰਜਾਈ ਦੀ ਮੌਤ ਤੇ ਨਨਾਣ ਗੰਭੀਰ ਜ਼ਖ਼ਮੀ
NEXT STORY