ਬਠਿੰਡਾ (ਵਿਜੇ ਵਰਮਾ) : ਜ਼ਿਲ੍ਹੇ ਵਿੱਚ ਬਲਾਕ ਫੂਲ ਦੇ ਪਿੰਡ ਟੱਲਵਾਲੀ ਦੇ ਵਾਰਡ ਨੰਬਰ 2, ਬਲਾਕ ਭਗਤਾ ਭਾਈਕਾ ਦੇ ਪਿੰਡ ਹਮੀਰਗੜ੍ਹ ਦੇ ਵਾਰਡ ਨੰਬਰ 3 ਅਤੇ ਬਲਾਕ ਬਠਿੰਡਾ ਦੇ ਪਿੰਡ ਦਿਉਣ ਦੇ ਵਾਰਡ ਨੰਬਰ 2 'ਚ ਪੰਚ ਉਮੀਦਵਾਰਾਂ ਦੀਆਂ ਚੋਣਾਂ ਜਿੱਥੇ ਅਮਨ-ਅਮਾਨ ਨਾਲ ਹੋਈਆਂ ਉੱਥੇ ਹੀ 58.81 ਫ਼ੀਸਦੀ ਵੋਟ ਪੋਲ ਹੋਈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਨੇ ਸਾਂਝੀ ਕੀਤੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਫੂਲ ਦੇ ਪਿੰਡ ਟੱਲਵਾਲੀ ਦੇ ਵਾਰਡ ਨੰਬਰ 2 'ਚ 78.36 ਫ਼ੀਸਦੀ, ਬਲਾਕ ਭਗਤਾ ਭਾਈਕਾ ਦੇ ਪਿੰਡ ਹਮੀਰਗੜ੍ਹ ਦੇ ਵਾਰਡ ਨੰਬਰ 3 'ਚ 81.29 ਫ਼ੀਸਦੀ ਅਤੇ ਬਲਾਕ ਬਠਿੰਡਾ ਦੇ ਪਿੰਡ ਦਿਉਣ ਦੇ ਵਾਰਡ ਨੰਬਰ 2 'ਚ 34.78 ਫ਼ੀਸਦੀ ਵੋਟ ਪੋਲ ਹੋਈ ਹੈ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਬਲਾਕ ਫੂਲ ਦੇ ਪਿੰਡ ਟੱਲਵਾਲੀ ਦੇ ਵਾਰਡ ਨੰਬਰ 2 'ਚ ਮਹਿੰਦਰ ਕੌਰ 13 ਵੋਟਾਂ, ਬਲਾਕ ਭਗਤਾ ਭਾਈਕਾ ਦੇ ਪਿੰਡ ਹਮੀਰਗੜ੍ਹ ਦੇ ਵਾਰਡ ਨੰਬਰ 3 'ਚ ਜਸਪਾਲ ਕੌਰ 11 ਵੋਟਾਂ ਅਤੇ ਬਲਾਕ ਬਠਿੰਡਾ ਦੇ ਪਿੰਡ ਦਿਉਣ ਦੇ ਵਾਰਡ ਨੰਬਰ 2 'ਚ ਕਰਮਜੀਤ ਕੌਰ 133 ਵੋਟਾਂ ਦੇ ਫ਼ਰਕ ਨਾਲ ਜੇਤੂ ਰਿਹਾ। ਜ਼ਿਲ੍ਹਾ ਚੋਣ ਅਫਸਰ ਨੇ ਪੰਚਾਇਤੀ ਉਪ ਚੋਣਾਂ ਨੂੰ ਸਫਲਤਾ ਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਪੋਲਿੰਗ ਪਾਰਟੀਆਂ ਅਤੇ ਵੋਟਰਾਂ ਦਾ ਧੰਨਵਾਦ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜੋੜੇ ਨਾਲ ਯੂਕੇ ਭੇਜਣ ਦਾ ਝਾਂਸਾ ਦੇ ਕੇ 7.50 ਲੱਖ ਦੀ ਠੱਗੀ! ਟ੍ਰੈਵਲ ਏਜੰਟ ਖਿਲਾਫ ਪਰਚਾ ਦਰਜ
NEXT STORY