ਅੰਮ੍ਰਿਤਸਰ (ਗੁਰਿੰਦਰ ਸਾਗਰ) : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਮਨਜ਼ੂਰੀ ਨਾ ਦੇਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਦੇ ਕਦਮ ’ਤੇ ਸਵਾਲ ਖੜ੍ਹੇ ਕੀਤੇ। ਇਸੇ ਦਰਮਿਆਨ ਅੱਜ ਅੰਮ੍ਰਿਤਸਰ ’ਚ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਵੀ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਹਰਭਜਨ ਸਿੰਘ ਨੇ ਕਿਹਾ ਕਿ ਜੇ ਵਿਧਾਨ ਸਭਾ ’ਚ ਚੁਣੇ ਵਿਧਾਇਕ ਜਾ ਕੇ ਇਜਲਾਸ ਨਹੀਂ ਕਰ ਸਕਦੇ ਤਾਂ ਫਿਰ ਉਹ ਵਿਧਾਨ ਸਭਾ ਕਿਸ ਲਈ ਬਣੀ ਹੈ ਗਵਰਨਰ ਸਾਹਿਬ ਇਸ ਦਾ ਵੀ ਜਵਾਬ ਦੇਣ। ਇਸ ਦੇ ਨਾਲ ਹੀ ਉਨ੍ਹਾਂ ਨੇ ਬੋਲਦਿਆਂ ਕਿਹਾ ਕਿ ਭਾਜਪਾ ਤੇ ਕਾਂਗਰਸ ਦੋਵੇਂ ਅੰਦਰੋਂ ਇਕ ਪਲੇਟਫਾਰਮ ’ਤੇ ਹੋ ਕੇ ਆਮ ਆਦਮੀ ਪਾਰਟੀ ਦੀ ਚੜ੍ਹਤ ਨੂੰ ਰੋਕਣ ’ਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਜਿਥੇ ਭਾਜਪਾ ਦੀਆਂ ਸੀਟਾਂ ਘਟ ਜਾਂਦੀਆਂ ਹਨ, ਉੱਥੇ ਕਾਂਗਰਸ ਆਪਣੇ ਵਿਧਾਇਕ ਭਾਜਪਾ ’ਚ ਸ਼ਾਮਲ ਕਰਵਾ ਦਿੰਦੇ ਹਨ।
ਇਹ ਖ਼ਬਰ ਵੀ ਪੜ੍ਹੋ : CM ਮਾਨ ਨੂੰ ਮਿਲੇ ਸੰਤ ਸੀਚੇਵਾਲ, ਕਿਹਾ-ਅਧਿਕਾਰੀਆਂ ਦੀ ਲਾਪ੍ਰਵਾਹੀ ਕਾਰਨ ਪੰਜਾਬ ਨੂੰ ਹੋਇਆ 2000 ਕਰੋੜ ਜੁਰਮਾਨਾ
ਉਨ੍ਹਾਂ ਨਾਲ ਹੀ ਕਿਹਾ ਕਿ ਭਾਜਪਾ ਜਿੰਨਾ ਮਰਜ਼ੀ ਜ਼ੋਰ ਲਾ ਲਵੇ, ਉਹ ਆਮ ਆਦਮੀ ਪਾਰਟੀ ਦੇ ਵਿਧਾਇਕ ਨਹੀਂ ਖਰੀਦ ਸਕਦੀ ਅਤੇ ਨਾ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਭਾਜਪਾ ਜਾਂ ਕਾਂਗਰਸ ’ਚ ਜਾਣਗੇ। ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ 2024 ’ਚ ਆਮ ਆਦਮੀ ਪਾਰਟੀ ਇਕ ਰਾਸ਼ਟਰੀ ਬਦਲ ਦੇਵੇਗੀ ਅਤੇ ਆਮ ਆਦਮੀ ਪਾਰਟੀ ਦੀ ਦੇਸ਼ ’ਚ ਸਰਕਾਰ ਬਣੇਗੀ, ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੋ 600 ਯੂਨਿਟ ਫ੍ਰੀ ਕੀਤਾ ਗਿਆ ਹੈ, ਉਸ ਲਈ ਚਾਹੇ ਉਨ੍ਹਾਂ ਨੇ ਪੰਜਾਬ ਲਈ ਕਰਜ਼ਾ ਵੀ ਚੁੱਕਿਆ ਹੈ ਪਰ ਇਸ ਕਰਜ਼ੇ ਨਾਲ ਪੰਜਾਬ ਦਾ ਫ਼ਾਇਦਾ ਹੋ ਰਿਹਾ ਹੈ, ਨਾ ਕਿ ਜਿਸ ਤਰੀਕੇ ਨਾਲ ਅਕਾਲੀਆਂ ਤੇ ਕਾਂਗਰਸੀਆਂ ਨੇ ਕਰਜ਼ਾ ਚੁੱਕ ਕੇ ਪੰਜਾਬ ’ਤੇ ਬੋਝ ਪਾਇਆ ਸੀ। ਜ਼ਿਕਰਯੋਗ ਹੈ ਕਿ ਪੰਜਾਬ ਦੇ ਗਵਰਨਰ ਵੱਲੋਂ ਪਹਿਲਾਂ ਪੰਜਾਬ ਦਾ ਵਿਧਾਨ ਸਭਾ ਸੈਸ਼ਨ ਸੱਦਣ ਦੀ ਮਨਜ਼ੂਰੀ ਦੇਣ ਤੋਂ ਬਾਅਦ ਉਸ ਨੂੰ ਰੱਦ ਕਰਨ ’ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਦੇ ਗਵਰਨਰ ਨੇ ਕਿਸੇ ਪਾਰਟੀ ਦੇ ਦਬਾਅ ’ਚ ਆ ਕੇ ਇਸ ਇਜਲਾਸ ਨੂੰ ਰੱਦ ਕੀਤਾ ਹੈ। ਇਹ ਸਿੱਧੇ ਤੌਰ ’ਤੇ ਪੰਜਾਬ ਦੇ ਫੈੱਡਰਲ ਢਾਂਚੇ ਉੱਪਰ ਸੱਟ ਹੈ।
ਇਹ ਖ਼ਬਰ ਵੀ ਪੜ੍ਹੋ : ਪਾਕਿਸਤਾਨ ਬੈਠੇ ਅੱਤਵਾਦੀ ਰਿੰਦਾ ਦਾ ਨਜ਼ਦੀਕੀ ਗੈਂਗਸਟਰ ਰਣਦੀਪ ਗ੍ਰਿਫ਼ਤਾਰ, ਵੱਡੀ ਸਾਜ਼ਿਸ਼ ਨੂੰ ਦੇਣਾ ਸੀ ਅੰਜਾਮ
ਵਿਕਲਾਂਗਤਾ ਨੂੰ ਮਾਨਸਿਕਤਾ 'ਤੇ ਭਾਰੂ ਨਾ ਹੋਣ ਦਿੱਤਾ ਜਾਵੇ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ
NEXT STORY