ਚੰਡੀਗੜ੍ਹ : ਪੰਜਾਬ ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਤਰਨਤਾਰਨ (ਜ਼ਿਲ੍ਹਾ ਤਰਨਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ 2 ਮਾਰਚ ਨੂੰ ਕਰਵਾਈਆਂ ਜਾਣਗੀਆਂ।
ਵੋਟਿੰਗ ਸਵੇਰੇ 7:00 ਵਜੇ ਤੋਂ ਸ਼ਾਮ 4:00 ਵਜੇ ਤੱਕ ਹੋਵੇਗੀ। ਵੋਟਾਂ ਦੀ ਗਿਣਤੀ ਪੋਲਿੰਗ ਤੋਂ ਤੁਰੰਤ ਬਾਅਦ ਪੋਲਿੰਗ ਸਟੇਸ਼ਨਾਂ 'ਤੇ ਹੋਵੇਗੀ। ਵੋਟਾਂ ਦੀ ਗਿਣਤੀ ਲਈ ਕਮਿਸ਼ਨ ਵੱਲੋਂ ਵੱਖਰੇ ਨਿਰਦੇਸ਼ ਜਾਰੀ ਕੀਤੇ ਜਾਣਗੇ।
ਇਹ ਵੀ ਪੜ੍ਹੋ- ਪਿੰਡ ਖਾਨੋਵਾਲ ਦੇ 2 ਭਰਾ 45-45 ਲੱਖ ਲਾ ਕੇ ਗਏ ਸੀ ਅਮਰੀਕਾ, ਅੱਜ ਦੋਵਾਂ ਦੀ ਹੋਵੇਗੀ ਵਤਨ ਵਾਪਸੀ
ਰਾਜ ਚੋਣ ਕਮਿਸ਼ਨਰ, ਪੰਜਾਬ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਚੋਣਾਂ ਦੇ ਸ਼ਡਿਊਲ ਸਬੰਧੀ ਨੋਟੀਫਿਕੇਸ਼ਨ 17 ਫਰਵਰੀ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀਆਂ ਦਾਖਲ ਕਰਨ ਦੀ ਮਿਆਦ 17 ਫਰਵਰੀ ਤੋਂ 20 ਫਰਵਰੀ (ਦੋਵੇਂ ਦਿਨ ਸ਼ਾਮਲ) ਤੱਕ ਹੋਵੇਗੀ। ਇਨ੍ਹਾਂ ਤਿੰਨਾਂ ਨਗਰ ਕੌਂਸਲਾਂ ਦੇ ਸਬੰਧਤ ਮਾਲ ਅਧਿਕਾਰ ਖੇਤਰਾਂ ਵਿੱਚ ਨੋਟੀਫਿਕੇਸ਼ਨ ਦੀ ਮਿਤੀ ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਵੇਗਾ।
ਇਸ ਸਬੰਧੀ ਕਮਿਸ਼ਨ ਵੱਲੋਂ ਤਰਨਤਾਰਨ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਿੰਡ ਖਾਨੋਵਾਲ ਦੇ 2 ਭਰਾ 45-45 ਲੱਖ ਲਾ ਕੇ ਗਏ ਸੀ ਅਮਰੀਕਾ, ਅੱਜ ਦੋਵਾਂ ਦੀ ਹੋਵੇਗੀ ਵਤਨ ਵਾਪਸੀ
NEXT STORY