ਚੰਡੀਗੜ੍ਹ: ਪੰਜਾਬ ਵਿਚ ਅੱਜ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਹੋਣ ਜਾ ਰਿਹਾ ਹੈ। ਪੰਜਾਬ ਦੇ ਰਾਜ ਚੋਣ ਕਮਿਸ਼ਨਰ ਡਾ. ਰਾਜ ਕਮਲ ਚੌਧਰੀ ਨੇ ਅੱਜ ਦੁਪਹਿਰ 3:30 ਵਜੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫ਼ਰੰਸ ਬੁਲਾਈ ਹੈ, ਜਿੱਥੇ ਚੋਣਾਂ ਨਾਲ ਸਬੰਧਤ ਸਾਰੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
ਸੂਬੇ ਦੀਆਂ 9 ਨਗਰ ਨਿਗਮਾਂ ਅਤੇ 102 ਨਗਰ ਕੌਂਸਲਾਂ ਵਿਚ ਚੋਣਾਂ ਕਰਵਾਈਆਂ ਜਾਣੀਆਂ ਹਨ। ਪ੍ਰਸ਼ਾਸਨ ਵੱਲੋਂ ਵਾਰਡਬੰਦੀ ਦਾ ਕੰਮ ਪਹਿਲਾਂ ਹੀ ਮੁਕੰਮਲ ਕੀਤਾ ਜਾ ਚੁੱਕਾ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਵੋਟਾਂ ਇਸੇ ਮਹੀਨੇ ਦੇ ਅੰਤ ਤੱਕ ਪਵਾਈਆਂ ਜਾ ਸਕਦੀਆਂ ਹਨ। ਇਨ੍ਹਾਂ ਚੋਣਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦਾ 'ਸੈਮੀਫਾਈਨਲ' ਮੰਨਿਆ ਜਾ ਰਿਹਾ ਹੈ। ਸਿਆਸੀ ਪਾਰਟੀਆਂ ਨੇ ਆਪਣੇ ਆਬਜ਼ਰਵਰ ਤਾਇਨਾਤ ਕਰ ਦਿੱਤੇ ਹਨ ਅਤੇ ਆਪੋ- ਆਪਣੇ ਪੱਧਰ 'ਤੇ ਚੋਣਾਂ ਦੀਆਂ ਤਿਆਰੀਆਂ ਪਹਿਲਾਂ ਹੀ ਸ਼ੁਰੂ ਕਰ ਦਿੱਤੀਆਂ ਹਨ।
ਪੁਲਸ ਵੱਲੋਂ ਹੈਰੋਇਨ ਸਣੇ 10 ਮੁਲਜ਼ਮ ਗ੍ਰਿਫ਼ਤਾਰ
NEXT STORY