ਚੰਡੀਗੜ੍ਹ : ਪੰਜਾਬ ਵਿਚ ਨਗਰ ਨਿਗਮ ਚੋਣਾਂ ਲਈ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਸੂਬਾ ਚੋਣ ਕਮਿਸ਼ਨ ਨੇ ਇਸ ਲਈ ਪੂਰੀ ਤਿਆਰੀ ਕਰ ਲਈ ਹੈ। ਦੱਸਣਯੋਗ ਹੈ ਕਿ ਪੰਜਾਬ ਵਿਚ ਨੌਂ ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਚੋਣਾਂ ਹੋਣੀਆਂ ਹਨ। ਜਿਨ੍ਹਾਂ ਨਿਗਮਾਂ ਤੇ ਕੌਂਸਲਾਂ ਦੀ ਮਿਆਦ ਪੂਰੀ ਹੋ ਰਹੀ ਹੈ, ਉਨ੍ਹਾਂ ਲਈ ਪਹਿਲਾਂ ਹੀ ਪ੍ਰਸ਼ਾਸਕ ਨਿਯੁਕਤ ਕਰ ਦਿੱਤੇ ਗਏ ਹਨ। ਇਨ੍ਹਾਂ ਚੋਣਾਂ ਦੀਆਂ ਤਿਆਰੀਆਂ ਵੱਜੋਂ ਸੂਬਾ ਚੋਣ ਕਮਿਸ਼ਨ ਨੇ ਵੋਟਰ ਸੂਚੀਆਂ ਦੀ ਸੁਧਾਈ ਲਈ ਹੁਕਮ ਵੀ ਜਾਰੀ ਕਰ ਦਿੱਤੇ ਹਨ। ਲਿਹਾਜ਼ਾ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਦਿਸ਼ਾ-ਨਿਰਦੇਸ਼ਾਂ ਨਾਲ ਚੋਣ ਕਮਿਸ਼ਨ ਤੋਂ ਪ੍ਰਾਪਤ ਮੌਜੂਦਾ ਵੋਟਰ ਸੂਚੀਆਂ ਵੀ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ। ਸੂਬਾ ਚੋਣ ਕਮਿਸ਼ਨ ਮੁਤਾਬਕ ਵੋਟਰ ਸੂਚੀਆਂ ਦੀ ਸੁਧਾਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਕੀਤੀ ਗਈ ਹੱਦਬੰਦੀ ਦੇ ਅਨੁਸਾਰ ਕੀਤੀ ਜਾਵੇਗੀ। ਦੂਜਾ ਪਾਸੇ ਇਨ੍ਹਾਂ ਚੋਣਾਂ ’ਚ ਸਿਆਸੀ ਪਾਰਟੀਆਂ ਨੂੰ ਸ਼ਹਿਰੀ ਵੋਟਰਾਂ ਦੇ ਸਿਆਸੀ ਰੌਂਅ ਦਾ ਪਤਾ ਲੱਗੇਗਾ ਜਿਸ ਕਰਕੇ ਸਾਰੀਆਂ ਧਿਰਾਂ ਇਨ੍ਹਾਂ ਚੋਣਾਂ ’ਚ ਅੱਡੀ-ਚੋਟੀ ਦਾ ਜ਼ੋਰ ਲਾਉਣਗੀਆਂ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਵੱਡੇ ਪੱਧਰ 'ਤੇ ਨਿਯੁਕਤੀਆਂ
ਮੀਡੀਆ ਰਿਪੋਰਟਾਂ ਅਨੁਸਾਰ ਨਗਰ ਨਿਗਮ ਅਬੋਹਰ, ਬਠਿੰਡਾ, ਬਰਨਾਲਾ, ਮੋਹਾਲੀ, ਹੁਸ਼ਿਆਰਪੁਰ, ਬਟਾਲਾ, ਪਠਾਨਕੋਟ, ਕਪੂਰਥਲਾ ਅਤੇ ਮੋਗਾ ਦੀ ਚੋਣ ਹੋਣੀ ਹੈ ਜਦੋਂ ਕਿ ਪਟਿਆਲਾ, ਜਲੰਧਰ, ਲੁਧਿਆਣਾ, ਅੰਮ੍ਰਿਤਸਰ ਅਤੇ ਫਗਵਾੜਾ ਦੇ ਨਗਰ ਨਿਗਮ ਦੀ ਚੋਣ ਪਹਿਲਾਂ ਹੀ ਹੋ ਚੁੱਕੀ ਹੈ। ਇਹ ਵੀ ਪਤਾ ਲੱਗਾ ਹੈ ਕਿ ਮਈ ਮਹੀਨੇ ’ਚ ਨਿਗਮ ਅਤੇ ਕੌਂਸਲ ਚੋਣਾਂ ਹੋਣ ਦੀ ਸੰਭਾਵਨਾ ਹੈ। ਵਾਰਡਬੰਦੀ ਦਾ ਕਾਫ਼ੀ ਕੰਮ ਮੁਕੰਮਲ ਕਰ ਲਿਆ ਗਿਆ ਹੈ। ਰਾਜ ਚੋਣ ਕਮਿਸ਼ਨ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਡਰਾਫ਼ਟ ਵੋਟਰ ਸੂਚੀ ਵਿਚ ਆਪਣੇ ਨਾਮ ਅਤੇ ਵੇਰਵਿਆਂ ਦੀ ਪੁਸ਼ਟੀ ਕਰਨ ਜੋ ਕਿ 15-04-2026 ਨੂੰ ਸਬੰਧਤ ਜ਼ਿਲ੍ਹਿਆਂ ਦੀ ਵੈੱਬਸਾਈਟ ’ਤੇ ਪਾਈ ਜਾਵੇਗੀ। ਕਾਨੂੰਨੀ ਤੌਰ ’ਤੇ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਲਈ 7 ਦਿਨ (17 ਅਪ੍ਰੈਲ ਤੋਂ 23 ਅਪ੍ਰੈਲ 2026) ਨਿਰਧਾਰਿਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰਾਂ ਨੂੰ 20 ਅਪਰੈਲ ਅਤੇ 21 ਅਪਰੈਲ 2026 ਨੂੰ ਵੋਟਾਂ ਬਣਾਉਣ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ : ਪਿੰਡ 'ਚ ਅੱਧੀ ਰਾਤ ਨੂੰ ਪੈ ਗਿਆ ਰੌਲਾ, 4 ਮੁੰਡੇ ਅਤੇ 2 ਕੁੜੀਆਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੋਲੀ ਚੱਲਣ ਕਾਰਨ ਨਾਬਾਲਗ ਕੁੜੀ ਜ਼ਖਮੀ
NEXT STORY