ਚੰਡੀਗੜ੍ਹ : ਪੰਜਾਬ 'ਚ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਹ ਚੋਣਾਂ 31 ਮਈ ਤੋਂ ਪਹਿਲਾਂ ਕਰਵਾਈਆਂ ਜਾਣਗੀਆਂ। ਇਸ ਸਬੰਧੀ ਪੰਜਾਬ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਪੰਜਾਬ 'ਚ 153 ਪੰਚਾਇਤ ਕਮੇਟੀਆਂ ਅਤੇ 23 ਜ਼ਿਲ੍ਹਾ ਪਰਿਸ਼ਦਾਂ ਹਨ, ਜਿੱਥੇ ਚੋਣਾਂ ਕਰਵਾਈਆਂ ਜਾਣਗੀਆਂ।
ਇਹ ਵੀ ਪੜ੍ਹੋ : ਅੱਜ ਪੰਜਾਬੀਆਂ ਲਈ ਆ ਸਕਦੈ ਵੱਡਾ ਫ਼ੈਸਲਾ! ਹੋਣ ਜਾ ਰਹੀ ਕੈਬਨਿਟ ਦੀ ਅਹਿਮ ਮੀਟਿੰਗ
ਦਰਅਸਲ ਪਿਛਲੇ ਕਾਫੀ ਸਮੇਂ ਤੋਂ ਪੰਚਾਇਤ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਦੀ ਉਡੀਕ ਕੀਤੀ ਜਾ ਰਹੀ ਸੀ ਕਿ ਇਹ ਕਦੋਂ ਹੋਣਗੀਆਂ। ਪਿਛਲਾ ਪੂਰਾ ਸਾਲ ਵੀ ਪੰਜਾਬ 'ਚ ਚੁਣਾਵੀ ਮਾਹੌਲ ਗਰਮ ਰਿਹਾ ਸੀ।
ਇਹ ਵੀ ਪੜ੍ਹੋ : PSEB ਨੇ ਪ੍ਰੀਖਿਆਵਾਂ ਨੂੰ ਲੈ ਕੇ ਕੀਤੀ ਬੇਹੱਦ ਸਖ਼ਤੀ, ਨਾ ਮੰਨਣ ਵਾਲਿਆਂ ਦਾ ਰੁਕ ਜਾਵੇਗਾ...
ਨਗਰ ਨਿਗਮ ਅਤੇ ਪੰਚਾਇਤੀ ਚੋਣਾਂ ਤੋਂ ਬਾਅਦ ਹੁਣ ਇਸ ਸਾਲ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਪੰਜਾਬ ਦਾ ਮਾਹੌਲ ਇਕ ਵਾਰ ਫਿਰ ਚੋਣਾਂ ਨੂੰ ਲੈ ਕੇ ਭੱਖਦਾ ਨਜ਼ਰ ਆਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੰਦਭਾਗੀ ਖ਼ਬਰ: ਦੁਬਈ 'ਚ ਨਵਾਂਸ਼ਹਿਰ ਦੇ ਵਿਅਕਤੀ ਦੀ ਮੌਤ, 8 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼
NEXT STORY