ਜਲੰਧਰ (ਖੁਰਾਣਾ)– ਜਲੰਧਰ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਗਣਤੰਤਰ ਦਿਵਸ ਦੇ ਸਬੰਧ ਵਿਚ ਫਗਵਾੜਾ ਗੇਟ ਇਲੈਕਟ੍ਰੀਕਲ ਡੀਲਰਜ਼ ਐਸੋਸੀਏਸ਼ਨ ਅਤੇ ਇਲੈਕਟ੍ਰਾਨਿਕਸ ਵੈੱਲਫੇਅਰ ਸੋਸਾਇਟੀ ਨਾਲ ਜੁੜੇ ਵਪਾਰੀਆਂ ਨੇ 2 ਦਿਨ ਦੁਕਾਨਾਂ ਨੂੰ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ। ਐਸੋਸੀਏਸ਼ਨ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 25 ਜਨਵਰੀ (ਐਤਵਾਰ) ਅਤੇ 26 ਜਨਵਰੀ (ਸੋਮਵਾਰ) ਨੂੰ ਇਲੈਕਟ੍ਰੀਕਲ ਅਤੇ ਇਲੈਕਟ੍ਰਾਨਿਕ ਦੇ ਸਾਮਾਨ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ।
ਇਹ ਵੀ ਪੜ੍ਹੋ: ਜੰਮੂ-ਕਸ਼ਮੀਰ 'ਚ ਰੋਪੜ ਦਾ ਜੋਬਨਪ੍ਰੀਤ ਸ਼ਹੀਦ, ਸੁਖਬੀਰ ਬਾਦਲ ਨੇ ਕਿਹਾ ਇਹ ਦੁੱਖ਼ ਅਸਿਹ
ਐਸੋਸੀਏਸ਼ਨ ਦੇ ਪ੍ਰਧਾਨ ਅਮਿਤ ਸਹਿਗਲ ਅਤੇ ਬਲਜੀਤ ਸਿੰਘ ਆਹਲੂਵਾਲੀਆ ਨੇ ਸਾਂਝੇ ਰੂਪ ਨਾਲ ਦੱਸਿਆ ਕਿ ਇਹ ਫੈਸਲਾ ਗਣਤੰਤਰ ਦਿਵਸ ਦੇ ਸਨਮਾਨ ਵਿਚ ਲਿਆ ਗਿਆ ਹੈ। ਬੰਦ ਦੌਰਾਨ ਫਗਵਾੜਾ ਗੇਟ, ਮਿਲਾਪ ਰੋਡ, ਚਹਾਰ ਬਾਗ, ਭਗਤ ਸਿੰਘ ਚੌਕ, ਸ਼ੇਰ-ਏ-ਪੰਜਾਬ ਮਾਰਕੀਟ, ਹਾਂਗਕਾਂਗ ਮਾਰਕੀਟ, ਪੰਜਪੀਰ ਚੌਕ ਸਮੇਤ ਆਲੇ-ਦੁਆਲੇ ਦੇ ਇਲਾਕਿਆਂ ਵਿਚ ਸਥਿਤ ਇਲੈਕਟ੍ਰੀਕਲ ਅਤੇ ਇਲੈਕਟ੍ਰਾਨਿਕਸ ਦੇ ਸਾਮਾਨ ਦੀਆਂ ਦੁਕਾਨਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ। ਵਪਾਰੀਆਂ ਨੇ ਆਮ ਜਨਤਾ ਤੋਂ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਰੂਰੀ ਖ਼ਰੀਦਦਾਰੀ ਪਹਿਲਾਂ ਹੀ ਕਰ ਲੈਣ।
ਇਹ ਵੀ ਪੜ੍ਹੋ: ਪੰਜਾਬ ਪੁਲਸ ਵਿਭਾਗ 'ਚ ਵੱਡਾ ਫੇਰਬਦਲ! ਇਨ੍ਹਾਂ 4 ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਾਜ਼ਿਲਕਾ 'ਚ ਘਰ ਨੂੰ ਲੱਗੀ ਭਿਆਨਕ ਅੱਗ, ਸਮਾਨ ਸੜ ਕੇ ਹੋਇਆ ਸੁਆਹ
NEXT STORY