ਮੋਗਾ,(ਗੋਪੀ ਰਾਊਕੇ) : ਪੰਜਾਬ 'ਚ ਦਿਨੋ-ਦਿਨ ਵੱਧ ਰਹੇ ਬਿਜਲੀ ਦੇ ਰੇਟਾਂ ਤੋਂ ਪ੍ਰੇਸ਼ਾਨ ਪੰਜਾਬ ਦੀ ਆਮ ਜਨਤਾ ਦੀ ਆਵਾਜ਼ ਨੂੰ ਵੱਡੇ ਪੱਧਰ 'ਤੇ ਉਠਾਉਣ ਲਈ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੇ 16 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦਾ ਘਿਰਾਓ ਕਰ ਕੇ ਬਿਜਲੀ ਕੁਨੈਕਸ਼ਨ ਕੱਟਣ ਦਾ ਐਲਾਨ ਕੀਤਾ ਹੈ। ਇਸ ਘਿਰਾਓ ਦੀਆਂ ਤਿਆਰੀਆਂ ਸਬੰਧੀ ਅੱਜ ਮੋਗਾ ਵਿਖੇ ਜ਼ਿਲਾ ਪ੍ਰਧਾਨ ਨਸੀਬ ਬਾਵਾ ਅਤੇ ਹਲਕਾ ਇੰਚਾਰਜ ਨਵਦੀਪ ਸੰਘਾ ਦੀ ਅਗਵਾਈ ਹੇਠ ਰੱਖੀ ਲਾਮਬੰਦੀ ਮੀਟਿੰਗ 'ਚ ਮੋਗਾ ਜ਼ਿਲੇ ਦੇ ਇੰਚਾਰਜ ਮੀਤ ਹੇਅਰ ਵਿਧਾਇਕ ਬਰਨਾਲ, ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂੰਕੇ ਅਤੇ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।
ਇਸ ਮੌਕੇ ਵਿਧਾਇਕ ਮੀਤ ਹੇਅਰ ਅਤੇ ਵਿਧਾਇਕਾ ਬੀਬੀ ਮਾਣੂੰਕੇ ਨੇ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ 'ਚ ਇਹ ਮੁੱਦਾ ਜ਼ੋਰ-ਸ਼ੋਰ ਨਾਲ ਉਠਾਇਆ ਅਤੇ ਹੁਣ ਅਕਾਲੀ ਸਰਕਾਰ ਵੱਲੋਂ ਕੀਤੇ ਬਿਜਲੀ ਸਮਝੌਤੇ ਰੱਦ ਕਰਵਾਉਣ ਲਈ ਚੁੱਪ ਵੱਟੀ ਬੈਠੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਹੋਰ ਦਬਾਅ ਬਣਾਉਣ ਲਈ ਉਨ੍ਹਾਂ ਦੇ ਘਰ ਦਾ ਬਿਜਲੀ ਕੁਨੈਕਸ਼ਨ ਕੱਟ ਕੇ ਪਾਰਟੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਮੇਂ ਅਮਿਤ ਪੁਰੀ ਮੋਗਾ, ਸੁੱਖੀ ਰਾਊਕੇ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।
ਜ਼ਮੀਨ ਦੀ ਵੰਡ ਨੂੰ ਲੈ ਕੇ ਵੱਡੇ ਭਰਾ ਨੇ ਛੋਟੇ ’ਤੇ ਚਲਾਈਆਂ ਗੋਲੀਆਂ, ਮੌਤ
NEXT STORY