ਮਾਛੀਵਾੜਾ ਸਾਹਿਬ (ਟੱਕਰ) : ਨੇੜਲੇ ਪਿੰਡ ਕਾਉਂਕੇ ਦੇ ਵਸਨੀਕ ਅਤੇ ਬਿਜਲੀ ਮਕੈਨਿਕ ਵਜੋਂ ਕੰਮ ਕਰਦੇ ਹਜ਼ਾਰਾ ਸਿੰਘ (40) ਦੀ ਅੱਜ ਸਵੇਰੇ ਕਰੰਟ ਲੱਗਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦਰਦਨਾਕ ਹਾਦਸੇ ਦੀ ਖ਼ਬਰ ਮਿਲਦਿਆਂ ਹੀ ਪਿੰਡ ਕਾਉਂਕੇ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਹਜ਼ਾਰਾ ਸਿੰਘ ਬਿਜਲੀ ਮਕੈਨਿਕ ਦਾ ਕੰਮ ਕਰਦਾ ਸੀ ਅਤੇ ਅੱਜ ਸਵੇਰੇ ਕਿਸੇ ਵਿਅਕਤੀ ਦੀ ਬਿਜਲੀ ਸਪਲਾਈ ਵਾਲੀ ਤਾਰ ਲਗਾਉਣ ਲਈ ਗਿਆ ਸੀ। ਦੱਸਿਆ ਜਾਂਦਾ ਹੈ ਕਿ ਉਸ ਨੂੰ ਪਤਾ ਲੱਗਾ ਕਿ ਪਿੰਡਾਂ ਵਿਚ ਬਿਜਲੀ ਸਪਲਾਈ ਦੁਪਹਿਰ ਕਰੀਬ 1.30 ਵਜੇ ਤੱਕ ਆਉਣੀ ਸੀ। ਇਸ ਦੇ ਮੱਦੇਨਜ਼ਰ ਉਹ ਬਿਜਲੀ ਦੀ ਸਪਲਾਈ ਕੱਟਣ ਲਈ ਮੁੱਖ ਟਰਾਂਸਫਾਰਮਰ ਕੋਲ ਗਿਆ। ਇਸ ਦੌਰਾਨ ਜਦੋਂ ਉਹ ਮੁੱਖ ਟਰਾਂਸਫਾਰਮਰ ਕੋਲ ਬਿਜਲੀ ਸਪਲਾਈ ਕੱਟਣ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਅਚਾਨਕ ਉਸ ਨੂੰ ਜ਼ਬਰਦਸਤ ਕਰੰਟ ਲੱਗ ਗਿਆ। ਝਟਕਾ ਇੰਨਾ ਤੇਜ਼ ਸੀ ਕਿ ਹਜ਼ਾਰਾ ਸਿੰਘ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ : ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਪਿੰਡ ਵਾਸੀਆਂ ਵਿਚ ਭਾਰੀ ਦੁੱਖ ਦੀ ਲਹਿਰ ਫੈਲ ਗਈ। ਹਜ਼ਾਰਾ ਸਿੰਘ ਦੀ ਮੌਤ ਨਾਲ ਉਸ ਦਾ ਪਰਿਵਾਰ ਵੀ ਡੂੰਘੇ ਸਦਮੇ ਵਿਚ ਹੈ। ਪਿੰਡ ਵਾਸੀਆਂ ਅਨੁਸਾਰ ਉਹ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ ਅਤੇ ਬਿਜਲੀ ਮਕੈਨਿਕ ਦੇ ਕੰਮ ਦੇ ਨਾਲ-ਨਾਲ ਸਕੂਲੀ ਵਿਦਿਆਰਥੀਆਂ ਨੂੰ ਆਟੋ ਰਿਕਸ਼ਾ ਰਾਹੀਂ ਲਿਜਾਣ-ਲਿਆਉਣ ਦਾ ਕੰਮ ਵੀ ਕਰਦਾ ਸੀ।
ਇਹ ਵੀ ਪੜ੍ਹੋ : ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਬਿਆਨ
ਪਤਨੀ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ, ਧੀ ਹੋਈ ਅਨਾਥ
ਹਜ਼ਾਰਾ ਸਿੰਘ ਦੀ ਪਤਨੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਉਹ ਆਪਣੀ ਇਕਲੌਤੀ ਧੀ ਨਾਲ ਪਿੰਡ ਕਾਉਂਕੇ ਵਿਖੇ ਰਹਿ ਰਿਹਾ ਸੀ। ਪਰਿਵਾਰਕ ਹਾਲਾਤ ਪਹਿਲਾਂ ਹੀ ਆਰਥਿਕ ਤੌਰ ’ਤੇ ਕਮਜ਼ੋਰ ਸਨ ਅਤੇ ਹਜ਼ਾਰਾ ਸਿੰਘ ਹੀ ਮਿਹਨਤ ਕਰਕੇ ਘਰ ਦਾ ਖਰਚਾ ਚਲਾਉਂਦਾ ਸੀ। ਉਸ ਦੀ ਅਚਾਨਕ ਮੌਤ ਨਾਲ ਹੁਣ ਉਸ ਦੀ ਇਕਲੌਤੀ ਧੀ ਦੇ ਸਿਰ ਤੋਂ ਮਾਂ ਤੋਂ ਬਾਅਦ ਪਿਤਾ ਦਾ ਸਹਾਰਾ ਵੀ ਉੱਠ ਗਿਆ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਹਜ਼ਾਰਾ ਸਿੰਘ ਬਹੁਤ ਮਿਹਨਤੀ ਅਤੇ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਸੀ ਅਤੇ ਆਪਣੀ ਧੀ ਦੀ ਪਰਵਰਿਸ਼ ਲਈ ਦਿਨ-ਰਾਤ ਮਿਹਨਤ ਕਰਦਾ ਸੀ। ਪਿੰਡ ਦੇ ਸਰਪੰਚ ਸਰਬਜੀਤ ਸਿੰਘ ਅਤੇ ਹੋਰ ਵਸਨੀਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹਜ਼ਾਰਾ ਸਿੰਘ ਦੇ ਪਰਿਵਾਰ ਦੀ ਮੌਜੂਦਾ ਹਾਲਤ ਨੂੰ ਦੇਖਦਿਆਂ ਸਰਕਾਰੀ ਪੱਧਰ ’ਤੇ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਹਾਦਸੇ ਕਾਰਨ ਪਰਿਵਾਰ ਵਿਚ ਹੁਣ ਕੋਈ ਕਮਾਉਣ ਵਾਲਾ ਮੈਂਬਰ ਨਹੀਂ ਰਿਹਾ, ਇਸ ਲਈ ਸਰਕਾਰ ਅਤੇ ਪ੍ਰਸ਼ਾਸਨ ਨੂੰ ਪੀੜਤ ਪਰਿਵਾਰ ਦੀ ਵੱਧ ਤੋਂ ਵੱਧ ਆਰਥਿਕ ਮਦਦ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਨੂੰ ਵਿਸ਼ੇਸ਼ ਹਦਾਇਤਾਂ, ਨਾਕਿਆਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ ਸਣੇ ਵੱਡੇ ਹਥਿਆਰ ਵੀ ਜ਼ਬਤ
NEXT STORY