ਲੁਧਿਆਣਾ (ਰਾਜ) : ਛੱਤ ’ਤੇ ਬਿਜਲੀ ਦਾ ਕੰਮ ਕਰ ਰਿਹਾ ਇਲੈਕਟ੍ਰੀਸ਼ੀਅਨ ਹੇਠਾਂ ਡਿੱਗ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਹੈਬੋਵਾਲ ਦੇ ਗਗਨ ਨਗਰ ਦਾ ਸੁਰਿੰਦਰ ਸਿੰਘ (53) ਹੈ। ਮੌਕੇ ’ਤੇ ਪੁੱਜੀ ਥਾਣਾ ਪੀ. ਏ. ਯੂ. ਦੀ ਪੁਲਸ ਨੇ ਲਾਸ਼ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰੱਖਵਾ ਦਿੱਤੀ ਹੈ।
ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਸੁਰਿੰਦਰ ਸਿੰਘ ਇਲੈਕਟ੍ਰੀਸ਼ੀਅਨ ਹੈ। ਉਹ ਆਪਣੇ ਇਲਾਕੇ ਵਿਚ ਹੀ ਕਿਸੇ ਘਰ ’ਚ ਦੂਜੀ ਮੰਜ਼ਿਲ ’ਤੇ ਬਿਜਲੀ ਫਿਟਿੰਗ ਦਾ ਕੰਮ ਕਰ ਰਿਹਾ ਸੀ। ਕੰਮ ਕਰਦੇ ਸਮੇਂ ਉਸ ਦਾ ਪੈਰ ਸਲਿੱਪ ਕਰ ਗਿਆ ਅਤੇ ਉਹ ਹੇਠਾਂ ਡਿੱਗ ਗਿਆ। ਉਸ ਨੂੰ ਗੰਭੀਰ ਹਾਲਤ ਵਿਚ ਨੇੜੇ ਦੇ ਹਸਪਤਾਲ ’ਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਮਾਮਲੇ ’ਚ ਪਰਿਵਾਰ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।
ਲੁਧਿਆਣਾ 'ਚ ਹੋਵੇਗਾ 2 ਸਾਬਕਾ ਮੁੱਖ ਮੰਤਰੀਆਂ ਦੇ ਰਿਸ਼ਤੇਦਾਰਾਂ ਦੇ ਸਿਆਸੀ ਭਵਿੱਖ ਦਾ ਫ਼ੈਸਲਾ
NEXT STORY