ਬਠਿੰਡਾ (ਸੁਖਵਿੰਦਰ)-ਡੀ.ਜੇ. ਬੰਦ ਹੋਣ ਤੋਂ ਗੁੱਸੇ 'ਚ ਆਏ ਕੁਝ ਵਿਅਕਤੀਆਂ ਵਲੋਂ ਇਕ ਇਕਲੈਕਟ੍ਰੀਸ਼ੀਅਨ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੌੜ ਪੁਲਸ ਨੇ ਕੁੱਟਮਾਰ ਕਰਨ ਦੇ ਦੋਸ਼ਾਂ 'ਚ 2 ਅਣਪਛਾਤੇ ਵਿਅਕਤੀਆਂ ਸਮੇਤ 5 ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਕਰਨਵੀਰ ਸਿੰਘ ਵਾਸੀ ਮੌੜ ਮੰਡੀ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਇਲੈਕਟ੍ਰੀਸ਼ੀਅਨ ਦਾ ਕੰਮ ਕਰਦਾ ਹੈ। ਬੀਤੇ ਦਿਨੀਂ ਉਹ ਮੌੜ ਮੰਡੀ ਵਿਖੇ ਵਿਆਹ ਸਮਾਗਮ ਦੀਆਂ ਲਾਈਟਾਂ ਲਾਉਣ ਲਈ ਅਸ਼ੀਰਵਾਦ ਪੈਲੇਸ ਵਿਚ ਗਿਆ ਹੋਇਆ ਸੀ। ਇਸ ਦੌਰਾਨ ਪ੍ਰੋਗਰਾਮ ਚਲਦਿਆਂ ਅਚਾਨਕ ਟੈਕਨੀਕਲ ਪ੍ਰਾਬਲਮ ਹੋਣ ਕਾਰਨ ਡੀ.ਜੇ. ਬੰਦ ਹੋ ਗਿਆ। ਇਸ ਤੋਂ ਬਾਅਦ ਗੁੱਸੇ ਵਿਚ ਆਏ ਹਰਪ੍ਰੀਤ ਸਿੰਘ ਵਾਸੀ ਸੰਦੋਹਾ, ਅਰਸ਼ਪ੍ਰੀਤ ਸਿੰਘ ਵਾਸੀ ਮੌੜ ਅਤੇ 2 ਅਣਪਛਾਤੇ ਵਿਅਕਤੀਆਂ ਨੇ ਮਿਲ ਕੇ ਉਸ ਦੀ ਕੁੱਟਮਾਰ ਕੀਤੀ। ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੁ ਕਰ ਦਿੱਤੀ ਹੈ।
ਬਿਨ੍ਹਾਂ ਕਿਸੇ ਭੇਦਾਭਾਵ ਦੇ ਯੋਗ ਲਾਭਪਾਤਰੀਆ ਨੂੰ ਦਿੱਤੀ ਜਾਵੇਗੀ ਸਸਤੀ ਕਣਕ - ਸਿਮਰਤਪਾਲ ਸੁੱਗਾ
NEXT STORY