ਤਰਨਤਾਰਨ : ਪੰਜਾਬ ਸਰਕਾਰ ਨੇ ਬਿਜਲੀ ਦੀ ਵੱਧਦੀ ਮੰਗ ਨੂੰ ਪੂਰਾ ਕਰਨ ਲਈ ਇਕ ਠੋਸ ਯੋਜਨਾ ਬਣਾਈ ਹੈ, ਜਿਸ ਦੇ ਤਹਿਤ ਆਮ ਜਨਤਾ ਨੂੰ 24 ਘੰਟੇ ਬਿਜਲੀ ਮਿਲੇਗੀ ਅਤੇ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ। ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਬਿਜਲੀ ਮੰਤਰੀ ਡਾ. ਹਰਭਜਨ ਸਿੰਘ ਈ.ਟੀ.ਓ. ਪੂਰੀ ਤਰ੍ਹਾਂ ਐਕਸ਼ਨ ਮੋਡ ਵਿਚ ਆ ਗਏ ਹਨ। ਜਿਸ ਦੇ ਚੱਲਦੇ ਬਿਜਲੀ ਮੰਤਰੀ ਵੱਲੋਂ ਅੱਜ ਗੋਇੰਦਵਾਲ ਸਾਹਿਬ ਵਿਖੇ ਜੀਵੀਕੇ ਥਰਮਲ ਪਾਵਰ ਪਲਾਂਟ ਦਾ ਦੌਰਾ ਕੀਤਾ। ਬਿਜਲੀ ਸਪਲਾਈ ਵਿਚ ਕੋਈ ਵਿਘਨ ਨਾਲ ਆਵੇਗਾ ਇਸ ਲਈ ਗੋਇੰਦਵਾਲ ਥਰਮਲ ਪਲਾਂਟ ਵਿਖੇ 540 ਮੈਗਾਵਾਟ ਬਿਜਲੀ ਉਤਪਾਦਨ ਸ਼ੁਰੂ ਹੋ ਗਿਆ ਹੈ। ਗੋਇੰਦਵਾਲ ਥਰਮਲ ਪਲਾਂਟ ਨੂੰ 10 ਨਵੇਂ ਐੱਸ. ਡੀ. ਓ. ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਦੁਕਾਨ ਅੰਦਰ ਰੇਡ ਕਰ ਰਹੀ ਸੀ ਪੰਜਾਬ ਪੁਲਸ, ਬਾਹਰੋਂ ਸੁੱਟ ਦਿੱਤਾ ਸ਼ਟਰ, ਫਿਰ ਜੋ ਹੋਇਆ...
ਇਸ ਤੋਂ ਇਲਾਵਾ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 125 ਮੈਗਾਵਾਟ ਦਾ ਸੋਲਰ ਪਲਾਂਟ ਵੀ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਕੋਲੇ ਦੀ ਕੋਈ ਕਮੀ ਨਹੀਂ ਹੈ, ਲਿਹਾਜ਼ਾ ਗਰਮੀ ਦੇ ਮੌਸਮ ਵਿਚ ਪੰਜਾਬ ਵਾਸੀਆਂ ਨੂੰ ਬਿਜਲੀ ਦੀ ਸਪਲਾਈ 24 ਘੰਟੇ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਡਿਪੂਆਂ ਤੋਂ ਰਾਸ਼ਨ ਲੈਣ ਵਾਲੇ ਪੰਜਾਬ ਦੇ ਲੱਖਾਂ ਲੋਕਾਂ ਲਈ ਅਹਿਮ ਖ਼ਬਰ, ਜਾਰੀ ਹੋਏ ਨਵੇਂ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਦੇਸ਼ੀ ਧਰਤੀ ਨੇ ਖੋਹਿਆ ਮਾਪਿਆਂ ਦਾ ਪੁੱਤ, ਸੜਕ ਹਾਦਸੇ 'ਚ ਗਈ ਜਾਨ
NEXT STORY