ਲੁਧਿਆਣਾ (ਨਰਿੰਦਰ) : ਲੁਧਿਆਣਾ 'ਚ ਆਮ ਆਦਮੀ ਪਾਰਟੀ ਵੱਲੋਂ ਮੰਗਲਵਾਰ ਨੂੰ ਬਿਜਲੀ ਦੀਆਂ ਵਧੀਆਂ ਕੀਮਤਾਂ ਦੇ ਖ਼ਿਲਾਫ਼ ਮੁਜ਼ਾਹਰੇ ਕੀਤੇ ਗਏ। ਸੂਬੇ ਭਰ 'ਚ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਜ਼ਿਲ੍ਹਾ ਅਫ਼ਸਰਾਂ ਨੂੰ ਬਿਜਲੀ ਦੀਆਂ ਵਧੀਆਂ ਕੀਮਤਾਂ ਦੇ ਖਿਲਾਫ ਮੰਗ ਪੱਤਰ ਸੌਂਪੇ ਗਏ ਅਤੇ ਕਿਹਾ ਗਿਆ ਕਿ ਸਰਕਾਰ ਲਗਾਤਾਰ ਪੰਜਾਬ ਦੇ ਲੋਕਾਂ 'ਤੇ ਵਾਧੂ ਵਿੱਤੀ ਬੋਝ ਪਾ ਰਹੀ ਹੈ ਅਤੇ ਆਪਣੀ ਨਾਕਾਮੀਆਂ ਛੁਪਾ ਰਹੀ ਹੈ। ਪਾਰਟੀ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਦਾਅਵੇ ਕੀਤੇ ਸੀ ਕਿ ਘਰਾਂ ਅਤੇ ਉਦਯੋਗਪਤੀਆਂ ਨੂੰ ਪੰਜ ਰੁਪਏ ਪ੍ਰਤੀ ਯੂਨਿਟ ਬਿਜਲੀ ਮੁਹੱਈਆ ਕਰਵਾਈ ਜਾਵੇਗੀ ਪਰ ਉਹ ਫੇਲ੍ਹ ਸਾਬਤ ਹੋਏ ਹਨ।
ਬਿਜਲੀ ਦੀਆਂ ਵਧੀਆਂ ਕੀਮਤਾਂ ਦੇ ਖਿਲਾਫ ਨਾਅਰੇਬਾਜ਼ੀ ਕਰਦਿਆਂ ਵੱਡੀ ਤਦਾਦ 'ਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂ ਲੁਧਿਆਣਾ ਜ਼ਿਲ੍ਹਾ ਕਮਿਸ਼ਨਰ ਦਫ਼ਤਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਜਿੱਥੇ ਇੱਕ ਪਾਸੇ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਗਿਣਵਾਈਆਂ, ਉੱਥੇ ਹੀ ਬਿਜਲੀ ਦੀਆਂ ਵਧੀਆਂ ਦਰਾਂ ਨੂੰ ਲੈ ਕੇ ਵੀ ਆਪਣਾ ਰੋਸ ਜ਼ਾਹਿਰ ਕੀਤਾ।
'ਸ਼ਨੀ' ਤੋਂ ਬਚਣ ਲਈ ਮੰਤਰੀ ਤੇ ਅਧਿਕਾਰੀਆਂ ਨੇ ਅਪਣਾਇਆ ਇਹ ਰਸਤਾ, ਖਾ ਰਹੇ ਨੇ ਜੇਲ ਦੀ ਰੋਟੀ
NEXT STORY