ਜਲੰਧਰ (ਪੁਨੀਤ)–ਬੱਸ ਅੱਡੇ ਨਜ਼ਦੀਕ ਸਥਿਤ ਜੀ. ਐੱਸ. ਟੀ. ਭਵਨ ਵਿਚ ਬਿਜਲੀ-ਪਾਣੀ ਸਬੰਧੀ ਕਿੱਲਤ ਵਧਦੀ ਜਾ ਰਹੀ ਹੈ, ਜਿਸ ਕਾਰਨ ਦਫ਼ਤਰ ਆਉਣ ਵਾਲੇ ਕਰਮਚਾਰੀਆਂ ਨੂੰ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨ ’ਤੇ ਮਜਬੂਰ ਹੋਣਾ ਪੈ ਰਿਹਾ ਹੈ। 2 ਦਿਨ ਪਹਿਲਾਂ ਸਟੇਟ ਜੀ. ਐੱਸ. ਟੀ. ਭਵਨ ਦੀ ਚੌਥੀ ਮੰਜ਼ਿਲ ’ਤੇ ਭਿਆਨਕ ਅੱਗ ਲੱਗਣ ਨਾਲ ਮਹੱਤਵਪੂਰਨ ਰਿਕਾਰਡ ਸੜ ਕੇ ਸੁਆਹ ਹੋ ਗਿਆ ਸੀ। ਇਸ ਦੇ ਬਾਅਦ ਤੋਂ ਬਿਜਲੀ-ਪਾਣੀ ਬਹਾਲ ਨਹੀਂ ਹੋ ਸਕਿਆ। ਇਸ ਦਾ ਕਾਰਨ ਬਿਜਲੀ ਦੀਆਂ ਪਾਈਪਾਂ ਵਿਚ ਪਾਣੀ ਭਰਨਾ ਦੱਸਿਆ ਜਾ ਰਿਹਾ ਹੈ ਅਤੇ ਸੁਰੱਖਿਆ ਕਾਰਨਾਂ ਨੂੰ ਮੱਦੇਨਜ਼ਰ ਰੱਖਦਿਆਂ ਬਿਜਲੀ ਚਾਲੂ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਗਈ।
ਦੱਸਿਆ ਜਾ ਰਿਹਾ ਹੈ ਕਿ ਬਿਜਲੀ ਚਾਲੂ ਕਰਨ ਨਾਲ ਇਮਾਰਤ ਵਿਚ ਕਰੰਟ ਆਉਣ ਦੀ ਸੰਭਾਵਨਾ ਬਣੀ ਹੋਈ ਹੈ। ਤਾਰਾਂ ਦੇ ਆਪਸ ਵਿਚ ਜੁੜਨ ਨਾਲ ਵੱਡਾ ਨੁਕਸਾਨ ਹੋ ਸਕਦਾ ਹੈ। ਇਸ ਕਾਰਨ ਅਜੇ ਤਕ ਬਿਜਲੀ ਬੰਦ ਪਈ ਹੈ। ਦੂਜੇ ਪਾਸੇ ਦਫ਼ਤਰ ਵਿਚ ਆਪਣੀਆਂ ਤਰੀਕਾਂ ਅਤੇ ਹੋਰਨਾਂ ਕੰਮਾਂ ਦੇ ਸਿਲਸਿਲੇ ਸਬੰਧੀ ਆਉਣ ਵਾਲੇ ਲੋਕਾਂ ਨੂੰ ਨਿਰਾਸ਼ ਮੁੜਨਾ ਪੈ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਅਧਿਕਾਰੀਆਂ ਨੂੰ ਕੰਮਕਾਜ ਨਾ ਹੋਣ ਸਬੰਧੀ ਸੂਚਨਾ ਜਾਰੀ ਕਰਨੀ ਚਾਹੀਦੀ ਹੈ ਅਤੇ ਕੇਸਾਂ ਨੰੂੰ ਲੈ ਕੇ ਅਗਲੀ ਤਾਰੀਖ਼ ਸਬੰਧੀ ਕੋਈ ਫ਼ੈਸਲਾ ਲੈਣਾ ਚਾਹੀਦਾ ਹੈ ਤਾਂ ਕਿ ਉਨ੍ਹਾਂ ਨੂੰ ਚੱਕਰ ਨਾ ਲਾਉਣੇ ਪੈਣ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਵਧਾਈ ਗਈ ਸੁਰੱਖਿਆ, ਵਾਧੂ ਫੋਰਸ ਕੀਤੀ ਗਈ ਤਾਇਨਾਤ, ਜਾਣੋ ਕੀ ਰਿਹਾ ਕਾਰਨ
ਬਿਜਲੀ ਚਾਲੂ ਨਾ ਹੋਣ ਕਾਰਨ ਪੀਣ ਵਾਲੇ ਪਾਣੀ ਦੀ ਦਿੱਕਤ ਪੇਸ਼ ਆ ਰਹੀ ਹੈ ਕਿਉਂਕਿ ਦਫਤਰ ਵਿਚ ਪਾਣੀ ਦੀ ਸਪਲਾਈ ਵੀ ਬੰਦ ਪਈ ਹੈ। ਦਫਤਰ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਵੱਲੋਂ ਬਾਹਰੋਂ ਪਾਣੀ ਦਾ ਪ੍ਰਬੰਧ ਕੀਤਾ ਜਾ ਿਰਹਾ ਹੈ। ਚੌਥੀ ਮੰਜ਼ਿਲ ’ਤੇ ਅੱਗ ਲੱਗਣ ਦੇ ਬਾਅਦ ਕਈ ਵੱਡੇ ਸਵਾਲ ਖੜ੍ਹੇ ਹੋ ਚੁੱਕੇ ਹਨ, ਜਿਸ ਬਾਰੇ ਕੋਈ ਵੀ ਅਧਿਕਾਰੀ ਖੁੱਲ੍ਹ ਕੇ ਬੋਲਣ ਨੂੰ ਤਿਆਰ ਨਹੀਂ ਹੈ। ਮਹੱਤਵਪੂਰਨ ਰਿਕਾਰਡ ਅੱਗ ਦੀ ਭੇਟ ਚੜ੍ਹ ਚੁੱਕਾ ਹੈ, ਜਿਸ ਵਿਚ ਹਜ਼ਾਰਾਂ ਫਾਈਲਾਂ ਸ਼ਾਮਲ ਸਨ।
ਜਾਣਕਾਰਾਂ ਦਾ ਕਹਿਣਾ ਹੈ ਕਿ ਫਾਈਲਾਂ ਦੀ ਗਿਣਤੀ ਦੱਸ ਪਾਉਣਾ ਅਸੰਭਵ ਜਾਪ ਰਿਹਾ ਹੈ ਕਿਉਂਕਿ ਜਿਸ ਮੰਜ਼ਿਲ ’ਤੇ ਅੱਗ ਲੱਗੀ, ਉਸਨੂੰ ਰਿਕਾਰਡ ਰੂਮ ਬਣਾਇਆ ਗਿਆ ਸੀ ਅਤੇ ਉਸ ਵਿਚ ਵੱਖ-ਵੱਖ ਦਫ਼ਤਰਾਂ ਨਾਲ ਸਬੰਧਤ ਫਾਈਲਾਂ ਪਈਆਂ ਸਨ। ਦੂਜੇ ਪਾਸੇ ਅਧਿਕਾਰੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋਏ ਹਨ। ਕਈ ਤਰ੍ਹਾਂ ਦੀਆਂ ਗੱਲਾਂ ਸੁਣਨ ਨੂੰ ਮਿਲ ਰਹੀਆਂ ਹਨ। ਅੱਗ ਲੱਗਣ ਦੇ ਕਾਰਨਾਂ ਦਾ ਕੁਝ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਕੁਵੈਤ 'ਚ ਵਾਪਰੇ ਅਗਨੀਕਾਂਡ 'ਚ ਹੁਸ਼ਿਆਰਪੁਰ ਦੇ ਵਿਅਕਤੀ ਦੀ ਵੀ ਹੋਈ ਮੌਤ, 3 ਬੱਚਿਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਲੋਕ ਸਭਾ ਚੋਣਾਂ ਮਗਰੋਂ ਸਿਕੰਦਰ ਸਿੰਘ ਮਲੂਕਾ 'ਤੇ ਡਿੱਗੀ ਗਾਜ! (ਵੀਡੀਓ)
NEXT STORY