ਪਟਿਆਲਾ (ਮਨਦੀਪ ਜੋਸਨ) : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਨੇ ਸੂਬੇ ’ਚ ਬਿਜਲੀ ਚੋਰੀ ਦੀਆਂ ਘਟਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਇਕ ਹੋਰ ਅਹਿਮ ਕਦਮ ਚੁੱਕਿਆ ਹੈ। ਨਿਗਮ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਚੋਰੀ ਨਾਲ ਸਬੰਧਿਤ ਕਿਸੇ ਵੀ ਜਾਣਕਾਰੀ ਨੂੰ ਗੁਪਤ ਤਰੀਕੇ ਨਾਲ ਪੀ. ਐੱਸ. ਪੀ. ਸੀ. ਐੱਲ. ਪ੍ਰਸ਼ਾਸਨ ਤੱਕ ਪਹੁੰਚਾਉਣ ’ਚ ਸਹਿਯੋਗ ਦੇਣ।
ਇਹ ਵੀ ਪੜ੍ਹੋ : 18, 19 ਅਤੇ 20 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ, ਪੰਜਾਬ ਯੂਨੀਵਰਸਿਟੀ ਨੇ ਲਿਆ ਅਹਿਮ ਫ਼ੈਸਲਾ
ਇਸ ਨਵੀਂ ਪਹਿਲ ਤਹਿਤ ਲੋਕ ਹੁਣ ਬਿਜਲੀ ਚੋਰੀ ਦੀ ਸੂਚਨਾ ਦੇਣ ਲਈ ਇਕ ਵਿਸ਼ੇਸ਼ 96461-75770 ਮੋਬਾਈਲ ਨੰਬਰ ਦੀ ਵਰਤੋਂ ਕਰ ਸਕਦੇ ਹਨ। ਇਹ ਨੰਬਰ ਸਿੱਧਾ ਚੇਅਰਮੈਨ-ਕਿੰਗ ਡਾਇਰੈਕਟਰ (ਸੀ. ਐੱਮ. ਡੀ.), ਪੀ. ਐੱਸ. ਪੀ. ਸੀ. ਐੱਲ. ਅਧੀਨ ਹੈ।
ਇਹ ਵੀ ਪੜ੍ਹੋ : ਪੰਜਾਬ ਦੀਆਂ ਨਰਸਾਂ ਲਈ ਖ਼ੁਸ਼ਖ਼ਬਰੀ, ਸੂਬਾ ਸਰਕਾਰ ਨੇ ਹੋਰ ਵੀ ਲਏ ਵੱਡੇ ਫ਼ੈਸਲੇ
ਸੂਚਨਾ ਦੇਣ ਲਈ ਇਸ ਨੰਬਰ ’ਤੇ ਸਿੱਧੀ ਕਾਲ ਜਾਂ ਵਟਸਐਪ ਸੁਨੇਹਾ ਭੇਜਿਆ ਜਾ ਸਕਦਾ ਹੈ। ਪੀ. ਐੱਸ. ਪੀ. ਸੀ. ਐੱਲ. ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ 100 ਫ਼ੀਸਦੀ ਗੁਪਤ ਰੱਖਣ ਦੀ ਗਾਰੰਟੀ ਦਿੰਦਾ ਹੈ। ਇਸ ਨੰਬਰ ਦੀ ਨਿਗਰਾਨੀ ਸਿੱਧੇ ਤੌਰ ’ਤੇ ਉੱਚ ਪ੍ਰਸ਼ਾਸਨ ਵਲੋਂ ਸੀ. ਐੱਮ. ਡੀ. ਵਲੋਂ ਕੀਤੀ ਜਾ ਰਹੀ ਹੈ, ਜਿਸ ਨਾਲ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੱਗੂ ਭਗਵਾਨਪੁਰੀਏ ਦਾ ਗੁਰਗਾ ਪੁਲਸ ਮੁਕਾਬਲੇ 'ਚ ਜ਼ਖਮੀ, ਦੀਪ ਚੀਮਾ ਨਾਮ ਦੇ ਨੌਜਵਾਨ ਦੇ ਕਤਲ 'ਚ ਸੀ ਨਾਮਜ਼ਦ
NEXT STORY