ਪਟਿਆਲਾ(ਪਰਮੀਤ)-ਪੀ. ਐੱਸ. ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ ਦੀ ਬਿਜਲੀ ਨਿਗਮ ਦੀ ਮੈਨੇਜਮੈਂਟ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ। ਮੀਟਿੰਗ 'ਚ ਪਾਵਰਕਾਮ ਮੈਨੇਜਮੈਂਟ ਵਲੋਂ ਸੀ. ਐੱਮ. ਡੀ. ਏ. ਵੇਣੂ ਪ੍ਰਸਾਦ, ਆਰ. ਪੀ. ਪਾਂਡਵ ਡਾਇਰੈਕਟਰ ਪ੍ਰਬੰਧਕੀ, ਬੀ. ਐੱਸ. ਗੁਰਮ ਉਪ ਸਕੱਤਰ ਆਈ. ਆਰ. ਸਮੇਤ ਹੋਰ ਅਧਿਕਾਰੀ ਅਤੇ ਜੁਆਇੰਟ ਫੋਰਮ ਵੱਲੋਂ ਸਾਥੀ ਕਰਮਚੰਦ ਭਾਰਦਵਾਜ, ਕੁਲਦੀਪ ਸਿੰਘ ਖੰਨਾ, ਬੀ. ਐੱਸ. ਸੇਖੋਂ, ਹਰਭਜਨ ਸਿੰਘ, ਜ਼ੈਲ ਸਿੰਘ, ਪ੍ਰਕਾਸ਼ ਸਿੰਘ ਮਾਨ, ਬ੍ਰਿਜ ਲਾਲ, ਫਲਜੀਤ ਸਿੰਘ, ਗੁਰਸੇਵਕ ਸਿੰਘ, ਜਗਜੀਤ ਸਿੰਘ, ਸੁਖਦੇਵ ਸਿੰਘ ਰੋਪੜ, ਹਰਪਾਲ ਸਿੰਘ ਖੰਗੂੜਾ, ਵਿਜੇ ਕੁਮਾਰ, ਮਹਿੰਦਰ ਨਾਥ, ਸੁਰਿੰਦਰ ਕੁਮਾਰ ਸ਼ਰਮਾ, ਰਛਪਾਲ ਸਿੰਘ ਸੰਧੂ, ਰਣਬੀਰ ਸਿੰਘ, ਹਰਜਿੰਦਰ ਸਿੰਘ ਦੁਧਾਲਾ ਆਦਿ ਨੇ ਮੀਟਿੰਗ 'ਚੋਂ ਬਾਹਰ ਆ ਕੇ ਦੱਸਿਆ ਕਿ ਬਿਜਲੀ ਨਿਗਮ ਦੀ ਮੈਨੇਜਮੈਂਟ ਦਾ ਮੁਲਾਜ਼ਮ ਮੰਗਾਂ ਪ੍ਰਤੀ ਰਵੱਈਆ ਬਹੁਤ ਹੀ ਨਾਂਹਪੱਖੀ ਅਤੇ ਟਾਲ-ਮਟੋਲ ਵਾਲਾ ਸੀ। ਪਾਵਰਕਾਮ ਮੈਨੇਜਮੈਂਟ 12.9.2017 ਨੂੰ ਪੇ-ਬੈਂਡ ਤੇ ਹੋਰ ਮੰਨੀਆਂ ਮੰਗਾਂ ਉੱਪਰ ਹੋਈਆਂ ਸਹਿਮਤੀਆਂ ਨੂੰ ਲਾਗੂ ਕਰਨ ਤੋਂ ਇਨਕਾਰੀ ਸੀ, ਜਿਸ ਕਰ ਕੇ ਮਜਬੂਰਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਵਾਕ ਆਊਟ ਕਰਨਾ ਪਿਆ। ਪੀ. ਐੱਸ. ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸਕੱਤਰ ਕਰਮਚੰਦ ਭਾਰਦਵਾਜ ਨੇ ਦੱਸਿਆ ਕਿ ਮੈਨੇਜਮੈਂਟ ਦੀਆਂ ਇਨ੍ਹਾਂ ਮੁਲਾਜ਼ਮ ਮਾਰੂ ਨੀਤੀਆਂ ਅਤੇ ਮੰਨੀਆਂ ਮੰਗਾਂ ਲਾਗੂ ਕਰਨ ਪ੍ਰਤੀ ਦਿੱਤੇ ਭਰੋਸੇ ਨੂੰ ਲਾਗੂ ਨਾ ਕਰਨ ਵਿਰੁੱਧ ਬਿਜਲੀ ਮੁਲਾਜ਼ਮਾਂ 'ਚ ਰੋਸ ਹੈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਜੇਕਰ ਮੰਨੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ 21 ਨਵੰਬਰ ਨੂੰ ਹੈੱਡ ਆਫਿਸ ਪਟਿਆਲਾ ਅੱਗੇ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ ਜਿਸ ਵਿਚ ਪੰਜਾਬ ਦੇ ਕੋਨੇ-ਕੋਨੇ ਤੋਂ ਹਜ਼ਾਰਾਂ ਬਿਜਲੀ ਕਾਮੇ ਸ਼ਾਮਲ ਹੋਣਗੇ।
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਜਾਵੇਗਾ : ਪ੍ਰੋ. ਬਡੂੰਗਰ
NEXT STORY