ਲੁਧਿਆਣਾ (ਅਨਿਲ) : ਥਾਣਾ ਪੀ. ਏ. ਯੂ. ਦੀ ਪੁਲਸ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਵਿਭਾਗ ਦੇ ਜੇ. ਈ. ਖ਼ਿਲਾਫ਼ 12 ਲੱਖ 25669 ਰੁਪਏ ਦੀ ਹੇਰਾਫ਼ੇਰੀ ਕਰਨ ਵਾਲੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਥਾਣੇਦਾਰ ਅਮਰੀਕ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਅਗਰ ਨਗਰ ਸਥਿਤ ਬਿਜਲੀ ਵਿਭਾਗ ਦੇ ਦਫ਼ਤਰ ਦੇ ਅਧਿਕਾਰੀ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਨ੍ਹਾਂ ਦੇ ਵਿਭਾਗ ’ਚ ਜੇ.ਈ. ਬਿੱਕਰ ਸਿੰਘ ਵੱਲੋਂ 2023-24 ਦੌਰਾਨ 12 ਲੱਖ 25669 ਰੁਪਏ ਦੀ ਰਕਮ ਨੂੰ ਸਰਕਾਰੀ ਖਾਤੇ ’ਚ ਜਮ੍ਹਾਂ ਨਹੀਂ ਕਰਵਾਇਆ ਗਿਆ, ਜਿਸ ਕਾਰਨ ਵਾਰ-ਵਾਰ ਉਸ ਨੂੰ ਪੱਤਰ-ਵਿਹਾਰ ਲਿਖ ਕੇ ਸਰਕਾਰੀ ਰਕਮ ਨੂੰ ਜਮ੍ਹਾ ਕਰਵਾਉਣ ਦੇ ਬਾਰੇ ਕਿਹਾ ਗਿਆ ਸੀ ਪਰ ਬਿੱਕਰ ਸਿੰਘ ਵੱਲੋਂ ਸਰਕਾਰੀ ਰਕਮ ਨੂੰ ਜਮ੍ਹਾਂ ਨਹੀਂ ਕਰਵਾਉਂਦੇ ਹੋਏ ਵਿਭਾਗ ਨਾਲ ਹੇਰਾਫ਼ੇਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਪਲਾਟਾਂ ਦੇ ਮਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ
ਜਾਂਚ ਅਧਿਕਾਰੀ ਨੇ ਦੱਸਿਆ ਕਿ ਜਿਸ ਤੋਂ ਬਾਅਦ ਪੁਲਸ ਵੱਲੋਂ ਉਕਤ ਮਾਮਲੇ ’ਤੇ ਗੰਭੀਰਤਾ ਨਾਲ ਜਾਂਚ ਕੀਤੀ ਗਈ ਅਤੇ ਜਾਂਚ ਕਰਨ ਤੋਂ ਬਾਅਦ ਬਿਜਲੀ ਵਿਭਾਗ ਦੇ ਜੇ.ਈ. ਬਿੱਕਰ ਸਿੰਘ ਪੁੱਤਰ ਦਲ ਸਿੰਘ ਖ਼ਿਲਾਫ਼ ਸਰਕਾਰੀ ਰਕਮ ’ਚ ਹੇਰਾਫ਼ੇਰੀ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਮਾਮਲੇ ’ਚ ਅਜੇ ਤੱਕ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਹੈ। ਪੁਲਸ ਵੱਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਲਦ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੁਲਤਾਨਪੁਰ ਲੋਧੀ 'ਚ ਪੀਜ਼ਾ ਕੈਫੇ ਨੂੰ ਭੇਤਭਰੇ ਢੰਗ ਨਾਲ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਰਾਖ਼
NEXT STORY