ਜਲੰਧਰ- ਪੀ. ਡਬਲਿਊ. ਡੀ. ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਲਾਲਾ ਜਗਤ ਨਾਰਾਇਣ ਜੀ ਵੱਲੋਂ ਦੇਸ਼ ਪ੍ਰਤੀ ਕੀਤੇ ਕੰਮਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਆਪਣੀ ਜਵਾਨੀ ਦੌਰਾਨ ਉਨ੍ਹਾਂ ਨੇ ਲਾਹੌਰ ਵਿਚ ਲਾਲਾ ਲਾਜਪਤ ਰਾਏ ਨਾਲ ਮਿਲ ਕੇ ਆਜ਼ਾਦੀ ਦੀ ਲੜਾਈ ਸ਼ੁਰੂ ਕੀਤੀ ਅਤੇ ਆਜ਼ਾਦ ਭਾਰਤ ਨੂੰ ਉਭਰਦਿਆਂ ਦੇਖਿਆ। ਉਨ੍ਹਾਂ ਕਿਹਾ ਕਿ ਦੇਸ਼ ਆਜ਼ਾਦ ਹੋਣ ਤੋਂ ਬਾਅਦ ਲਾਲਾ ਜੀ ਪੰਜਾਬ ਸਰਕਾਰ ਵਿਚ ਸਿੱਖਿਆ ਅਤੇ ਟਰਾਂਸਪੋਰਟ ਮੰਤਰੀ ਬਣੇ। ਲਾਲਾ ਜੀ ਨੇ ਆਪਣੇ ਕਾਰਜਕਾਲ ਦੌਰਾਨ ਸਿੱਖਿਆ ਦੇ ਖੇਤਰ ਵਿਚ ਅਹਿਮ ਭੂਮਿਕਾ ਨਿਭਾਈ, ਜਿਸ ਦਾ ਪੰਜਾਬ ਅੱਜ ਵੀ ਲਾਭ ਉਠਾ ਰਿਹਾ ਹੈ। ਉਨ੍ਹਾਂ ਨੇ ਮੈਡੀਕਲ ਕਾਲਜ ਬਣਵਾਏ ਅਤੇ 1200 ਤੋਂ ਵੱਧ ਸਕੂਲਾਂ ਦੇ ਨਿਰਮਾਣ ਕੰਮਾਂ ਵਿਚ ਅਹਿਮ ਭੂਮਿਕਾ ਅਦਾ ਕੀਤਾ।
ਹਰਭਜਨ ਸਿੰਘ ਨੇ ਕਿਹਾ ਕਿ ਟਰਾਂਸਪੋਰਟ ਮੰਤਰੀ ਰਹਿੰਦਿਆਂ ਲਾਲਾ ਜੀ ਨੇ ਕਈ ਸ਼ਹਿਰਾਂ ਅਤੇ ਪਿੰਡਾਂ ਵਿਚ ਲੋੜ ਅਨੁਸਾਰ ਬੱਸਾਂ ਚਲਾ ਕੇ ਲੋਕਾਂ ਨੂੰ ਵੱਡੀਆਂ ਸਹੂਲਤਾਂ ਪ੍ਰਦਾਨ ਕੀਤੀਆਂ। ਕਈ ਜ਼ਿਲਿਆਂ ਵਿਚ ਲੋਕ ਲਾਲਾ ਜੀ ਵੱਲੋਂ ਚਲਾਈਆਂ ਬੱਸਾਂ ਨੂੰ ਲਾਲਾ ਜੀ ਦੀਆਂ ਬੱਸਾਂ ਕਹਿ ਕੇ ਬੁਲਾਉਂਦੇ ਹਨ। ਬਿਜਲੀ ਮੰਤਰੀ ਨੇ ਕਿਹਾ ਕਿ ਐਮਰਜੈਂਸੀ ਦੌਰਾਨ ਲਾਲਾ ਜੀ ਨੇ ਲੰਮਾ ਸਮਾਂ ਜੇਲ ਕੱਟੀ ਪਰ ਦੇਸ਼ ਵਿਰੋਧੀ ਤਾਕਤਾਂ ਦਾ ਸਾਥ ਨਹੀਂ ਦਿੱਤਾ। ਲਾਲਾ ਜੀ ਵੱਲੋਂ ਪੰਜਾਬ ਦੇ ਲੋਕਾਂ ਲਈ ਸ਼ੁਰੂ ਕੀਤੀਆਂ ਕਈ ਸਕੀਮਾਂ ਦਾ ਲਾਭ ਅੱਜ ਵੀ ਲੋਕ ਪ੍ਰਾਪਤ ਕਰ ਰਹੇ ਹਨ।
ਹਰਭਜਨ ਸਿੰਘ ਨੇ ਕਿਹਾ ਕਿ ਲਾਲਾ ਜੀ ਦੇ ਪੱਤਰਕਾਰੀ ਵਿਚ ਪਾਏ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੀ ਕਲਮ ’ਚ ਜੋ ਤਾਕਤ ਸੀ, ਉਸ ਤੋਂ ਸਰਕਾਰਾਂ ਵੀ ਡਰਦੀਆਂ ਸਨ। ਉਹ ਨਿਡਰ ਪੱਤਰਕਾਰ ਹੋਣ ਦੇ ਨਾਲ-ਨਾਲ ਸੱਚੇ ਦੇਸ਼ ਭਗਤ ਵੀ ਸਨ। ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਕਾਇਮ ਰੱਖਣ ਲਈ ਲਾਲਾ ਜੀ ਦੀ ਭੂਮਿਕਾ ਅਤੇ ਉਨ੍ਹਾਂ ਵੱਲੋਂ ਕੀਤੇ ਗਏ ਕਾਰਜ ਅੱਜ ਵੀ ਪ੍ਰੇਰਨਾਸਰੋਤ ਸਾਬਤ ਹੋ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ ਨੂੰ ਨਸ਼ਾ ਮੁਕਤ ਕਰਨ, ਵਾਤਾਵਰਣ ਤੇ ਧਰਤੀ ਨੂੰ ਬਚਾਉਣ ਲਈ ਲੋਕ ਲਹਿਰ ਦੀ ਲੋੜ: ਭਗਵੰਤ ਮਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਲਾਲਾ ਜੀ ਨੇ ਜਾਤ-ਪਾਤ ਤੋਂ ਉਪਰ ਉੱਠ ਕੇ ਜੀਵਨ ਸਮਾਜ ਸੇਵਾ ਨੂੰ ਸਮਰਪਿਤ ਕੀਤਾ: ਰਾਜਾ ਵੜਿੰਗ
NEXT STORY