ਫ਼ਿਰੋਜ਼ਪੁਰ (ਕੁਮਾਰ) - ਪੰਜਾਬ ਪੱਧਰੀ ਬਿਜਲੀ ਬੋਰਡ ਇੰਪਲਾਈਜ਼ ਜੁਆਇੰਟ ਫੋਰਮ ਦੀ ਕਾਲ 'ਤੇ ਅੱਜ ਸ਼ਹਿਰੀ ਮੰਡਲ ਅਤੇ ਸਬ ਅਰਬਨ ਮੰਡਲ ਫਿਰੋਜ਼ਪੁਰ ਦੇ ਬਿਜਲੀ ਕਰਮਚਾਰੀਆਂ ਨੇ ਸਾਥੀ ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਮੰਗਾਂ ਨੂੰ ਲੈ ਕੇ ਰੋਸ ਧਰਨਾ ਦਿੱਤਾ।
ਧਰਨੇ ਦੌਰਾਨ ਸੰਬੋਧਨ ਕਰਦਿਆਂ ਸਾਥੀ ਸੁਰਿੰਦਰ ਸ਼ਰਮਾ, ਸਤੀਸ਼ ਕੁਮਾਰ, ਜਗਤਾਰ ਸਿੰਘ, ਰਾਕੇਸ਼ ਸੈਨੀ ਆਦਿ ਬਿਜਲੀ ਕਰਮਚਾਰੀ ਆਗੂਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਬਿਜਲੀ ਕਰਮਚਾਰੀਆਂ ਦੀਆਂ ਪੇ-ਬੈਂਡ, 23 ਸਾਲਾ ਪ੍ਰਮੋਸ਼ਨ ਸਕੇਲ ਸਾਰੇ ਕਰਮਚਾਰੀਆਂ ਨੂੰ ਦੇਣ, ਤਰਸ ਦੇ ਆਧਾਰ 'ਤੇ ਨੌਕਰੀਆਂ ਦੇਣ, ਖਾਲੀ ਅਹੁਦਿਆਂ 'ਤੇ ਕਰਮਚਾਰੀਆਂ ਦੀ ਰੈਗੂਲਰ ਭਰਤੀ ਕਰਨ ਆਦਿ ਮੰਗਾਂ ਨੂੰ ਪਾਵਰਕਾਮ ਮੈਨੇਜਮੈਂਟ ਵੱਲੋਂ ਮੰਨਣ ਉਪਰੰਤ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਕਈ ਵਾਰ ਮੈਨੇਜਮੈਂਟ ਮੰਗਾਂ ਮੰਨਣ ਦੇ ਬਾਅਦ ਮੁੱਕਰ ਚੁੱਕੀ ਹੈ। ਜੇਕਰ ਸਰਕਾਰ ਤੇ ਪਾਵਰਕਾਮ ਨੇ ਜਲਦ ਸਾਰੀਆਂ ਮੰਗਾਂ ਮੰਨੀਆਂ ਅਤੇ ਲਾਗੂ ਨਹੀਂ ਕੀਤੀਆਂ ਤਾਂ ਜੁਆਇੰਟ ਫੋਰਮ 21 ਨਵੰਬਰ ਨੂੰ ਪਟਿਆਲਾ ਹੈੱਡ ਆਫਿਸ 'ਤੇ ਰੋਸ ਧਰਨਾ ਦਿੱਤਾ ਜਾਵੇਗਾ।
ਜਥੇਦਾਰ ਤੋਤਾ ਸਿੰਘ ਨੂੰ ਦਲ ਦਾ ਸੀਨੀਅਰ ਮੀਤ ਪ੍ਰਧਾਨ ਬਣਾਉਣ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ
NEXT STORY