ਚੰਡੀਗੜ੍ਹ (ਵੈੱਬ ਡੈਸਕ): ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਆਉਣ ਵਾਲੀ ਫ਼ਿਲਮ 'ਐਮਰਜੈਂਸੀ' ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ ਵਿਚ ਘਿਰੀ ਹੋਈ ਹੈ। ਫ਼ਿਲਮ ਦਾ ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਹੀ ਸਿੱਖ ਜਥੇਬੰਦੀਆਂ ਵੱਲੋਂ ਇਸ ਦੇ ਕੁਝ ਸੀਨਜ਼ 'ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਜਾ ਰਿਹਾ ਹੈ। ਇਸ ਵਿਚਾਲੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕੇਂਦਰੀ ਜਾਂਚ ਏਜੰਸੀ (NIA) ਦੀ ਰੇਡ!
ਮੀਤ ਹੇਅਰ ਨੇ ਕਿਹਾ ਹੈ ਕਿ ਜੇਕਰ ਫ਼ਿਲਮ ਰਾਹੀਂ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਇਸ 'ਤੇ ਬੈਨ ਲਗਾਇਆ ਜਾ ਸਕਦਾ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਸਾਨੂੰ ਪੰਜਾਬੀਆਂ ਦੀਆਂ ਭਾਵਨਾਵਾਂ ਦੀ ਕਦਰ ਹੈ। ਜੇ ਇਸ ਫ਼ਿਲਮ ਰਾਹੀਂ ਕਿਸੇ ਦੀ ਭਾਵਨਾ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ, ਤਾਂ ਇਸ ਨੂੰ ਬੈਨ ਕਰਨ ਬਾਰੇ ਜ਼ਰੂਰ ਵਿਚਾਰ ਕੀਤਾ ਜਾਵੇਗਾ। ਮੀਤ ਹੇਅਰ ਨੇ ਕਿਹਾ ਕਿ ਫ਼ਿਲਹਾਲ ਫ਼ਿਲਮ ਨਾ ਮੈਂ ਵੇਖੀ ਹੈ ਤੇ ਨਾ ਕਿਸੇ ਹੋਰ ਨੇ, ਇਸ ਲਈ ਫ਼ਿਲਹਾਲ ਇਸ ਬਾਰੇ ਕੁਝ ਕਹਿ ਨਹੀਂ ਸਕਦੇ। ਪਰ ਜੇਕਰ ਇਸ ਫ਼ਿਲਮ ਵਿਚ ਕਿਸੇ ਵੀ ਧਰਮ ਨੂੰ ਜਾਂ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਇਸ 'ਤੇ ਬੈਨ ਲਗਾਉਣ ਬਾਰੇ ਜ਼ਰੂਰ ਸੋਚਿਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਦਿਨ-ਦਿਹਾੜੇ ਵਿਦਿਆਰਥਣ ਨੂੰ ਅਗਵਾ ਕਰਨ ਦੀ ਕੋਸ਼ਿਸ਼, ਬੱਚੀ ਨੇ ਇੰਝ ਬਚਾਈ ਜਾਨ
NEXT STORY